ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ਆਫ਼ਤਾਂ ਪ੍ਰਬੰਧਨ ਦੇ ਸਿਖਲਾਈ ਪ੍ਰੋਗਰਾਮ ’ਚ ਲਿਆ ਹਿੱਸਾ
ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ’ਚ ਸੁਰੱਖਿਆ ਪ੍ਰਤੀ ਚੇਤਨਾ ਵਧਾਉਂਦੇ-ਚੇਅਰਮੈਨ ਕੁਲਵੰਤ ਸਿੰਘ ਸੰਧੂ
ਫ਼ਤਿਹਗੜ੍ਹ ਪੰਜਤੂਰ, 6 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਐਨ. ਸੀ.
ਫ਼ਤਿਹਗੜ੍ਹ ਪੰਜਤੂਰ, 6 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਐਨ.ਸੀ.ਸੀ. ਕੈਂਡਿਟਸ ਨੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਆਫ਼ਤਾਂ ਪ੍ਰਬੰਧਨ ਅਥਾਰਿਟੀ ਮੋਗਾ ਵਲੋਂ ਕਮਿਊਨਿਟੀ ਵਲੰਟੀਅਰਾਂ ਲਈ ਆਫ਼ਤਾਂ ਪ੍ਰਬੰਧਨ ਖ਼ਾਸ ਤੌਰ ‘ਤੇ ਹੜ ਤੋਂ ਬਚਾਅ ਲਈ ਕਰਵਾਏ ਗਏ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਕਿਸੇ ਵੀ ਆਫ਼ਤ ਦੀ ਸਥਿਤੀ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਤਿਆਰ ਕਰਨਾ ਹੈ। ਇਸ ਮੌਕੇ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ਐਨ.ਡੀ.ਆਰ.ਐਫ. ਦੀ ਟੀਮ ਵਲੋਂ ਦੱਸੇ ਗਏ ਕੁਦਰਤੀ ਆਫ਼ਤਾਂ ਦੇ ਬਚਾਅ ਦੇ ਤਰੀਕਿਆਂ, ਐਮਰਜੈਂਸੀ ਕਿੱਟਾਂ ਦੀ ਮਹੱਤਤਾ, ਭੁਚਾਲ ਜਾਂ ਅੱਗ ਜਿਹੀਆਂ ਘਟਨਾਵਾਂ ਸੀ.ਪੀ.ਆਰ. ਤਕਨੀਕ, ਕਵਰ ਐਂਡ ਹੋਲਡ ਡਰਿਲ, ਹੜ ਅਤੇ ਜ਼ਹਿਰੀਲੀਆਂ ਗੈਸਾਂ ਦੌਰਾਨ ਕੀ ਕਰਨਾ ਚਾਹੀਦਾ ਹੈ, ਇਹ ਸਭ ਸਿੱਖਿਆ। ਇਸ ਦੌਰਾਨ ਡੈਮੋ ਅਤੇ ਪ੍ਰੈਕਟੀਕਲ ਕਸਰਤਾਂ ਰਾਹੀਂ ਕੈਂਡਿਟਸ ਨੂੰ ਟਰੇਨਿੰਗ ਵੀ ਦਿੱਤੀ ਗਈ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਜ਼ਿਲ੍ਹਾ ਆਫ਼ਤਾਂ ਪ੍ਰਬੰਧਨ ਅਥਾਰਿਟੀ ਮੋਗਾ ਦੀ ਸਾਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜ-ਕਰਮ ਬੱਚਿਆਂ ਵਿਚ ਸੁਰੱਖਿਆ ਪ੍ਰਤੀ ਚੇਤਨਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਸੰਕਟਾਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਅੰਤ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਐਨ.ਸੀ.ਸੀ. ਕੈਂਡਿਟਸ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।