15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਿੱਖ ਸੰਗਤ ’ਤੇ ਪੁਲਿਸ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕਰੜੀ ਨਿੰਦਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸਿੱਖ ਸੰਗਤ ‘ਤੇ ਪੁਲਿਸ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੀਡੀਆ ਦੇ ਨਾਂਅ ਜਾਰੀ ਆਪਣੇ ਬਿਆਨ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਗੁਰਸਿਮਰਨ ਮੰਡ ਨੇ ਇਲਾਕੇ ਦੇ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਹੌਲ ਨੂੰ ਭੰਗ ਕਰਨ ਲਈ ਇਹ ਪੂਰੀ ਸਥਿਤੀ ਅਤਿਅੰਤ ਯੋਜਨਾਬੱਧ ਤਰੀਕੇ ਨਾਲ ਪੈਦਾ ਕੀਤੀ ਹੈ।

Ad Position 21
No active advertisement
ਕਰਨੈਲ ਸਿੰਘ ਪੀਰ ਮੁਹੰਮਦ। 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸਿੱਖ ਸੰਗਤ ‘ਤੇ ਪੁਲਿਸ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੀਡੀਆ ਦੇ ਨਾਂਅ ਜਾਰੀ ਆਪਣੇ ਬਿਆਨ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਗੁਰਸਿਮਰਨ ਮੰਡ ਨੇ ਇਲਾਕੇ ਦੇ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਹੌਲ ਨੂੰ ਭੰਗ ਕਰਨ ਲਈ ਇਹ ਪੂਰੀ ਸਥਿਤੀ ਅਤਿਅੰਤ ਯੋਜਨਾਬੱਧ ਤਰੀਕੇ ਨਾਲ ਪੈਦਾ ਕੀਤੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਜ਼ਿਸ਼ ਲਈ ਗੁਰਸਿਮਰਨ ਮੰਡ ਵਿਰੁੱਧ ਤੁਰੰਤ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਸਿੱਖ ਸੰਗਤ ‘ਤੇ ਧੱਕੇਸ਼ਾਹੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਡੀ.ਐਨ. ਮਾਡਲ ਸਕੂਲ ਵਿਖੇ ਆਜ਼ਾਦੀ ਦਿਵਸ ਦੇ ਜਸ਼ਨ ਦੇਸ਼ ਭਗਤੀ ਦੇ ਜੋਸ਼ ਨਾਲ ਰੰਗੇ ਗਏ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਾਡੀ ਪਹਿਲ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
Ad Position 24