ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਸੰਬੰਧੀ ਸਮਾਗਮ ਅੱਜ
ਨੱਥੂਵਾਲਾ ਗਰਬੀ, 14 ਅਗਸਤ (ਨਵਦੀਪ ਸਿੰਘ)-ਖੇਡਾਂ ਅਤੇ ਵਿੱਦਿਆ ਦੇ ਖੇਤਰ ਵਿਚ ਇਲਾਕੇ ਦੀ ਮੋਹਰੀ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ, ਕੋਟ ਸੁਖੀਆ ਦੇ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ. ਐਮ.
ਨੱਥੂਵਾਲਾ ਗਰਬੀ, 14 ਅਗਸਤ (ਨਵਦੀਪ ਸਿੰਘ)-ਖੇਡਾਂ ਅਤੇ ਵਿੱਦਿਆ ਦੇ ਖੇਤਰ ਵਿਚ ਇਲਾਕੇ ਦੀ ਮੋਹਰੀ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ, ਕੋਟ ਸੁਖੀਆ ਦੇ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ.ਐਮ.ਡੀ. ਵਰਲਡ ਸਕੂਲ ਵਿਖੇ 15 ਅਗਸਤ ਦੇ ਆਜ਼ਾਦੀ ਦਿਵਸ ਸਮਾਗਮ ਅੱਜ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ 15 ਅਗਸਤ ਨੂੰ ਮੁੱਖ ਰੱਖਦਿਆਂ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਫਾਊਂਡਰ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਥਾਪਰ ਦੇ ਜਨਮ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਇਕ ਨੈਤਿਕ ਸਿੱਖਿਆ ਦਾ ਇਮਤਿਹਾਨ ਵੀ ਲਿਆ ਜਾਣਾ ਹੈ। ਜਿਸ ਵਿਚ ਗੁਰੂ ਸਾਹਿਬਾਨਾਂ ਦੀਆਂ ਜੀਵਨੀਆਂ, ਉਨ੍ਹਾਂ ਵਲੋਂ ਸਾਨੂੰ ਦਿੱਤੀਆਂ ਗਈਆਂ ਸਿੱਖਿਆਵਾਂ ਅਤੇ ਸਮਾਜਿਕ ਨੈਤਿਕ ਕਦਰਾਂ ਕੀਮਤਾਂ ਦੇ ਬਾਰੇ ਸਵਾਲ ਪੁੱਛੇ ਜਾਣਗੇ। ਇਹੀ ਪੇਪਰ ਤਿੰਨ ਦਰਜਿਆਂ ਦੇ ਵਿਚ ਲਿਆ ਜਾਵੇਗਾ ਜਿਸ ਵਿਚ ਪਹਿਲਾ ਦਰਜਾ (ਤੀਜੀ ਤੋਂ ਪੰਜਵੀਂ) ਦੂਜਾ ਦਰਜਾ (ਛੇਵੀਂ ਤੋਂ ਅੱਠਵੀਂ) ਅਤੇ ਤੀਜਾ ਦਰਜਾ ਨੌਵੀਂ ਤੋਂ ਬਾਰ੍ਹਵੀਂ ਹੋਵੇਗਾ। ਇਨ੍ਹਾਂ ਤਿਆਰੀਆਂ ਦੀ ਸਮੁੱਚੀ ਨਿਗਰਾਨੀ ਸੰਸਥਾਵਾਂ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਕਰ ਰਹੇ ਹਨ। ਐਸ.ਐਮ.ਡੀ. ਵਰਲਡ ਸਕੂਲ ਦੇ ਪ੍ਰਿੰਸੀਪਲ ਹਰਮੋਹਨ ਸਿੰਘ ਸਾਹਨੀ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਮੈਡਮ ਰੇਨੂਕਾ ਦੀ ਅਗਵਾਈ ਹੇਠ ਵਿਦਿਆਰਥੀ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀਆਂ ਦੇਸ਼-ਭਗਤੀ ਭਰਪੂਰ ਕੋਰਿਓਗ੍ਰਾਫੀਆਂ, ਡਾਂਸ, ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਪ੍ਰਬੰਧਕ ਕਮੇਟੀ ਮੈਂਬਰ ਮੈਡਮ ਮੇਘਾ ਥਾਪਰ ਅਤੇ ਕੈਂਪਸ ਇੰਚਾਰਜ ਮੈਡਮ ਮਨਜੀਤ ਕੌਰ ਨੇ ਸਮਾਗਮ ਦੀਆਂ ਤਿਆਰੀਆਂ ਵਿਚ ਸਰਗਰਮ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਦੇਸ਼-ਪਿਆਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਬਲ ਕਰਨ ਲਈ ਪੋਸਟਰ-ਮੇਕਿੰਗ, ਚਿੱਤਰਕਲਾ, ਕੁਇਜ਼, ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਵਰਗੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸਮੂਹ ਕੋਆਰਡੀਨੇਟਰ ਅਮਨਪ੍ਰੀਤ ਕੌਰ, ਖੁਸ਼ਵਿੰਦਰ ਸਿੰਘ, ਦਰਸ਼ਨਾ ਕੌੜਾ, ਅਨੂ ਬਾਲੀ ਅਤੇ ਸਮੂਹ ਸਟਾਫ਼ ਨੇ ਤਿਆਰੀਆਂ ਨੂੰ ਅੰਤਿਮ ਰੂਪ ਦਿਤਾ।