08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋਂ ਵਿਚ ਨਵੇਂ ਕਿੱਤਾ ਮੁਖੀ ਸਕਿੱਲ ਆਧਾਰਿਤ ਕੋਰਸਾਂ ਦੀ ਸ਼ੁਰੂਆਤ

ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ ਹੇਠ ਉੱਨਤੀ ਦੇ ਰਾਹ ‘ਤੇ ਅੱਗੇ ਵੱਧ ਰਹੀਆਂ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋਂ ਵਿਖੇ ਅਜੋਕੇ ਸਮੇਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਵਿੱਦਿਅਕ ਵਰ੍ਹੇ ਤੋਂ ਨਵੇਂ ਕਿੱਤਾ ਮੁਖੀ ਸਕਿੱਲ ਆਧਾਰਿਤ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਵਿੱਦਿਅਕ ਸੰਸਥਾਵਾਂ ਦੇ ਸਿੱਖਿਆ ਡਾਇਰੈਕਟਰ ਡਾ.

Ad Position 21
No active advertisement
ਸਵ: ਗੁਰਜੰਟ ਸਿੰਘ ਮਾਣੂੰਕੇ ਨਮਿੱਤ ਸਰਧਾਂਜਲੀ ਸਮਾਗਮ ਵਿਚ ਹਾਜ਼ਰ ਸੰਗਤ| ਤਸਵੀਰ: ਗੁਰਮੀਤ ਸਿੰਘ ਮਾਣੂੰਕੇ ਦਸਮੇਸ਼ ਪਬਲਿਕ ਸਕੂਲ ਮੋਗਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਸਕੂਲ ਪ੍ਰਬੰਧਕ, ਸਟਾਫ ਤੇ ਵਿਦਿਆਰਥੀ| ਤਸਵੀਰ: ਹਰਜੀਤ ਸਿੰਘ 08-08-2026
ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ ਹੇਠ ਉੱਨਤੀ ਦੇ ਰਾਹ ‘ਤੇ ਅੱਗੇ ਵੱਧ ਰਹੀਆਂ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋਂ ਵਿਖੇ ਅਜੋਕੇ ਸਮੇਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਵਿੱਦਿਅਕ ਵਰ੍ਹੇ ਤੋਂ ਨਵੇਂ ਕਿੱਤਾ ਮੁਖੀ ਸਕਿੱਲ ਆਧਾਰਿਤ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਵਿੱਦਿਅਕ ਸੰਸਥਾਵਾਂ ਦੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਅਤੇ ਪ੍ਰਿੰਸੀਪਲ ਡਾ. ਤ੍ਰਿਪਤਾ ਪਰਮਾਰ ਵਲੋਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਪ੍ਰਤੀਨਿਧੀਆਂ ਡਾ. ਵਿਨੋਦ ਕੁਮਾਰ (ਰਿਜਨਲ ਡਾਇਰੈਕਟਰ) ਅਤੇ ਜਸਵੀਰ ਸਿੰਘ ( ਅਸਿਸਟੈਂਟ ਪ੍ਰੋਫ਼ੈਸਰ, ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ) ਨਾਲ ਡਿਪਲੋਮਾ ਇਨ ਨੈਨੀ ਕੇਅਰ, ਡਿਪਲੋਮਾ ਇਨ ਕੇਅਰਗਿਵਰ, ਡਿਪਲੋਮਾ ਇਨ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਐਂਡ ਡਾਟਾ ਸਾਇੰਸ, ਡਿਪਲੋਮਾ ਇਨ ਅਕਾਊਂਟਿੰਗ ਐਂਡ ਟੈਕਸੇਸ਼ਨ, ਡਿਪਲੋਮਾ ਇਨ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਦੇ ਕੋਰਸਾਂ ਦੀ ਸ਼ੁਰੂਆਤ ਸਬੰਧੀ ਇੱਕ ਮੈਮੋਰੈਂਡਮ ਆਫ਼ ਅੰਡਰ ਸਟੈਂਡਿੰਗ ‘ਤੇ ਦਸਤਖ਼ਤ ਕੀਤੇ ਗਏ। ਇਸ ਮੌਕੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਕਿੱਲ ਆਧਾਰਿਤ ਕੋਰਸਾਂ ਦੀ ਦੇਸ਼-ਵਿਦੇਸ਼ ‘ਚ ਭਾਰੀ ਮੰਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਰਾਹੀਂ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿਦਿਆਰਥੀ ਵਿਹਾਰਕ ਅਤੇ ਰੁਜ਼ਗਾਰ ਮੁਖੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਭਵਿੱਖ ਨੂੰ ਉੱਜਲ ਬਣਾ ਸਕਦੇ ਹਨ। ਪ੍ਰਿੰਸੀਪਲ ਡਾ. ਤ੍ਰਿਪਤਾ ਪਰਮਾਰ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਨੂੰ ਸ਼ੁਰੂ ਕਰਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਨਿਯਮਤ ਪੜ੍ਹਾਈ ਦੇ ਨਾਲ-ਨਾਲ ਵਾਧੂ ਹੁਨਰ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਕਿਸੇ ਵੀ ਹੋਰ ਵਿਸ਼ੇ ਜਾਂ ਖੇਤਰ ‘ਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀ ਵੀ ਇਨ੍ਹਾਂ ਕੋਰਸਾਂ ‘ਚ ਦਾਖ਼ਲਾ ਲੈ ਕੇ ਆਪਣੇ ਹੁਨਰਾਂ ‘ਚ ਵਾਧਾ ਕਰ ਸਕਦੇ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਸਕਦੇ ਹਨ। ਇਸ ਮੌਕੇ ਕੋਰਸ ਕੋਆਰਡੀਨੇਟਰ ਡਾ. ਗੁਰਜੀਤ ਕੌਰ, ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮਨ ਲੋਪੋਂ ਕੋਰਸ ਕਨਵੀਨਰ ਕੁਮਾਰੀ ਮਨਜਿੰਦਰ ਕੌਰ ਅਤੇ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋਂ ਕੋਰਸ ਕਨਵੀਨਰ ਹਰਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ’ਚ ਯੋਗਾ ਅਤੇ ਨੈਚੁਰੋਪੈਥੀ ਦਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ., ਕੇ.ਆਰ.ਬੀ. ਸਕੂਲ ਵਿਚ ਇਨਵੈਸਟਿਚਰ ਸੈਰੇਮਨੀ ਆਯੋਜਿਤ
Ad Position 24