ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ’ਚੋਂ ਪਹਿਲਾ ਸਥਾਨ ਕੀਤਾ ਹਾਿਸਲ
ਕਿਸ਼ਨਪੁਰਾ ਕਲਾਂ, 14 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਮੰਨੀ-ਪ੍ਰਮੰਨੀ ਅਤੇ ਪੁਰਾਣੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਦੇ ਖਿਡਾਰੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਜਿਸ ‘ ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਵਿਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਰੌਸ਼ਨ ਕੀਤਾ।
ਕਿਸ਼ਨਪੁਰਾ ਕਲਾਂ, 14 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਮੰਨੀ-ਪ੍ਰਮੰਨੀ ਅਤੇ ਪੁਰਾਣੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਦੇ ਖਿਡਾਰੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਜਿਸ ‘ ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਵਿਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਜਪ੍ਰੀਤ ਕੌਰ, ਰਣਜੀਤ ਕੌਰ, ਬਲਰਾਜ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਰਾਜਬੀਰ ਕੌਰ, ਸਿਮਰਨਜੀਤ ਕੌਰ, ਸਵਿਤਾ ਸ਼ਰਮਾ, ਗੁਰਸ਼ਰਨਜੀਤ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਪਰਵਿੰਦਰ ਕੌਰ, ਜਸਵਿੰਦਰ ਕੌਰ, ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ।