12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਾਰਡ ਨੰਬਰ ਚਾਰ ਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕੌਂਸਲਰ ਕੁਲਵਿੰਦਰ ਕੌਰ ਸਚਦੇਵਾ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ ਚਾਰ ਨੂੰ ਮੋਗਾ ਸ਼ਹਿਰ ਦਾ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ ਤੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ ਚਾਰ ਦੇ ਕੌਂਸਲਰ ਕੁਲਵਿੰਦਰ ਕੌਰ ਸਚਦੇਵਾ ਨੇ ‘ਅਜੀਤ’ ਉਪ ਦਫਤਰ ਮੋਗਾ ਵਿਖੇ ਕੀਤਾ| ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ, ਉੱਘੇ ਸਮਾਜ ਸੇਵੀ ਤੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ ਵੀ ਹਾਜ਼ਰ ਸਨ| ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਕੌਰ ਨੇ ਕਿਹਾ ਕਿ ਅਸੀਂ ਵਾਰਡ ਨੰਬਰ ਚਾਰ ਦੇ ਬੇਹੱਦ ਰਿਣੀ ਹਾਂ ਜਿਨ੍ਹਾਂ ਨੇ ਸਾਨੂੰ ਤੀਸਰੀ ਵਾਰ ਕੌਂਸਲਰ ਬਣਾਇਆ| ਉਨ੍ਹਾਂ ਕਿਹਾ ਕਿ ਇਸ ਵਾਰਡ ਤੋਂ ਦੋ ਵਾਰ ਮੇਰੇ ਪਤੀ ਗੁਰਪ੍ਰੀਤ ਸਿੰਘ ਸਚਦੇਵਾ ਕੌਂਸਲਰ ਚੁਣੇ ਗਏ ਸਨ| ਜਿਨ੍ਹਾਂ ਨੇ ਵਾਰਡ ਨੰਬਰ ਚਾਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਸ਼ਹਿਰ ਦੇ 50 ਵਾਰਡਾਂ ਵਿਚੋਂ ਸਭ ਤੋਂ ਵੱਧ ਵਿਕਾਸ ਕਾਰਜ ਇਸ ਵਾਰਡ ਵਿਚ ਕਰਵਾਉਣ ਵਿਚ ਉਹ ਕਾਮਯਾਬ ਹੋਏ ਸਨ| ਇਹੀ ਕਾਰਨ ਹੈ ਕਿ ਸਾਡੀਆਂ ਸੇਵਾਵਾਂ ਨੂੰ ਦੇਖਦਿਆਂ ਵਾਰਡ ਵਾਸੀਆਂ ਨੇ ਇਸ ਵਾਰ ਫਿਰ ਸਾਨੂੰ ਵੱਡੀ ਲੀਡ ਨਾਲ ਜਿਤਾਇਆ ਹੈ| ਉਨ੍ਹਾਂ ਕਿਹਾ ਕਿ ਮੇਰੇ ਪਤੀ ਗੁਰਪ੍ਰੀਤ ਸਿੰਘ ਸਚਦੇਵਾ ਜੋ ਐਂਟੀ ਕੁਰੱਪਸ਼ਨ ਸੰਸਥਾ ਦੇ ਚੇਅਰਮੈਨ ਵੀ ਹਨ ਤੇ ਉਹ ਕੌਂਸਲਰ ਹੋਣ ਦੇ ਨਾਲ-ਨਾਲ ਉਨ੍ਹਾਂ ਨੇ ਸਮਾਜ ਸੇਵੀ ਕਾਰਜਾਂ ਵਿਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ| ਹੁਣ ਵੀ ਮੋਗਾ ਸ਼ਹਿਰ ਦੇ ਨੇਚਰ ਪਾਰਕ ਵਿਖੇ ਦੋ ਰੋਜ਼ਾ 21ਵਾਂ ਵਿਸ਼ਾਲ ਤੀਆਂ ਦਾ ਮੇਲਾ ਲਗਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ ਤੇ ਇਸ ਦੋ ਰੋਜ਼ਾ ਤੀਆਂ ਦੇ ਮੇਲੇ ਵਿਚ ਵੱਡੀ ਗਿਣਤੀ ਵਿਚ ਔਰਤਾਂ ਅਤੇ ਮੁਟਿਆਰਾਂ ਨੇ ਸ਼ਿਰਕਤ ਕਰਕੇ ਇਸ ਰੰਗਾਰੰਗ ਪ੍ਰੋਗਰਾਮ ਦਾ ਅਨੰਦ ਮਾਣਿਆਂ| ਕੁਲਵਿੰਦਰ ਕੌਰ ਸਚਦੇਵਾ ਨੇ ਵਾਰਡ ਨੰਬਰ 4 ਦੇ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀਆਂ ਆਸਾਂ ’ਤੇ ਹਮੇਸ਼ਾ ਖਰੇ ਉੱਤਰਨਗੇ ਤੇ ਹਰ ਇਨਸਾਨ ਦੇ ਦੁੱਖ ਸੁੱਖ ਵਿਚ ਸਹਾਈ ਹੁੰਦੇ ਹੋਏ ਵਾਰਡ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ|

Ad Position 21
No active advertisement
‘ਅਜੀਤ’ ਉਪ ਦਫਤਰ ਮੋਗਾ ਵਿਖੇ ਕੌਂਸਲਰ ਕੁਲਵਿੰਦਰ ਕੌਰ ਸਚਦੇਵਾ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ| ਨਾਲ ਹਨ ਉਨ੍ਹਾਂ ਦੇ ਪਤੀ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ| ਤਸਵੀਰ: ਜਸਪਾਲ ਸਿੰਘ ਬੱਬੀ 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ ਚਾਰ ਨੂੰ ਮੋਗਾ ਸ਼ਹਿਰ ਦਾ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ ਤੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ ਚਾਰ ਦੇ ਕੌਂਸਲਰ ਕੁਲਵਿੰਦਰ ਕੌਰ ਸਚਦੇਵਾ ਨੇ ‘ਅਜੀਤ’ ਉਪ ਦਫਤਰ ਮੋਗਾ ਵਿਖੇ ਕੀਤਾ| ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ, ਉੱਘੇ ਸਮਾਜ ਸੇਵੀ ਤੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ ਵੀ ਹਾਜ਼ਰ ਸਨ| ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਕੌਰ ਨੇ ਕਿਹਾ ਕਿ ਅਸੀਂ ਵਾਰਡ ਨੰਬਰ ਚਾਰ ਦੇ ਬੇਹੱਦ ਰਿਣੀ ਹਾਂ ਜਿਨ੍ਹਾਂ ਨੇ ਸਾਨੂੰ ਤੀਸਰੀ ਵਾਰ ਕੌਂਸਲਰ ਬਣਾਇਆ| ਉਨ੍ਹਾਂ ਕਿਹਾ ਕਿ ਇਸ ਵਾਰਡ ਤੋਂ ਦੋ ਵਾਰ ਮੇਰੇ ਪਤੀ ਗੁਰਪ੍ਰੀਤ ਸਿੰਘ ਸਚਦੇਵਾ ਕੌਂਸਲਰ ਚੁਣੇ ਗਏ ਸਨ| ਜਿਨ੍ਹਾਂ ਨੇ ਵਾਰਡ ਨੰਬਰ ਚਾਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਸ਼ਹਿਰ ਦੇ 50 ਵਾਰਡਾਂ ਵਿਚੋਂ ਸਭ ਤੋਂ ਵੱਧ ਵਿਕਾਸ ਕਾਰਜ ਇਸ ਵਾਰਡ ਵਿਚ ਕਰਵਾਉਣ ਵਿਚ ਉਹ ਕਾਮਯਾਬ ਹੋਏ ਸਨ| ਇਹੀ ਕਾਰਨ ਹੈ ਕਿ ਸਾਡੀਆਂ ਸੇਵਾਵਾਂ ਨੂੰ ਦੇਖਦਿਆਂ ਵਾਰਡ ਵਾਸੀਆਂ ਨੇ ਇਸ ਵਾਰ ਫਿਰ ਸਾਨੂੰ ਵੱਡੀ ਲੀਡ ਨਾਲ ਜਿਤਾਇਆ ਹੈ| ਉਨ੍ਹਾਂ ਕਿਹਾ ਕਿ ਮੇਰੇ ਪਤੀ ਗੁਰਪ੍ਰੀਤ ਸਿੰਘ ਸਚਦੇਵਾ ਜੋ ਐਂਟੀ ਕੁਰੱਪਸ਼ਨ ਸੰਸਥਾ ਦੇ ਚੇਅਰਮੈਨ ਵੀ ਹਨ ਤੇ ਉਹ ਕੌਂਸਲਰ ਹੋਣ ਦੇ ਨਾਲ-ਨਾਲ ਉਨ੍ਹਾਂ ਨੇ ਸਮਾਜ ਸੇਵੀ ਕਾਰਜਾਂ ਵਿਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ| ਹੁਣ ਵੀ ਮੋਗਾ ਸ਼ਹਿਰ ਦੇ ਨੇਚਰ ਪਾਰਕ ਵਿਖੇ ਦੋ ਰੋਜ਼ਾ 21ਵਾਂ ਵਿਸ਼ਾਲ ਤੀਆਂ ਦਾ ਮੇਲਾ ਲਗਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ ਤੇ ਇਸ ਦੋ ਰੋਜ਼ਾ ਤੀਆਂ ਦੇ ਮੇਲੇ ਵਿਚ ਵੱਡੀ ਗਿਣਤੀ ਵਿਚ ਔਰਤਾਂ ਅਤੇ ਮੁਟਿਆਰਾਂ ਨੇ ਸ਼ਿਰਕਤ ਕਰਕੇ ਇਸ ਰੰਗਾਰੰਗ ਪ੍ਰੋਗਰਾਮ ਦਾ ਅਨੰਦ ਮਾਣਿਆਂ| ਕੁਲਵਿੰਦਰ ਕੌਰ ਸਚਦੇਵਾ ਨੇ ਵਾਰਡ ਨੰਬਰ 4 ਦੇ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀਆਂ ਆਸਾਂ ’ਤੇ ਹਮੇਸ਼ਾ ਖਰੇ ਉੱਤਰਨਗੇ ਤੇ ਹਰ ਇਨਸਾਨ ਦੇ ਦੁੱਖ ਸੁੱਖ ਵਿਚ ਸਹਾਈ ਹੁੰਦੇ ਹੋਏ ਵਾਰਡ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ|
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਐਮ.ਐਸ.ਯੂ. ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਅੱਗੇ ਪੰਜਾਬ ਸਰਕਾਰ ਵਿਰੁੱਧ ਕੀਤੀ ਗਈ ਗੇਟ ਰ... ਅਗਲੀ ਖ਼ਬਰ ਦਸਮੇਸ਼ ਪਾਰਕ ਵਿਖੇ ਹਫ਼ਤਾ ਭਰ ਲੱਗੀਆਂ ਤੀਆਂ ਦੀਆਂ ਰੌਣਕਾਂ ਮਾਲਵਿਕਾ ਸੂਦ ਨੇ ਸ਼ਾਮਿਲ ਹੋ ਕੇ ਕੀਤੀ ਹੌਸਲਾ-ਅਫ਼ਜ਼ਾਈ
Ad Position 24