ਐਸ.ਐਫ.ਸੀ. ਕਾਨਵੈਂਟ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ
ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਐਸ. ਐਫ.
ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ| ਪ੍ਰੋਗਰਾਮ ਦੀ ਸ਼ੁਰੂਆਤ ਨਰਸਰੀ ਕਲਾਸ ਦੀਆਂ ਬੱਚੀਆਂ ਨੇ ਕੀਤੀ। ਲੁੱਡੀ, ਝੂਮਰ, ਸੰਮੀ, ਘੋੜੀਆਂ, ਸੁਹਾਗ ਅਤੇ ਸਿੱਠਣੀਆਂ ਨੇ ਸੱਭਿਆਚਾਰ ਰੰਗ ਨੂੰ ਪੇਸ਼ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਮਿਸ ਤੀਜ ਦੀ ਚੋਣ ਕਰਨ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਮਨੀਸ਼ਾ ਕੌਸ਼ਿਕ ਨੇ ਪ੍ਰੋਗਰਾਮ ਦੀ ਸਰਾਹਨਾ ਕੀਤੀ। ਸਕੂਲ ਦੇ ਸੀ. ਐਮ. ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤੀਆਂ ਦੀਆਂ ਵਧਾਈਆਂ ਦਿੱਤੀਆਂ|