15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਹਿਕਾਰੀ ਸਭਾਵਾਂ ਦੀਆਂ ਚੋਣਾਂ ’ਚ ਸਰਕਾਰ ਧੱਕੇਸ਼ਾਹੀ ਦੀ ਨੀਤੀ ਅਪਣਾ ਰਹੀ ਹੈ-ਅਕਾਲੀ ਆਗੂ ਰਾਜਵਿੰਦਰ ਸਿੰਘ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ’ਚ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਕ ਵਫਦ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਐਸ. ਡੀ.

Ad Position 21
No active advertisement
ਅਜੀਤ ਡੈਸਕ 15-08-2026
ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ’ਚ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇਕ ਵਫਦ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੱਤਾ ਗਿਆ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਭਾਗੀਕੇ, ਕੁੱਸਾ, ਪੱਤੋ, ਦੀਦਾਰੇਵਾਲਾ, ਮੀਨੀਆਂ, ਦੀਨਾਂ, ਗਾਜੀਆਣਾ ਆਦਿ ਦੀਆਂ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਨੂੰ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਵਾਰ-ਵਾਰ ਰੱਦ ਕਰਵਾਇਆ ਜਾ ਰਿਹਾ ਹੈ| ਜਿਸ ਨਾਲ ਇਲਾਕੇ ਦੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਅਤੇ ਹੋਰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਵਲੋਂ ਪੁਲਿਸ ਪ੍ਰਸ਼ਾਸਨ ਦਾ ਦਬਾਅ ਬਣਾ ਕੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਰਾਹੀਂ ਬਹਾਨੇਬਾਜ਼ੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਕੋਲ ਉਕਤ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਕਰਵਾਉਣ ਲਈ ਸੁਰੱਖਿਆ ਦੇ ਮੱਦੇਨਜ਼ਰ ਇਹ ਸਮੱਸਿੰਆ ਆ ਰਹੀ ਹੈ ਜਦੋਂ ਕਿ ਅਸਲੀਅਤ ’ਚ ਹਲਕਾ ਵਿਧਾਇਕ ਚੰਗੀ ਤਰ੍ਹਾਂ ਜਾਣਦਾ ਹੈ ਕਿ ਉਕਤ ਪਿੰਡਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੈਂਬਰ ਬਹੁਸੰਮਤੀ ’ਚ ਬਣ ਸਕਦੇ ਹਨ| ਉਨ੍ਹਾਂ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦੇ ਕੇ ਸਹਿਕਾਰਤਾ ਵਿਭਾਗ ਰਾਹੀਂ ਉਕਤ ਪਿੰਡਾਂ ਦੀਆਂ ਸੁਸਾਇਟੀਆਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੀ ਮੰਗ ਕੀਤੀ| ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਇਸ ਮੰਗ ਨੂੰ ਪੱਤਰ ਸਬੰਧਿਤ ਵਿਭਾਗ ਨੂੰ ਭੇਜ ਕੇ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ| ਇਸ ਮੌਕੇ ਗੁਰਪ੍ਰੀਤ ਸਿੰਘ ਕਾਕਾ, ਹਰਮੇਲ ਸਿੰਘ, ਉਜਾਗਰ ਸਿੰਘ, ਮੁਖਤਿਆਰ ਸਿੰਘ ਭਾਗੀਕੇ, ਇੰਦਰਜੀਤ ਸਿੰਘ ਭਾਗੀਕੇ, ਸੁਖਦੇਵ ਸਿੰਘ, ਸੰਤੋਖ ਸਿੰਘ, ਕੁਲਜੀਤ ਸਿੰਘ, ਭੁਪਿੰਦਰ ਸਿੰਘ, ਅਰਵਿੰਦਰ ਸਿੰਘ, ਪ੍ਰਧਾਨ ਵਿਜੈ ਕੁਮਾਰ, ਬਲੌਰ ਸਿੰਘ, ਮਲਕੀਤ ਸਿੰਘ, ਭਜਨ ਸਿੰਘ, ਹਰਦਿਆਲ ਸਿੰਘ, ਹਰਮੇਲ ਸਿੰਘ, ਸੁਖਮੰਦਰ ਸਿੰਘ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ’ਚੋਂ ਪਹਿਲਾ ਸਥਾਨ ਕੀਤਾ ਹਾਿਸਲ
Ad Position 24