11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ ਅਤੇ ਐਡਵੋਕੇਸੀ ਮੀਟਿੰਗ * ਰੈੱਡ ਰਿਬਨ ਕਲੱਬਾਂ ਰਾਹੀਂ ਨਸ਼ਾ ਮੁਕਤੀ, ਐਚ.ਆਈ.ਵੀ./ਏਡਜ਼ ਜਾਗਰੂਕਤਾ ਅਤੇ ਖ਼ੂਨਦਾਨ ਨੂੰ ਮਿਲੇਗਾ ਹੋਰ ਉਤਸ਼ਾਹ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਅਤੇ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ। ਸਮਾਗਮ ਦਾ ਉਦੇਸ਼ ਨੌਜਵਾਨਾਂ ਨੂੰ ਐਚ.

Ad Position 21
No active advertisement
ਮੋਗਾ ਦੇ ਪ੍ਰਤਾਪ ਰੋਡ ’ਤੇ ਕਾਂਵੜੀਆਂ ਲਈ ਲੰਗਰ ਲਗਾ ਕੇ ਸੇਵਾ ਕਰਦੇ ਮਾਂ ਦੇ ਲਾਡਲੇ ਸੇਵਾ ਸੰਮਤੀ ਦੇ ਮੈਂਬਰ। ਤਸਵੀਰ: ਅਸ਼ੋਕ ਬਾਂਸਲ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਸਥਾਨ ਪ੍ਰਾਪਤ ਕਰਤਾ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ| ਤਸਵੀਰ: ਜਸਪਾਲ ਸਿੰਘ ਬੱਬੀ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਨੂੰ ਰਵਾਨਾ ਕਰਨ ਸਮੇਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ, ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਤੇ ਹੋਰ। ਤਸਵੀਰ: ਜਸਪਾਲ ਸਿੰਘ ਬੱਬੀ 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਅਤੇ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ। ਸਮਾਗਮ ਦਾ ਉਦੇਸ਼ ਨੌਜਵਾਨਾਂ ਨੂੰ ਐਚ.ਆਈ.ਵੀ./ਏਡਜ਼, ਨਸ਼ਾ ਮੁਕਤੀ, ਟੀ.ਬੀ. ਤੋਂ ਬਚਾਅ, ਖ਼ੂਨਦਾਨ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਸੀ। ਰੈੱਡ ਰਨ ਮੈਰਾਥਨ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਚੱਲ ਰਹੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੈਰਾਥਨ ਨੂੰ ਗੁਰੂ ਨਾਨਕ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪਹਿਲਾ ਸਥਾਨ ਹਾਸਲ ਕਰਨ ਵਾਲੇ ਲੜਕੇ ਅਤੇ ਲੜਕੀ ਨੂੰ 4-4 ਹਜ਼ਾਰ ਰੁਪਏ, ਦੂਜੇ ਸਥਾਨ ਲਈ 3-3 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਲਈ 1-1 ਹਜ਼ਾਰ ਰੁਪਏ ਦੇ ਇਨਾਮ ਪ੍ਰਦਾਨ ਕੀਤੇ ਗਏ। ਲੜਕਿਆਂ ਦੇ ਵਰਗ ਵਿਚ ਰੋਹਿਤ ਸ਼ਰਮਾ ਪੀ.ਯੂ.ਸੀ. ਕਾਲਜ ਕੜਿਆਲ ਨੇ ਪਹਿਲਾ, ਸਹਿਜਪ੍ਰੀਤ ਸਿੰਘ ਲਾਲਾ ਲਾਜਪਤ ਇੰਸਟੀਚਿਊਟ ਆਫ਼ ਨਰਸਿੰਗ ਘੱਲ ਕਲਾਂ ਨੇ ਦੂਜਾ ਅਤੇ ਕਰਨਵੀਰ ਸਿੰਘ ਗੁਰੂ ਨਾਨਕ ਕਾਲਜ ਮੋਗਾ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਵਰਗ ਵਿਚ ਜਸਪਿੰਦਰ ਕੌਰ ਨੇ ਪਹਿਲਾ ਅਤੇ ਗੁਰਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰੂ ਨਾਨਕ ਕਾਲਜ ਦੀ ਰੈੱਡ ਰਿਬਨ ਕਲੱਬ ਨੋਡਲ ਅਫ਼ਸਰ ਡਾ. ਕਿਰਨਜੀਤ ਕੌਰ ਨੇ ਮੈਰਾਥਨ ਦੇ ਸਫਲ ਆਯੋਜਨ ਵਿਚ ਵਿਸ਼ੇਸ਼ ਭੂਮਿਕਾ ਨਿਭਾਈ। ਮੈਰਾਥਨ ਉਪਰੰਤ ਕਰਵਾਏ ਗਏ ਸੈਮੀਨਾਰ ਦੌਰਾਨ ਦਵਿੰਦਰ ਸਿੰਘ ਲੋਟੇ ਨੇ ਵਿਦਿਆਰਥੀਆਂ ਨੂੰ ਯੁਵਕ ਸੇਵਾਵਾਂ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਐਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਇਸ ਤੋਂ ਬਾਅਦ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਅਤੇ ਨੋਡਲ ਅਫ਼ਸਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 26 ਰੈੱਡ ਰਿਬਨ ਕਲੱਬਾਂ ਨੂੰ ਸਾਲ 2026-27 ਲਈ ਸਾਲਾਨਾ ਗਰਾਂਟ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਨਵੇਂ ਕਾਲਜਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਉਨ੍ਹਾਂ ਵਿਚ ਵੀ ਰੈੱਡ ਰਿਬਨ ਕਲੱਬ ਸਥਾਪਿਤ ਕੀਤੇ ਜਾ ਸਕਣ। ਲੋਟੇ ਨੇ ਦੱਸਿਆ ਕਿ ਰੈੱਡ ਰਿਬਨ ਕਲੱਬਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ, ਐਚ.ਆਈ.ਵੀ./ਏਡਜ਼ ਤੋਂ ਬਚਾਅ, ਟੀ.ਬੀ. ਸਬੰਧੀ ਜਾਗਰੂਕਤਾ ਅਤੇ ਸਵੈ-ਇੱਛੁਕ ਖ਼ੂਨਦਾਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਲੱਬਾਂ ਵਲੋਂ ਗੋਦ ਲਏ ਪਿੰਡਾਂ ਵਿਚ ਵੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਾ ਸਕੇ। ਮੀਟਿੰਗ ਵਿਚ ਸਾਲ 2026-27 ਦੌਰਾਨ ਰੈੱਡ ਰਿਬਨ ਕਲੱਬਾਂ ਵਲੋਂ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਨੋਡਲ ਇੰਚਾਰਜ ਅਤੇ ਨੋਡਲ ਅਫ਼ਸਰ ਹਾਜ਼ਰ ਸਨ। ਇਸ ਮੌਕੇ ਹਰਜੀਤ ਕੌਰ ਪੋਪਲੀ, ਹਰਪ੍ਰੀਤ ਕੌਰ, ਮੋਨਿਕਾ, ਡਾ. ਕਿਰਨਜੀਤ ਕੌਰ, ਸੁਨੀਤਾ ਰਾਣੀ, ਸੁਖਪ੍ਰੀਤ ਕੌਰ, ਰਮਨਦੀਪ ਕੌਰ, ਪਵਨਦੀਪ ਕੌਰ, ਪ੍ਰਵੀਨ ਕੌਰ, ਲਵਕੇਸ਼ ਸਿੰਘ, ਡਾ. ਰਜਨੀ ਉੱਪਲ, ਅਵਨੀਤ ਭੂਸ਼ਨ, ਨੀਤੂ ਅਰੋੜਾ, ਤਮੰਨਾ ਸ਼ਰਮਾ, ਅੰਜਲੀ, ਰੋਹਿਨੀ, ਲਖਵਿੰਦਰ ਸਿੰਘ, ਜਸਵੀਰ ਕੌਰ, ਡਾ. ਗੁਰਜੀਤ ਕੌਰ, ਸੁਖਜਿੰਦਰ ਸਿੰਘ, ਬੂਟਾ ਸਿੰਘ ਅਤੇ ਹਰਮੇਲ ਸਿੰਘ ਸਮੇਤ ਹੋਰ ਪਤਵੰਤੇ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਰਾਜਵੰਤ ਸਿੰਘ ਮਾਹਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਗਰ ਨਿਗਮ ਦੇ ਪਹਿਲੇ ਏਜੰਡੇ ’ਤੇ ਵਰ੍ਹੇ ਡਾ. ਹਰਜੋਤ ਕਮਲ ਕਿਸ਼ਨਪੁਰਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਭਲਕੇ-ਮੈਡਮ ਮਨਦੀਪ ਕ...
Ad Position 24