14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਾਘਾ ਪੁਰਾਣਾ ਦੇ 4 ਆਗੂ ਪੀ.ਏ.ਸੀ. ਕਮੇਟੀ ਮੈਂਬਰ ਨਿਯੁਕਤ ਹਰਜੋਤ ਸਿੰਘ ਡੇਮਰੂ ਬਣੇ ਅਕਾਲੀ ਦਲ ਬਾਦਲ ਦੇ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ

ਮੋਗਾ, 13ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆ ਰਹੀਆਂ 2027 ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਤੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਹੁਦੇਦਾਰਾਂ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਦਰਸ਼ਨ ਸਿੰਘ ਸਮਾਧ ਭਾਈ, ਬਚਿੱਤਰ ਸਿੰਘ ਕਾਲੇਕੇ, ਮੁਖ਼ਤਿਆਰ ਸਿੰਘ, ਵੀਰਪਾਲ ਸਿੰਘ ਸਮਾਲਸਰ। 14-08-2026
ਮੋਗਾ, 13ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆ ਰਹੀਆਂ 2027 ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਤੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਹੁਦੇਦਾਰਾਂ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਵਿਚ ਪਾਰਟੀ ਦੇ ਸੀਨੀਅਰ ਤਜਰਬੇਕਾਰ ਤੇ ਜ਼ਮੀਨ ਨਾਲ ਜੁੜੇ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਨਿਯੁਕਤੀਆਂ ਸਮੁੱਚੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਹਲਕਾ ਬਾਘਾ ਪੁਰਾਣਾ ਤੋਂ ਚਾਰ ਯੋਗ ਆਗੂਆਂ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਿਚ ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਮੁਖ਼ਤਿਆਰ ਸਿੰਘ ਬਾਘਾ ਪੁਰਾਣਾ, ਵੀਰਪਾਲ ਸਿੰਘ ਸਮਾਲਸਰ, ਬਚਿੱਤਰ ਸਿੰਘ ਕਾਲੇਕੇ ਸ਼ਾਮਿਲ ਹਨ। ਇਨ੍ਹਾਂ ਦੀ ਨਿਯੁਕਤੀ ਨਾਲ ਹਲਕਾ ਬਾਘਾ ਪੁਰਾਣਾ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਇਨ੍ਹਾਂ ਦੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਰਟੀ ਨੂੰ ਸਮਰਪਿਤ, ਤਜਰਬੇਕਾਰ ਤੇ ਜ਼ਮੀਨ ਨਾਲ ਜੁੜੇ ਆਗੂਆਂ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਨਿਯੁਕਤੀ ਨਾਲ ਹਲਕਾ ਬਾਘਾ ਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਜਥੇਦਾਰ ਮਾਹਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਟਕਸਾਲੀ ਅਕਾਲੀ ਆਗੂਆਂ ਤੇ ਪਾਰਟੀ ਨਾਲ ਜੁੜੇ ਵਰਕਰਾਂ ਨੂੰ ਯੋਗ ਨੁਮਾਇੰਦਗੀ ਦੇ ਕੇ ਨਿਵਾਜਿਆ ਹੈ ਜਿਸ ਨਾਲ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਹਲਕਾ ਬਾਘਾ ਪੁਰਾਣਾ ਦੇ ਚਾਰ ਪੀ.ਏ.ਸੀ. ਕਮੇਟੀ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡਾਂ ਵਿਚ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਪਹਿਲੇ ਸਥਾਨਾਂ ’ਤੇ ਰਿਹਾ ਅਗਲੀ ਖ਼ਬਰ ਜੀਂਦੜਾ ਸਕੂਲ ਦੇ ਜੇਤੂ ਵਿਦਿਆਰਥੀ ਚੇਅਰਮੈਨ ਜਸਵੰਤ ਸਿੰਘ ਭੁੱਲਰ, ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌ...
Ad Position 24