14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੀਂਦੜਾ ਸਕੂਲ ਦੇ ਜੇਤੂ ਵਿਦਿਆਰਥੀ ਚੇਅਰਮੈਨ ਜਸਵੰਤ ਸਿੰਘ ਭੁੱਲਰ, ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਤੇ ਹੋਰ। ਜੀਂਦੜਾ ਸਕੂਲ ਦੇ ਵਿਦਿਆਰਥੀ ਜ਼ੋਨ ਪੱਧਰ ਤੋਂ ਜ਼ਿਲ੍ਹੇ ’ਚ ਪ੍ਰਵੇਸ਼

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰੰਪ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ।

Ad Position 21
No active advertisement
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੇ ਆਗੂ 20 ਅਗਸਤ ਦੇ ਬਠਿੰਡਾ ਧਰਨੇ ਸਬੰਧੀ ਮੀਟਿੰਗ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰੰਪ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ। ਹੁਣ ਇਹ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ। ਪਹਿਲਾਂ ਵੀ ਇਸ ਸਰਕਾਰ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ। ਜੇਕਰ ਭਾਰਤ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਲੈਂਦਾ ਹੈ ਤਾਂ ਇਹ ਭਾਰਤ ਦੀ ਆਰਥਿਕਤਾ ‘ਤੇ ਵੱਡਾ ਹਮਲਾ ਹੋਵੇਗਾ। ਇਹ ਫ਼ੈਸਲਾ ਕਾਰਪੋਰੇਟ ਪੱਖੀ ਹੈ, ਇਸ ਨਾਲ ਮਹਿੰਗਾਈ ਬਹੁਤ ਵੱਧ ਜਾਵੇਗੀ। ਇਹ ਡੀਲ ਸਾਰੀ ਮਨੁੱਖਤਾ ਨੂੰ ਪ੍ਰਭਾਵਿਤ ਕਰੇਗੀ। ਇਹ ਪਹਿਲਾਂ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਬਦਲ ਕੇ ਦੁਬਾਰਾ ਹੋਰ ਰੂਪ ਵਿਚ ਲਿਆਉਣ ਦਾ ਉਪਰਾਲਾ ਹੈ। ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਤੇ ਡੇਅਰੀ ਫਾਰਮਿੰਗ ਦਾ ਧੰਦਾ ਚੌਪਟ ਹੋ ਜਾਵੇਗਾ। ਇਸ ਨਾਲ ਉਦਯੋਗਾਂ ‘ਤੇ ਵੀ ਮਾੜਾ ਅਸਰ ਪਵੇਗਾ। ਇਸ ਕਰ ਕੇ ਕਿਸਾਨਾਂ ਦੀ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਖ਼ਤਮ ਕੀਤਾ ਜਾਵੇ ਤੇ ਹੋਰ ਦੇਸ਼ਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਵੀ ਰੱਦ ਕੀਤੇ ਜਾਣ। ਕਿਸੇ ਵੀ ਖੇਤੀਬਾੜੀ ਉਪਜ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿਚ ਆਉਣ ਦੀ ਇਹ ਇਜਾਜ਼ਤ ਨਹੀਂ ਦੇਣੀ ਚਾਹੀਦੀ। ਫ਼ਸਲਾਂ ਦੇ ਭਾਅ ਸੀ ਟੂ ਪਲੱਸ 50 ਫ਼ੀਸਦੀ ਮੁਨਾਫ਼ੇ ਨਾਲ ਤੈਅ ਕੀਤੇ ਜਾਣ ਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਮਨਰੇਗਾ ਦਾ ਕਾਨੂੰਨ ਬਹਾਲ ਕੀਤਾ ਜਾਵੇ ਤੇ 200 ਦਿਨ ਦਾ ਕੰਮ ਦੀ ਦਿਹਾੜੀ ਗਰੰਟੀ ਕੀਤੀ ਜਾਵੇ ਅਤੇ ਮਜ਼ਦੂਰਾਂ ਨੂੰ 700 ਰੁਪਏ ਦਿਹਾੜੀ ਦਿੱਤੀ ਜਾਵੇ, ਕਾਰਪੋਰੇਟਾਂ ਲਈ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਬਿਜਲੀ ਨਿੱਜੀਕਰਨ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ। ਜ਼ਿਲ੍ਹਾ ਕਮੇਟੀ ਨੇ ਸੂਬਾ ਕਮੇਟੀ ਦੇ ਫ਼ੈਸਲੇ ਦੀ ਰੌਸ਼ਨੀ ਵਿਚ ਫ਼ੈਸਲਾ ਕੀਤਾ ਕਿ 20 ਅਗਸਤ ਨੂੰ ਬਠਿੰਡਾ ਵਿਖੇ ਕਾਰਗਿਲ ਫ਼ੈਕਟਰੀ ਅੱਗੇ ਲਗਾਏ ਜਾ ਰਹੇ ਧਰਨੇ ਵਿਚ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਕਿਸਾਨ, ਨੌਜਵਾਨ ਤੇ ਭੈਣਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ। ਅੱਜ ਦੀ ਮੀਟਿੰਗ ਵਿਚ ਜਸਵਿੰਦਰ ਸਿੰਘ ਘੱਲ ਕਲਾਂ, ਇਕਬਾਲ ਸਿੰਘ ਸਿੰਘਾਂਵਾਲਾ, ਲਖਬੀਰ ਸਿੰਘ ਚੜਿੱਕ, ਨਛੱਤਰ ਸਿੰਘ ਝੰਡੇਵਾਲਾ, ਅਮਰੀਕ ਸਿੰਘ ਘੋਲੀਆ, ਹਰਮੇਲ ਸਿੰਘ ਘਾਲੀ ਸਮਾਲਸਰ, ਜਗਜੀਤ ਸਿੰਘ ਕੋਕਰੀ, ਕੇਵਲ ਕ੍ਰਿਸ਼ਨ ਬੱਧਨੀ, ਰਣਧੀਰ ਸਿੰਘ ਬਾਘਾ ਪੁਰਾਣਾ ਹਾਜ਼ਰ ਸਨ। 13 ਮੋਗਾ62 ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੇ ਆਗੂ 20 ਅਗਸਤ ਦੇ ਬਠਿੰਡਾ ਧਰਨੇ ਸੰਬੰਧੀ ਮੀਟਿੰਗ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਾਘਾ ਪੁਰਾਣਾ ਦੇ 4 ਆਗੂ ਪੀ.ਏ.ਸੀ. ਕਮੇਟੀ ਮੈਂਬਰ ਨਿਯੁਕਤ ਹਰਜੋਤ ਸਿੰਘ ਡੇਮਰੂ ਬਣੇ ਅਕ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਚੂਹੜਚੱਕ ਕਮੇਟੀ ਦੀ ਚੋਣ
Ad Position 24