14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਰਮਨ ਬਰਾੜ ਖੋਟੇ ਬਣੇ ਯੂਥ ਅਕਾਲੀ ਦਲ ’ਚ ਕੋਰ ਕਮੇਟੀ ਮੈਂਬਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 1 ਸਤੰਬਰ ਨੂੰ ਦਿੱਲੀ ਜਾਣ ਦਾ ਸੱਦਾ

ਮੋਗਾ, 13 ਅਗਸਤ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਓ.

Ad Position 21
No active advertisement
ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ.। ਹਰਮਨ ਬਰਾੜ ਖੋਟੇ ਬਣੇ ਯੂਥ ਅਕਾਲੀ ਦਲ ’ਚ ਕੋਰ ਕਮੇਟੀ ਮੈਂਬਰ 14-08-2026
ਮੋਗਾ, 13 ਅਗਸਤ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਓ.ਆਈ. ਵਿਚ ਲਗਾਤਾਰ ਕੰਮ ਕਰਨ ਵਾਲੇ ਯੂਥ ਆਗੂ ਹਰਮਨ ਬਰਾੜ ਖੋਟੇ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਿਚ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਹੈ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹਰਮਨ ਬਰਾੜ ਖੋਟੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਹੀ ਉਨ੍ਹਾਂ ਨੂੰ ਯੂਥ ਅਕਾਲੀ ਦਲ ਪੰਜਾਬ ਵਿਚ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ ਅਤੇ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ਵਿਚ ਜਿਤਾਇਆ ਹੈ, ਉਸ ਲਈ ਉਹ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਦੇ ਧੰਨਵਾਦੀ ਹਨ ਅਤੇ ਜੋ ਉਨ੍ਹਾਂ ਨੂੰ ਜ਼ੁੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਖ਼ਾਸ ਕਰਕੇ ਮੋਗਾ ਜ਼ਿਲ੍ਹੇ ਦੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਮੋਢੇ ਨਾਲ ਮੋਢਾ ਲਾਕੇ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਨਿਭਾਏਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ *ਸ਼ਰਾਰਤੀ ਅਨਸਰਾਂ ਦੀ ਛੋਟੀ ਮਾਨਸਿਕਤਾ- ਪ੍ਰਧਾਨ ਜਗਦੀਪ ਗਟਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ ਪੀ.ਏ.ਸੀ. ਦੇ ਕਮੇਟੀ ਮੈਂਬਰ...
Ad Position 24