ਵਿਧਾਇਕ ਬਿਲਾਸਪੁਰ ਨੇ ਕੋਕਰੀ ਫੂਲਾ ਸਿੰਘ ਦੇ ਵਿਕਾਸ ਕਾਰਜਾਂ ਲਈ ਗਰਾਂਟ ਦਿੱਤੀ
ਅਜੀਤਵਾਲ, 12 ਅਗਸਤ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਕੋਕਰੀ ਫੂਲਾ ਸਿੰਘ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਗ੍ਰਾਮ ਪੰਚਾਇਤ ਨੂੰ ਗਰਾਂਟ ਰਾਸ਼ੀ ਚੈੱਕ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਰਾਸ਼ੀ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ, ਅੰਡਰ ਗਰਾਊਂਡ ਪਾਈਪ ਲਾਈਨ ਲਈ ਵਰਤੀ ਜਾਵੇਗੀ।
ਅਜੀਤਵਾਲ, 12 ਅਗਸਤ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਕੋਕਰੀ ਫੂਲਾ ਸਿੰਘ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਗ੍ਰਾਮ ਪੰਚਾਇਤ ਨੂੰ ਗਰਾਂਟ ਰਾਸ਼ੀ ਚੈੱਕ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਰਾਸ਼ੀ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ, ਅੰਡਰ ਗਰਾਊਂਡ ਪਾਈਪ ਲਾਈਨ ਲਈ ਵਰਤੀ ਜਾਵੇਗੀ। ਪਿੰਡ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਬਲਤੇਜ ਸਿੰਘ ਨੇ ਵਿਧਾਇਕ ਬਿਲਾਸਪੁਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਗੰਦੇ ਪਾਣੀ ਦੀ ਵੱਡੀ ਸਮੱਸਿਆ ਸੀ ਜੋ ਇਸ ਰਾਸ਼ੀ ਨਾਲ ਹੱਲ ਹੋਣ ਦੀ ਆਸ ਬੱਝੀ ਹੈ। ਇਸ ਮੌਕੇ ਸਰਪੰਚ ਜਗਦੀਸ਼ ਸਿੰਘ, ਪੰਚਾਇਤ ਸੈਕਟਰੀ ਨਿਰਮਲ ਸਿੰਘ, ਬਲਤੇਜ ਸਿੰਘ ਅੰਗਰੇਜ਼ ਸਿੰਘ, ਵੈਦ ਮਨਪ੍ਰੀਤ ਸਿੰਘ ਗੁਰਦੀਪ ਸਿੰਘ, ਡਾ. ਅਵਤਾਰ ਸਿੰਘ, ਜਸਪਾਲ ਸਿੰਘ, ਪੰਚ ਗੋਰਾ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਮੌਜੂਦ ਸਨ।