ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਹੋਏ ਜੋਨ ਮੁਕਾਬਲੇ ਵਿਚ ਗਤਕੇ ਵਿਚ ਅੰਡਰ 19 ‘ਚ ਸੁਖਮਨਦੀਪ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਹਿਲਾ, ਅੰਡਰ 17 ‘ਚ ਗੁਰਕੀਰਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਹਿਲਾ, ਅੰਡਰ 14 ‘ਚ ਅਭੀਜੋਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਪਹਿਲਾ, ਅੰਡਰ 19 ‘ਚ ਵਿਅਕਤੀਗਤ ਮੁਕਾਬਲੇ ਵਿਚ ਗੁਰਮਨਪ੍ਰੀਤ ਸਿੰਘ ਨੇ ਸਿੰਗਲ ਸੋਟੀ ਵਿਚ ਪਹਿਲਾ, ਅੰਡਰ 17 ‘ਚ ਜਸ਼ਨਪ੍ਰੀਤ ਸਿੰਘ ਨੇ ਸਿੰਗਲ ਸੋਟੀ ਵਿਚ ਪਹਿਲਾ, ਅੰਡਰ 14 ‘ਚ ਅੰਸ਼ਪ੍ਰੀਤ ਸਿੰਘ ਨੇ ਫ਼ਰੀ ਸੋਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਆਪਣੀ ਮਿਹਨਤ ਜਾਰੀ ਰੱਖਣੀ ਹੈ ਤਾਂ ਜੋ ਆਉਣ ਵਾਲੇ ਭਵਿੱਖ ਵਿਚ ਉੱਚੀਆਂ ਬੁਲੰਦੀਆਂ ਨੂੰ ਛੂਹ ਸਕੋ।
ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਹੋਏ ਜੋਨ ਮੁਕਾਬਲੇ ਵਿਚ ਗਤਕੇ ਵਿਚ ਅੰਡਰ 19 ‘ਚ ਸੁਖਮਨਦੀਪ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਹਿਲਾ, ਅੰਡਰ 17 ‘ਚ ਗੁਰਕੀਰਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਹਿਲਾ, ਅੰਡਰ 14 ‘ਚ ਅਭੀਜੋਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਪਹਿਲਾ, ਅੰਡਰ 19 ‘ਚ ਵਿਅਕਤੀਗਤ ਮੁਕਾਬਲੇ ਵਿਚ ਗੁਰਮਨਪ੍ਰੀਤ ਸਿੰਘ ਨੇ ਸਿੰਗਲ ਸੋਟੀ ਵਿਚ ਪਹਿਲਾ, ਅੰਡਰ 17 ‘ਚ ਜਸ਼ਨਪ੍ਰੀਤ ਸਿੰਘ ਨੇ ਸਿੰਗਲ ਸੋਟੀ ਵਿਚ ਪਹਿਲਾ, ਅੰਡਰ 14 ‘ਚ ਅੰਸ਼ਪ੍ਰੀਤ ਸਿੰਘ ਨੇ ਫ਼ਰੀ ਸੋਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਆਪਣੀ ਮਿਹਨਤ ਜਾਰੀ ਰੱਖਣੀ ਹੈ ਤਾਂ ਜੋ ਆਉਣ ਵਾਲੇ ਭਵਿੱਖ ਵਿਚ ਉੱਚੀਆਂ ਬੁਲੰਦੀਆਂ ਨੂੰ ਛੂਹ ਸਕੋ। ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ। ਮੁਕਾਬਲੇ ਦੀ ਤਿਆਰੀ ਆਕਾਸ਼ਦੀਪ ਸਿੰਘ ਵਲੋਂ ਕਰਵਾਈ ਗਈ।