ਦੂਜ ਦੇ ਮੌਕੇ ’ਤੇ ਲਾਲ ਦੁਆਰਾ ਮੰਦਰ ਵਿਖੇ ਅੱਜ ਹੋਵੇਗਾ ਸੰਕੀਰਤਨ-ਰਜਿੰਦਰ ਬਧਵਾ
ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਮੋਗਾ ਵਿਖੇ ਸਮਾਜਿਕ ਚੇਤਨਾ ਸਮਾਗਮ ਕਰਵਾਇਆ
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਸਾਂਝੀਵਾਲ ਸੰਸਥਾ ਵਲੋਂ ਸਮਾਜਿਕ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਮ
ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸਕੂਲ ਡਰੋਲੀ ਭਾਈ ਵਿਖੇ ਕਰਵਾਏ ਸਮਾਜਿਕ ਚੇਤਨਾ ਸਮਾਗਮ ਮੌਕੇ ਪੁੱਜੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਪ੍ਰਿੰਸੀਪਲ ਤੇ ਸਕੂਲ ਸਟਾਫ਼। ਤਸਵੀਰ: ਹਰਜੀਤ ਸਿੰਘ
14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਸਾਂਝੀਵਾਲ ਸੰਸਥਾ ਵਲੋਂ ਸਮਾਜਿਕ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਰਿਟਾਇਰਡ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ, ਸੁਰਜੀਤ ਸਿੰਘ ਦੌਧਰ, ਮੈਡਮ ਬੱਬਲਜੀਤ ਕੌਰ ਬਬਲੀ, ਮੈਡਮ ਨਵਜੋਤ ਕੌਰ ਜੋਸ਼ੀ ਅਤੇ ਮੈਡਮ ਨਿਰਮਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਚੇਤਨਾ ਪ੍ਰਤੀ ਜਾਗਰੂਕ ਕੀਤਾ। ਡਾਕਟਰ ਸੁਰਜੀਤ ਸਿੰਘ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਅਰੇ ਦੇ ਅਨੁਸਾਰ ਅੱਜ ਦੀ ਮੁੱਖ ਸਮੱਸਿਆ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥਣਾਂ ਨੂੰ ਗਿਆਨ ਲਓ, ਕਾਰਨ ਜਾਣੋ ਅਤੇ ਹੱਲ ਕਰੋ ਦੇ ਨਾਅਰੇ ਅਨੁਸਾਰ ਸਮਾਜਿਕ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਬੇਟੀ ਸਮਝਾਓ ਨਾਅਰੇ ਦੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਸਮਾਜ ਪ੍ਰਤੀ ਜਾਗਰੂਕ ਹੋਣ ਲਈ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਅਵਤਾਰ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਢੁਕਵੀਂ ਅਤੇ ਵਿਹਾਰਕ ਜਾਣਕਾਰੀ ਦਿੱਤੀ। ਇਸ ਗੱਲਬਾਤ ਰਾਹੀਂ ਵਿਦਿਆਰਥਣਾਂ ਵਿਚ ਆਤਮ-ਵਿਸ਼ਵਾਸ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਈ। ਇਸ ਮੌਕੇ ਵਿਦਿਆਰਥਣਾਂ ਵਲੋਂ ਸਮਾਜਿਕ ਸਰੋਕਾਰਾਂ ਨਾਲ ਸਬੰਧਿਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਅੰਤ ਵਿਚ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਸਮਾਜਿਕ ਚੇਤਨਾ ਪ੍ਰਤੀ ਜਾਗਰੂਕ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਨੇ ਵਿਦਿਆਰਥਣਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ।