14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡਾ. ਕਿਚਲੂ ਪਬਲਿਕ ਸਕੂਲ ਵਿਚ ਯੂਥ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਤੇ ਸੰਘਰਸ਼ ਨੂੰ ਕੀਤਾ ਯਾਦ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਥ ਦਿਵਸ ਮੌਕੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਦੇ ਸਬੰਧ ਵਿਚ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਜੀਵਨ, ਬਲੀਦਾਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਮੋਗਾ ਵਿਖੇ ਸਵਰਨਕਾਰ ਸੰਘ ਅਤੇ ਵਪਾਰ ਮੰਡਲ ਮੋਗਾ ਵਲੋਂ ਭਾਈ ਜਤਿੰਦਰਪਾਲ ਸਿੰਘ ਨੂੰ ਸਨਮਾਨਿਤ ਕਰਦੇ ਬਲਬੀਰ ਸਿੰਘ ਰਾਮੂਵਾਲੀਆ, ਸੁਖਚੈਨ ਸਿੰਘ ਰਾਮੂੰਵਾਲਾ ਤੇ ਹੋਰ। ਤਸਵੀਰ : ਜਸਪਾਲ ਸਿੰਘ ਬੱਬੀ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਥ ਦਿਵਸ ਮੌਕੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਦੇ ਸਬੰਧ ਵਿਚ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਜੀਵਨ, ਬਲੀਦਾਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥਣਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ। ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਿਲਾ ਨਾਇਕਾਵਾਂ ਨੇ ਆਪਣੇ ਬਲੀਦਾਨ ਅਤੇ ਸੰਘਰਸ਼ ਰਾਹੀਂ ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਰਾਣੀ ਲਕਸ਼ਮੀ ਬਾਈ ਨੇ ਝਾਂਸੀ ਦੀ ਰਾਣੀ ਵਜੋਂ ਆਪਣੇ ਰਾਜ ਦੀ ਰੱਖਿਆ ਲਈ ਬ੍ਰਿਟਿਸ਼ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ। ਇਸੇ ਤਰ੍ਹਾਂ ਸਰੋਜਨੀ ਨਾਇਡੂ ਨੇ ਆਜ਼ਾਦੀ ਸੰਗਰਾਮ ਵਿਚ ਸਰਗਰਮ ਭੂਮਿਕਾ ਨਿਭਾਈ, ਜਦ ਕਿ ਵਿਜੈ ਲਕਸ਼ਮੀ ਪੰਡਤ ਨੇ ਵੀ ਆਜ਼ਾਦੀ ਦੀ ਲਹਿਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਅਰੁਣਾ ਆਸਫ਼ ਅਲੀ ਨੇ ਭਾਰਤ ਛੱਡੋ ਅੰਦੋਲਨ ਵਿਚ ਸਰਗਰਮ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਮਹਿਲਾਵਾਂ ਨੇ ਸਰਗਰਮ ਭੂਮਿਕਾ ਨਿਭਾਉਂਦਿਆਂ ਬ੍ਰਿਟਿਸ਼ ਸ਼ਾਸਨ ਵਿਰੁੱਧ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਮਹਿਲਾ ਨਾਇਕਾਵਾਂ ਅੱਜ ਵੀ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਨ੍ਹਾਂ ਦੇ ਬਲੀਦਾਨ ਅਤੇ ਸੰਘਰਸ਼ ਤੋਂ ਸਾਨੂੰ ਦੇਸ਼ ਪ੍ਰਤੀ ਸਮਰਪਣ ਦੀ ਪ੍ਰੇਰਨਾ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਜਨਮ ਦਿਨ ਬੂਟਾ ਲਗਾ ਕੇ ਮਨਾਇਆ ਅਗਲੀ ਖ਼ਬਰ ਰਣਜੀਤ ਸਿੰਘ ਭਾਊ ਦੀ ਨਿਯੁਕਤੀ ਨੂੰ ਲੈ ਕੇ ਖੁਸ਼ੀ ਦਾ ਇਜ਼ਹਾਰ
Ad Position 24