12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੋਗਾ ਦੇ ਡਾ. ਸੈਫੂਦੀਨ ਕਿਚਲੂ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦਾ ਤਿਉਹਾਰ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ।

Ad Position 21
No active advertisement
ਮੋਗਾ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦੇ ਸਮਾਗਮ ਦੌਰਾਨ ਪੇਸ਼ਕਾਰੀ ਕਰਦੇ ਵਿਦਿਆਰਥੀ। ਅਜੀਤ ਤਸਵੀਰ 13-08-2026
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਨੇ ਪੰਜਾਬੀ ਲੋਕ ਸਭਿਆਚਾਰ ਨਾਲ ਸਬੰਧਿਤ ਬੋਲੀਆਂ ਅਤੇ ਟੱਪਿਆਂ ‘ਤੇ ਸ਼ਾਨਦਾਰ ਪੇਸ਼ਕਾਰੀਆਂ ਦੇ ਕੇ ਖ਼ੂਬ ਧੂਮ ਮਚਾਈ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਅਧਿਆਪਕਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਬੱਚਿਆਂ ਨੇ ਪੰਜਾਬੀ ਸਭਿਆਚਾਰ ਅਤੇ ਤੀਆਂ ਦੇ ਤਿਉਹਾਰ ਦੀ ਝਲਕ ਪੇਸ਼ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਰੰਗ-ਬਰੰਗੇ ਰਵਾਇਤੀ ਪਹਿਰਾਵਿਆਂ ਵਿਚ ਸਜੇ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਬੋਲੀਆਂ, ਟੱਪਿਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਪੰਜਾਬ ਦੀ ਅਮੀਰ ਲੋਕ ਵਿਰਾਸਤ ਨੂੂੰ ਜੀਵੰਤ ਕਰ ਦਿੱਤਾ। ਸਕੂਲ ਦਾ ਮਾਹੌਲ ਪੂਰੇ ਸਮੇਂ ਉਤਸ਼ਾਹ ਅਤੇ ਖ਼ੁਸ਼ੀ ਨਾਲ ਭਰਿਆ ਰਿਹਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਤੀਆਂ ਵਰਗੇ ਤਿਉਹਾਰ ਪੰਜਾਬੀ ਸਭਿਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੀਆਂ ਰਵਾਇਤਾਂ, ਸਭਿਆਚਾਰ ਅਤੇ ਲੋਕ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤੀਜ ਦਾ ਤਿਉਹਾਰ ਸਾਡੀ ਅਮੀਰ ਭਾਰਤੀ ਅਤੇ ਖ਼ਾਸ ਤੌਰ ‘ਤੇ ਪੰਜਾਬੀ ਸਭਿਆਚਾਰ ਅਤੇ ਲੋਕ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ। ਤੀਜ ਦੇ ਮੌਕੇ ਝੂਲੇ, ਲੋਕ ਗੀਤ, ਬੋਲੀਆਂ ਅਤੇ ਰਵਾਇਤੀ ਪਕਵਾਨ ਸਾਡੀ ਪੁਰਾਤਨ ਸਭਿਆਚਾਰਕ ਵਿਰਾਸਤ ਨੂੰ ਜੀਵੰਤ ਕਰਦੇ ਹਨ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਸੁਨੀਤਾ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਦੀ ਵੀ ਅਹਿਮ ਭੂਮਿਕਾ ਹੈ। ਤੀਆਂ ਵਰਗੇ ਸਮਾਗਮ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਆਪਣੀ ਸਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਵਾਲੇ ਅਜਿਹੇ ਸਮਾਗਮ ਕਰਵਾਏ ਜਾਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ 20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ-ਚੇਅਰਮੈਨ ਸੰਜੀਵ... ਅਗਲੀ ਖ਼ਬਰ ਸੁਖਬੀਰ ਅਤੇ ਮੋਦੀ ਦੀ ਮੁਲਾਕਾਤ ਤੋਂ ਬਾਅਦ ਕਾਂਗਰਸ, ਆਮ ਆਦਮੀ ਪਾਰਟੀ ਅਤੇ ਦੂਜੀਆਂ ਧਿਰਾਂ ਵਿਚ ਨਿਰਾਸ਼ਾ ਦਾ ਆਲਮ-ਪੱਪੂ ਰਾ...
Ad Position 24