11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਜਵੰਤ ਸਿੰਘ ਮਾਹਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਆਗੂ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਰਾਜਵੰਤ ਸਿੰਘ ਮਾਹਲਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਤੇ ਜਨਰਲ ਸਕੱਤਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਮੈਂ ਸਦਾ ਰਿਣੀ ਰਹੇਗਾ ਜੋ ਪਾਰਟੀ ਨੇ ਇਸ ਕਦਰ ਕਾਬਿਲ ਸਮਝਦੇ ਹੋਏ ਮੈਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਨਿਵਾਜਿਆ ਹੈ।

Ad Position 21
No active advertisement
ਰਾਜਵੰਤ ਸਿੰਘ ਮਾਹਲਾ। 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਆਗੂ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਰਾਜਵੰਤ ਸਿੰਘ ਮਾਹਲਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਤੇ ਜਨਰਲ ਸਕੱਤਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਮੈਂ ਸਦਾ ਰਿਣੀ ਰਹੇਗਾ ਜੋ ਪਾਰਟੀ ਨੇ ਇਸ ਕਦਰ ਕਾਬਿਲ ਸਮਝਦੇ ਹੋਏ ਮੈਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਨਿਵਾਜਿਆ ਹੈ। ਮੈਂ ਪਾਰਟੀ ਵਲੋਂ ਦਿੱਤੀ ਇਸ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗਾ। ਇਸ ਨਿਯੁਕਤੀ ‘ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਰਾਜਵਿੰਦਰ ਸਿੰਘ ਧਰਮਕੋਟ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਕੌਂਸਲਰ ਮਨਜੀਤ ਸਿੰਘ ਧੰਮੂ, ਰਣਜੀਤ ਸਿੰਘ ਭਾਊ ਮੋਗਾ, ਬੂਟਾ ਸਿੰਘ ਦੌਲਤਪੁਰਾ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਸਾਬਕਾ ਸਰਪੰਚ ਗੁਰਚਰਨ ਸਿੰਘ ਕਾਲੀਏ ਵਾਲਾ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਦਾਰਾਪੁਰ, ਕੁਲਵਿੰਦਰ ਸਿੰਘ ਚੋਟੀਆਂ, ਇੰਦਰਜੀਤ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਦਰਸ਼ਨ ਸਿੰਘ ਕਾਕਾ ਝੰਡੇਆਣਾ ਪੱਛਮੀ ਨੇ ਵੀ ਖ਼ੁਸ਼ੀ ਦਾ ਇਜ਼ਹਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੋਸਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰਨ ਅਤੇ ਐਡਵੋਕੇਸੀ ਮੀਟਿੰਗ * ਰੈੱਡ ਰਿਬਨ ਕਲੱਬਾਂ ਰਾਹੀਂ ਨਸ਼ਾ ਮੁਕਤੀ...
Ad Position 24