ਸੁਖਬੀਰ ਅਤੇ ਮੋਦੀ ਦੀ ਮੁਲਾਕਾਤ ਤੋਂ ਬਾਅਦ ਕਾਂਗਰਸ, ਆਮ ਆਦਮੀ ਪਾਰਟੀ ਅਤੇ ਦੂਜੀਆਂ ਧਿਰਾਂ ਵਿਚ ਨਿਰਾਸ਼ਾ ਦਾ ਆਲਮ-ਪੱਪੂ ਰਾਮੂੰਵਾਲਾ
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਰਲੀਮੈਂਟ ਹਾਊਸ ‘’ਚ ਪ੍ਰਧਾਨ ਮੰਤਰੀ ਦੇ ਦਫ਼ਤਰ ‘’ਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੀ ਸਿਆਸਤ ‘’ਚ ਭੁਚਾਲ ਜਿਹਾ ਆ ਗਿਆ ਹੈ। ਦੋਨਾਂ ਵੱਡੇ ਆਗੂਆਂ ਦੀ ਇਸ ਮੁਲਾਕਾਤ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਪੰਜਾਬ ਦੀਆਂ ਹੋਰ ਵਿਰੋਧੀ ਧਿਰਾਂ ਵਿਚ ਨਿਰਾਸ਼ਾ ਦਾ ਆਲਮ ਹੈ।
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਰਲੀਮੈਂਟ ਹਾਊਸ ‘’ਚ ਪ੍ਰਧਾਨ ਮੰਤਰੀ ਦੇ ਦਫ਼ਤਰ ‘’ਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੀ ਸਿਆਸਤ ‘’ਚ ਭੁਚਾਲ ਜਿਹਾ ਆ ਗਿਆ ਹੈ। ਦੋਨਾਂ ਵੱਡੇ ਆਗੂਆਂ ਦੀ ਇਸ ਮੁਲਾਕਾਤ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਪੰਜਾਬ ਦੀਆਂ ਹੋਰ ਵਿਰੋਧੀ ਧਿਰਾਂ ਵਿਚ ਨਿਰਾਸ਼ਾ ਦਾ ਆਲਮ ਹੈ। ਉਕਤ ਬਿਆਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਦਿੱਤਾ। ਇਸ ਮੌਕੇ ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਕੱਢੇ ਗਏ “ਮੀਰੀ ਪੀਰੀ ਖ਼ਾਲਸਾ ਮਾਰਚ” ਦੀ ਅਪਾਰ ਸਫਲਤਾ ਲਈ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਸੰਤਾਂ ਮਹਾਂਪੁਰਸ਼ਾਂ ਜਿਨ੍ਹਾਂ ‘’ਚ ਸੰਤ ਬਾਬਾ ਅਰਜਨ ਸਿੰਘ ਗਿਆਰ੍ਹਵੀਂ ਵਾਲੇ ਦੌਧਰ, ਬਾਬਾ ਪ੍ਰਦੀਪ ਸਿੰਘ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ, ਬਾਬਾ ਜੋਰਾ ਸਿੰਘ ਨਾਨਕਸਰ ਠਾਠ ਬੱਧਨੀ ਕਲਾਂ, ਸੰਤ ਜਗਜੀਤ ਸਿੰਘ ਲੋਪੋ, ਵੱਡਾ ਡੇਰਾ ਦੌਧਰ ਵਾਲੇ ਮਹਾਂਪੁਰਸ਼, ਸੰਤ ਨਿਰਮਲ ਦਾਸ ਡੇਰਾ ਬਾਬਾ ਉੱਤਮ ਦਾਸ ਲੋਪੋ ਸਮੇਤ ਸਾਰੇ ਸੇਵਾਦਾਰਾਂ, ਵੱਖ-ਵੱਖ ਥਾਵਾਂ ‘’ਤੇ ਪੜਾਅ ਲਾ ਕੇ ਸਵਾਗਤ ਕਰਨ ਵਾਲੀਆਂ ਸੰਗਤਾਂ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਵੀ ਸ਼ਾਮਿਲ ਸਨ ਅਤੇ ਵਿਸ਼ੇਸ਼ ਤੌਰ ‘’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਇੰਨੇ ਵਿਸ਼ਾਲ ਪ੍ਰਬੰਧਾਂ ਲਈ ਵਿਸ਼ੇਸ਼ ਤੌਰ ‘’ਤੇ ਧੰਨਵਾਦ ਕੀਤਾ। ਪੱਪੂ ਰਾਮੂੰਵਾਲਾ ਨੇ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਅਜੇ ਹੋਂਦ ਵਿਚ ਵੀ ਨਹੀਂ ਆਇਆ ਪਰ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਪੰਜਾਬ ਦੀ ਮੌਜੂਦਾ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਰੇ ਹੀ ਬੌਖਲਾ ਗਏ ਹਨ। ਇਨ੍ਹਾਂ ਲੋਕਾਂ ਨੂੰ ਅਕਾਲੀ ਦਲ ਤੋਂ ਡਰ ਲੱਗਦਾ ਹੈ ਕਿਉਂਕਿ ਇਹ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘’ਚ ਇੰਨਾ ਮਜ਼ਬੂਤ ਹੋ ਚੁੱਕਾ ਹੈ ਕਿ ਜੇ ਇਕੱਲਾ ਵੀ ਚੋਣ ਮੈਦਾਨ ‘’ਚ ਉੱਤਰਦਾ ਹੈ ਤਾਂ ਇਨ੍ਹਾਂ ਪਾਰਟੀਆਂ ਨੂੰ ਰੋਲ ਕੇ ਰੱਖ ਦੇਵੇਗਾ ਅਤੇ ਸੂਬੇ ‘’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਿਰੋਲ ਸਰਕਾਰ ਬਣਾਏਗਾ।