ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ’ਚ ਰੋਟਰੀ ਕਲੱਬ ਮੋਗਾ ਰਾਇਲ ਨੇ ਭੇਟ ਕੀਤਾ ਲੋੜੀਂਦਾ ਸਾਮਾਨ
* ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ
ਮੋਗਾ, 9 ਅਗਸਤ (ਅਸ਼ੋਕ ਬਾਂਸਲ)-ਸਮਾਜ ਸੇਵਾ ਵਿਚ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਰੋਟਰੀ ਕਲੱਬ ਮੋਗਾ ਰਾਇਲ ਦੇ ਮੈਂਬਰਾਂ ਵਲੋਂ ਅੱਜ ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਰੂਰੀ ਸਮਾਨ ਭੇਟ ਕੀਤਾ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ।
ਮ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਸਮੇਂ ਬਲਾਕ ਪ੍ਰਧਾਨ ਗੁਰਮੇਲ ਸਿੰਘ ਢਿਲਵਾਂ ਸੰਬੋਧਨ ਕਰਦੇ ਹੋਏ। ਤਸਵੀਰ : ਮਾਣੂੰਕੇ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਅਤੇ ਆਗੂ। ਤਸਵੀਰ : ਪਰਮਜੀਤ ਸਿੰਘ
10-08-2026
ਮੋਗਾ, 9 ਅਗਸਤ (ਅਸ਼ੋਕ ਬਾਂਸਲ)-ਸਮਾਜ ਸੇਵਾ ਵਿਚ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਰੋਟਰੀ ਕਲੱਬ ਮੋਗਾ ਰਾਇਲ ਦੇ ਮੈਂਬਰਾਂ ਵਲੋਂ ਅੱਜ ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਰੂਰੀ ਸਮਾਨ ਭੇਟ ਕੀਤਾ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ। ਬਿਰਧ ਆਸ਼ਰਮ ਵਲੋਂ ਲੋੜ ਸਬੰਧੀ ਕੀਤੀ ਗਈ ਮੰਗ ਦੇ ਅਨੁਸਾਰ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਲੋੜੀਂਦਾ ਸਮਾਨ ਆਸ਼ਰਮ ਦੇ ਸੇਵਾਦਾਰ ਨੂੰ ਭੇਟ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਅਮੋਲ ਸੂਦ, ਖ਼ਜ਼ਾਨਚੀ ਰਵੀ ਬਾਂਸਲ, ਸਕੱਤਰ ਰੁਪੇਸ਼ ਮਜੀਠੀਆ, ਪ੍ਰੋਜੈਕਟ ਚੇਅਰਮੈਨ ਸੂਰਜ ਮਿੱਤਲ, ਸਾਬਕਾ ਪ੍ਰਧਾਨ ਸੀ.ਏ. ਸੁਭਾਸ਼ ਬਾਂਸਲ, ਵਿਸ਼ਾਲ ਸਿੰਗਲਾ, ਦਿਨੇਸ਼ ਗੋਇਲ, ਵਿਨੋਦ ਕੁਮਾਰ ਅਤੇ ਹਰੀਸ਼ ਬਾਂਸਲ ਆਦਿ ਮੈਂਬਰ ਮੌਜੂਦ ਸਨ। ਕਲੱਬ ਮੈਂਬਰਾਂ ਨੇ ਆਸ਼ਰਮ ਵਿਚ ਬਜ਼ੁਰਗਾਂ ਦੀ ਦੇਖਭਾਲ ਕਰ ਰਹੇ ਸੇਵਾਦਾਰ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਜੇਕਰ ਕਿਸੇ ਵੀ ਤਰ੍ਹਾਂ ਦੇ ਸਮਾਨ ਦੀ ਲੋੜ ਪੈਂਦੀ ਹੈ ਤਾਂ ਕਲੱਬ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਰੋਟਰੀ ਕਲੱਬ ਮੋਗਾ ਰਾਇਲ ਸੰਭਵ ਸਹਾਇਤਾ ਕਰ ਸਕੇ। ਇਸ ਮੌਕੇ ਕਲੱਬ ਪ੍ਰਧਾਨ ਅਮੋਲ ਸੂਦ ਅਤੇ ਪ੍ਰੋਜੈਕਟ ਚੇਅਰਮੈਨ ਸੂਰਜ ਮਿੱਤਲ ਨੇ ਕਿਹਾ ਕਿ ਬਿਰਧ ਆਸ਼ਰਮ ਦੇ ਸੇਵਾਦਾਰ ਵੱਲੋਂ ਕਲੱਬ ਕੋਲ ਦਾਲਾਂ, ਨਹਾਉਣ ਵਾਲਾ ਸਾਬਣ, ਡਿਟਰਜੈਂਟ ਪਾਊਡਰ, ਅਚਾਰ, ਆਟਾ, ਖੰਡ, ਕੋਲਡ ਡਰਿੰਕ ਅਤੇ ਚਾਹ ਪੱਤੀ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਕਲੱਬ ਵਲੋਂ ਇਹ ਸਾਰਾ ਸਮਾਨ ਆਸ਼ਰਮ ਨੂੰ ਮੁਹੱਈਆ ਕਰਵਾਇਆ ਗਿਆ ਹੈ, ਤਾਂ ਜੋ ਇੱਥੇ ਰਹਿ ਰਹੇ ਬਜ਼ੁਰਗਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਸਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਆਸ਼ਰਮ ਵਲੋਂ ਕਿਸੇ ਵੀ ਤਰ੍ਹਾਂ ਦੀ ਲੋੜ ਸਾਹਮਣੇ ਆਉਣ ‘ਤੇ ਕਲੱਬ ਵੱਲੋਂ ਉਸ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਕਲੱਬ ਦੇ ਸਾਬਕਾ ਪ੍ਰਧਾਨ ਸੀ. ਏ. ਸੁਭਾਸ਼ ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਕੁਝ ਸਮਾਂ ਕੱਢ ਕੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਮਿਲਣ ਲਈ ਜ਼ਰੂਰ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਬਜ਼ੁਰਗਾਂ ਨਾਲ ਬਿਤਾਇਆ ਗਿਆ ਥੋੜ੍ਹਾ ਜਿਹਾ ਸਮਾਂ ਵੀ ਉਨ੍ਹਾਂ ਦਾ ਹੌਸਲਾ ਵਧਾਉਂਦਾ ਹੈ ਅਤੇ ਉਨ੍ਹਾਂ ਨੂੰ ਆਪਣਾ ਪਣ ਮਹਿਸੂਸ ਹੁੰਦਾ ਹੈ। ਉੱਥੇ ਹੀ ਆਸ਼ਰਮ ਦੇ ਸੇਵਾਦਾਰ ਨੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਕਰਨ ਲਈ ਇੱਥੇ ਵਡੀ ਗਿਣਤੀ ਵਿਚ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਅਤੇ ਸਮਾਜ ਸੇਵੀਆਂ ਵਲੋਂ ਸਮੇਂ-ਸਮੇਂ ‘ਤੇ ਆਸ਼ਰਮ ਵਿਚ ਪਹੁੰਚ ਕੇ ਬਜ਼ੁਰਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗ ਜੋਗਿੰਦਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ ਅਤੇ ਹੋਰ ਬਜ਼ੁਰਗ ਮਹਿਲਾਵਾਂ ਨੇ ਕਿਹਾ ਕਿ ਭਾਵੇਂ ਅੱਜ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਬਿਰਧ ਆਸ਼ਰਮ ਵਿਚ ਬਿਤਾਉਣੀ ਪੈ ਰਹੀ ਹੈ, ਪਰ ਇੱਥੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕਮੀ ਮਹਿਸੂਸ ਨਹੀਂ ਹੁੰਦੀ। ਜੋਗਿੰਦਰ ਸਿੰਘ ਨੇ ਕਿਹਾ ਕਿ ਸਾਰੇ ਬੱਚੇ ਇਕੋ ਜਿਹੇ ਨਹੀਂ ਹੁੰਦੇ। ਭਾਵੇਂ ਉਹ ਅੱਜ ਆਪਣੇ ਘਰ ਤੋਂ ਦੂਰ ਹਨ, ਪਰ ਸਮਾਜ ਵਿਚ ਅੱਜ ਵੀ ਅਜਿਹੇ ਬੱਚੇ ਮੌਜੂਦ ਹਨ, ਜਿਨ੍ਹਾਂ ਨੂੰ ਚੰਗੇ ਸੰਸਕਾਰ ਮਿਲੇ ਹੋਏ ਹਨ ਅਤੇ ਉਹ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਮਿਲਣ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਆਉਂਦੇ ਰਹਿੰਦੇ ਹਨ।