14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’‘ਤੇ ਜਲਦ ਮਿਲੇ ਪੈਰੋਲ - ਬਹਿਰਾਮਕੇ, ਗਿੱਲ, ਰੰਡਿਆਲਾ

ਕੋਟ ਈਸੇ ਖਾਂ, 13 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ. ਕੇ.

Ad Position 21
No active advertisement
ਗੱਲਬਾਤ ਕਰਨ ਸਮੇਂ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਤੇ ਸਾਥੀ। 14-08-2026
ਕੋਟ ਈਸੇ ਖਾਂ, 13 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ.ਕੇ.ਯੂ. ਬਹਿਰਾਮ ਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ ਆਦਿ ਆਗੂਆਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕਾਨੂੰਨ ਅਨੁਸਾਰ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ 31 ਸਾਲ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਜਗਤਾਰ ਸਿੰਘ ਜੀ ਹਵਾਰਾ ਦੇ ਮਾਤਾ ਜੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ, ਉਨ੍ਹਾਂ ਨੂੰ ਆਪਣੇ ਮਾਤਾ ਜੀ ਨੂੰ ਮਿਲਣ ਵਾਸਤੇ ਜਲਦ ਪੈਰੋਲ ਦਿੱਤੀ ਜਾਵੇ। ਆਗੂਆਂ ਕਿਹਾ ਕਿ ਭਾਈ ਹਵਾਰਾ ਜੀ ‘ਤੇ ਜਿੰਨੇ ਕੇਸ ਚੱਲਦੇ ਸੀ , ਉਨ੍ਹਾਂ ਸਾਰਿਆਂ ਵਿਚੋਂ ਬਰੀ ਵੀ ਹੋ ਚੁੱਕੇ ਹਨ ਤੇ ਆਪਣੀ ਬਣਦੀ ਸਜ਼ਾ ਤੋਂ ਵੱਧ ਸਜ਼ਾ ਜੇਲ੍ਹ ਵਿਚ ਭੁਗਤ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਛੱਡਣ ਵਾਸਤੇ ਅਜੇ ਵੀ ਤਿਆਰ ਨਹੀਂ ਅਤੇ ਬਾਕੀ ਵੀ ਬੰਦੀ ਸਿੰਘ ਆਪਣੀਆਂ ਬਣਦੀਆਂ ਸਜਾਵਾਂ ਤੋਂ ਵੱਧ ਸਜ਼ਾ ਭੁਗਤ ਰਹੇ ਹਨ ਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵੀ ਅਜੇ ਤੱਕ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ, ਦੂਜੇ ਪਾਸੇ ਬਹੁਤ ਅਸ਼ਲੀਲ ਹਰਕਤਾਂ ਕਰਕੇ ਜੇਲ੍ਹਾਂ ਵਿਚ ਬੰਦ ਕਈ ਪਖੰਡੀ ਸਾਧਾਂ ਉੱਪਰ ਵੱਡੇ-ਵੱਡੇ ਕੇਸ ਚੱਲਣ ‘ਤੇ ਵੀ ਉਨ੍ਹਾਂ ਨੂੰ ਛੇਤੀ ਨਾਲ ਪੈਰੋਲ ਦੇ ਦਿੱਤੀ ਜਾਂਦੀ ਹੈ। ਆਗੂਆਂ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਵਲੋਂ ਕੇਂਦਰ ਸਰਕਾਰ ਤੇ ਗ੍ਰਹਿ ਮੰਤਰੀ ਨੂੰ ਪੁਰਜੋਰ ਅਪੀਲ ਕਰਦੇ ਹਾਂ ਕਿ ਭਾਈ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਜਲਦੀ ਤੋਂ ਜਲਦੀ ਪੈਰੋਲ ਦਿੱਤੀ ਜਾਵੇ ਤਾਂ ਕਿ ਉਹ ਆਪਣੀ ਬਿਮਾਰ ਮਾਂ ਨੂੰ ਆ ਕੇ ਮਿਲ ਸਕਣ ਤੇ ਕੋਲ ਰਹਿ ਕੇ ਆਪਣੀ ਮਾਂ ਦਾ ਬਿਹਤਰ ਇਲਾਜ ਕਰਵਾ ਸਕਣ।
Ad Position 22
No active advertisement
ਪਿਛਲੀ ਖ਼ਬਰ ‘ ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਖ਼ੂਨਦਾਨ ਬਲੂਮਿੰਗ ਬਡਜ਼ ਸਕੂਲ ਵਿਖੇ 20 ਨੂੰ ਖ਼ੂਨਦਾਨ ਸਭ ਤੋਂ ਉੱਤਮ... ਅਗਲੀ ਖ਼ਬਰ ਵਿਰੋਧੀ ਭਰਮ-ਭੁਲੇਖੇ ਕੱਢ ਦੇਣ 2027 ਵਿਚ ਕਾਂਗਰਸ ਦੀ ਸਰਕਾਰ ਬਣੇਗੀ-ਪਰਮਪਾਲ ਸਿੰਘ ਤਖ਼ਤੂਪੁਰਾ ਕਿਹਾ, ਕਾਂਗਰਸ ਪਾਰਟੀ ਪੂ...
Ad Position 24