12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ-ਚੇਅਰਮੈਨ ਸੰਜੀਵ ਸੈਣੀ ਕੈਂਪ ਦੇ ਮੁੱਖ ਮਹਿਮਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ 20 ਅਗਸਤ ਨੂੰ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਥਾਨਕ ਸ਼ਹਿਰ ਦੇ ਬਲੂਮਿੰਗ ਬਡਜ਼ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ।

Ad Position 21
No active advertisement
ਸਪੀਕਰ ਕੁਲਤਾਰ ਸਿੰਘ ਸੰਧਵਾਂ, ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ। 13-08-2026
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ 20 ਅਗਸਤ ਨੂੰ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਥਾਨਕ ਸ਼ਹਿਰ ਦੇ ਬਲੂਮਿੰਗ ਬਡਜ਼ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਸੰਸਥਾ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਇਹ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਉਨ੍ਹਾਂ ਦੇ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਸ੍ਰੀਮਤੀ ਕਮਲ ਸੈਣੀ ਚੇਅਰਪਰਸਨ ਬਲੂਮਿੰਗ ਬਡਜ਼ ਸਕੂਲ ਕਰਨਗੇ। ਇਸ ਕੈਂਪ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ। ਇਸ ਤੋਂ ਇਲਾਵਾ ਇਸ ਕੈਂਪ ਵਿਚ ਜ਼ਿਲ੍ਹੇ ਦੇ ਸਾਰੇ ਵਿਧਾਇਕ, ਇਲਾਕੇ ਦੇ ਸੰਤ ਮਹਾਂਪੁਰਸ਼, ਵੱਖ-ਵੱਖ ਰਾਜਸੀ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਖ਼ੂਨਦਾਨੀ ਸ਼ਾਮਿਲ ਹੋਣਗੇ। ਡਾ. ਸੈਣੀ ਨੇ ਕਿਹਾ ਕਿ ਇਹ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ‘ਅਜੀਤ’ ਉਪ ਦਫ਼ਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ, ਸਮੂਹ ਪੱਤਰਕਾਰ ਤੇ ਸਮੁੱਚੇ ਸਟਾਫ਼ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਤੇ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ‘ਅਜੀਤ’ ਉਪ ਦਫ਼ਤਰ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੂੰ 20 ਅਗਸਤ ਦੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਸਬੰਧੀ ਜਾਣੂੰ ਕਰਵਾਇਆ ਗਿਆ ਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਇਸ ਕੈਂਪ ਵਿਚ ਵੱਧ ਤੋਂ ਵੱਧ ਖ਼ੂਨਦਾਨੀ ਭੇਜ ਕੇ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਕੈਂਪ ਨੂੰ ਲੈ ਕੇ ਜ਼ਿਲ੍ਹਾ ਮੋਗਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਖ਼ੂਨਦਾਨ ਦਾ ਕੈਂਪ ਲਗਾ ਕੇ ਜਨਮ ਦਿਨ ਮਨਾਉਣਾ ਮਨੁੱਖਤਾ ਦੀ ਸੱਚੀ ਸੁੱਚੀ ਸੇਵਾ ਹੈ ਕਿਉਂਕਿ ਅਜੇ ਤੱਕ ਖ਼ੂਨ ਦਾ ਕੋਈ ਬਦਲ ਸਾਹਮਣੇ ਨਹੀਂ ਆਇਆ ਤੇ ਖ਼ੂਨਦਾਨੀਆਂ ਵਲੋਂ ਦਿੱਤਾ ਖ਼ੂਨ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਵਿਚ ਸਹਾਈ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਭਜੀਤ ਸਿੰਘ ਗਿੱਲ ਬਣੇ ਐਸ.ਸੀ. ਸੈੱਲ ਕਾਂਗਰਸ ਕਮੇਟੀ ਮੋਗਾ ਦੇ ਜਨਰਲ ਸਕੱਤਰ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਦਿੱ... ਅਗਲੀ ਖ਼ਬਰ ਮੋਗਾ ਦੇ ਡਾ. ਸੈਫੂਦੀਨ ਕਿਚਲੂ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦਾ ਤਿਉਹਾਰ
Ad Position 24