ਅੱਜ ਮਨਾਇਆ ਜਾਵੇਗਾ ‘ਪੇਟ ਦੇ ਕੀੜੇ ਮੁਕਤ ਦਿਵਸ’
ਮੋਗਾ, 9 ਅਗਸਤ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੇ ਸਿਹਤਮੰਦ ਵਿਕਾਸ ਨੂੰ ਯਕੀਨੀ ਬਣਾਉਣ ਲਈ 10 ਅਗਸਤ ਦਿਨ ਸੋਮਵਾਰ ਨੂੰ ਰਾਸ਼ਟਰੀ ਪੇਟ ਕੀੜੇ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਮੋਗਾ ਡਾ.
ਮੋਗਾ, 9 ਅਗਸਤ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੇ ਸਿਹਤਮੰਦ ਵਿਕਾਸ ਨੂੰ ਯਕੀਨੀ ਬਣਾਉਣ ਲਈ 10 ਅਗਸਤ ਦਿਨ ਸੋਮਵਾਰ ਨੂੰ ਰਾਸ਼ਟਰੀ ਪੇਟ ਕੀੜੇ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਵਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਦੀ ਸਮੱਸਿਆ ਬੱਚਿਆਂ ਦੀ ਸਿਹਤ, ਪੋਸ਼ਣ, ਸਰੀਰਕ ਵਿਕਾਸ ਅਤੇ ਪੜ੍ਹਾਈ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਸਿਹਤ ਵਿਭਾਗ ਵਲੋਂ ਨਿਰਧਾਰਿਤ ਪੋ੍ਰਟੋਕਾਲ ਅਨੁਸਾਰ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਜਾਂਦੀ ਹੈ। ਇਸ ਮੌਕੇ ਸੁਖਬੀਰ ਸਿੰਘ ਕੋਆਰਡੀਨੇਟਰ ਆਰ.ਬੀ.ਐਸ.ਕੇ., ਗੁਰਮੀਤ ਸਿੰਘ, ਸੀ.ਪੀ.ਓ., ਸੁਖਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।