11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੋਗਾ ਹਲਕੇ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਕੀਤੀ ਵਰਕਰਾਂ ਨਾਲ ਮੀਟਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਹਨ ਸੰਭਾਵੀ ਉਮੀਦਵਾਰ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਵੇਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਪਰ ਚੋਣ ਲੜਨ ਦੇ ਸੰਭਾਵੀ ਉਮੀਦਵਾਰਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਉਸੇ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਵਲੋਂ ਵੀ ਮੋਗਾ ਹਲਕੇ ਦੇ ਪਿੰਡਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਹਲਕੇ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਕਾਂਗਰਸੀ ਆਗੂ ਸੁਖਬੀਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਕਾਂਗਰਸੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਵੀ ਵਰਕਰਾਂ ਨਾਲ ਸਾਂਝੀਆਂ ਕੀਤੀਆਂ ਅਤੇ ਵਿਧਾਨ ਸਭਾ ਚੋਣਾਂ 2027 ਲਈ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਕਾਂਗਰਸੀ ਵਰਕਰਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਦਿਨ ਰਾਤ ਇਕ ਕਰਨਗੇ।

Ad Position 21
No active advertisement
ਅਜੀਤ ਡੈਸਕ 11-08-2026
ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਵੇਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਪਰ ਚੋਣ ਲੜਨ ਦੇ ਸੰਭਾਵੀ ਉਮੀਦਵਾਰਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਉਸੇ ਕੜੀ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਵਲੋਂ ਵੀ ਮੋਗਾ ਹਲਕੇ ਦੇ ਪਿੰਡਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਹਲਕੇ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਕਾਂਗਰਸੀ ਆਗੂ ਸੁਖਬੀਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਕਾਂਗਰਸੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਵੀ ਵਰਕਰਾਂ ਨਾਲ ਸਾਂਝੀਆਂ ਕੀਤੀਆਂ ਅਤੇ ਵਿਧਾਨ ਸਭਾ ਚੋਣਾਂ 2027 ਲਈ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਕਾਂਗਰਸੀ ਵਰਕਰਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਦਿਨ ਰਾਤ ਇਕ ਕਰਨਗੇ। ਇਸ ਮੌਕੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਹਲਕਾ ਮੋਗਾ ਤੋਂ ਵਿਨੋਦ ਬਾਂਸਲ ਨੂੰ ਟਿਕਟ ਦੇ ਕੇ ਨਿਵਾਜਿਆ ਜਾਵੇ ਕਿਉਂਕਿ ਉਹ ਇਕ ਟਕਸਾਲੀ ਕਾਂਗਰਸੀ ਆਗੂ ਹਨ ਤੇ ਉਹ ਪਿਛਲੇ 38 ਸਾਲਾਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪਾਰਟੀ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਵਿਨੋਦ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2027 ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ ਕਿਉਂਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਨੂੰ ਅਮਨ ਸ਼ਾਂਤੀ, ਖ਼ੁਸ਼ਹਾਲੀ ਤੇ ਤਰੱਕੀ ਵੱਲ ਤੋਰਿਆ ਹੈ ਅਤੇ ਜਨ ਜਨ ਦੀ ਆਵਾਜ਼ ਹੈ ਕਿ ਕਾਂਗਰਸ ਦੇ ਸਰਕਾਰ ਆਵੇ ਤੇ ਪੰਜਾਬ ਵਿਕਾਸ ਪੱਖੋਂ ਮੋਹਰੀ ਸੂਬਾ ਬਣੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਪਾਲ ਸਿੰਘ, ਸਤਵੀਰ ਸਿੰਘ, ਗੁਰਜੀਤ ਸਿੰਘ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ, ਸੁਖਜੋਤ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਹਿੰਦਾ ਬਰਾੜ ਸੱਦੇ ਵਾਲਾ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਜਤਿੰਦਰਪਾਲ ਸਿੰਘ ਨੂੰ ਸਵਰਨਕਾਰ ਸੰਘ ਅਤੇ ਵਪਾਰ ਮੰਡਲ ਮੋਗਾ ਵਲੋਂ ਕੀਤਾ ਸਨਮਾਨਿਤ ਅਗਲੀ ਖ਼ਬਰ ਸੀਟੂ, ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਦੇ ਸਾਥੀਆਂ ਵਲੋਂ ਐੱਸ.ਐੱਸ.ਪੀ. ਦਫ਼ਤਰ...
Ad Position 24