ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ’ਚੋਂ ਚੋਰੀ ਹੋਣ ਤੋਂ ਰੋਕਣ ਲਈ ਦਿੱਤਾ ਮੰਗ ਪੱਤਰ
ਮੋਗਾ, 18 ਅਗਸਤ (ਅਸ਼ੋਕ ਬਾਂਸਲ)-ਦਾਣਾ ਮੰਡੀ ਮੋਗਾ ਵਿਖੇ ਅਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਦੀ ਚੋਰੀ ਨੂੰ ਰੋਕਣ ਲਈ ਅੱਜ ਇਕ ਮੰਗ ਪੱਤਰ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਲੋਂ ਮੰਡੀਕਰਨ ਬੋਰਡ ਮੋਗਾ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੂੰ ਦਿੱਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੋ ਕਿਸਾਨ ਦਾਣਾ ਮੰਡੀ ਮੋਗਾ ਵਿਖੇ ਆਪਣੀ ਫ਼ਸਲ ਲੈ ਕੇ ਆਉਂਦੇ ਹਨ ਉਨ੍ਹਾਂ ਦੀ ਫ਼ਸਲ ਨੂੰ ਇੱਥੇ ਰਹਿ ਰਹੇ ਝੁੱਗੀ ਝੌਂਪੜੀ ਬਣਾ ਕੇ ਰਹਿ ਰਹੇ ਲੋਕਾਂ ਵਲੋਂ ਚੋਰੀ ਕਰ ਲਿਆ ਜਾਂਦਾ ਹੈ।
ਹ
ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਆਜ਼ਾਦੀ ਦਿਵਸ ’ਤੇ ਝੰਡਾ ਲਹਿਰਾਉਣ ਸਮੇਂ ਚੇਅਰਮੈਨ ਸੁਭਾਸ਼ ਪਾਲਤਾ, ਸਮੂਹ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀ। ਤਸਵੀਰ: ਹਰਦੇਵ ਸਿੰਘ ਮਾਨ
19-08-2026
ਮੋਗਾ, 18 ਅਗਸਤ (ਅਸ਼ੋਕ ਬਾਂਸਲ)-ਦਾਣਾ ਮੰਡੀ ਮੋਗਾ ਵਿਖੇ ਅਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਦੀ ਚੋਰੀ ਨੂੰ ਰੋਕਣ ਲਈ ਅੱਜ ਇਕ ਮੰਗ ਪੱਤਰ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਲੋਂ ਮੰਡੀਕਰਨ ਬੋਰਡ ਮੋਗਾ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੂੰ ਦਿੱਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੋ ਕਿਸਾਨ ਦਾਣਾ ਮੰਡੀ ਮੋਗਾ ਵਿਖੇ ਆਪਣੀ ਫ਼ਸਲ ਲੈ ਕੇ ਆਉਂਦੇ ਹਨ ਉਨ੍ਹਾਂ ਦੀ ਫ਼ਸਲ ਨੂੰ ਇੱਥੇ ਰਹਿ ਰਹੇ ਝੁੱਗੀ ਝੌਂਪੜੀ ਬਣਾ ਕੇ ਰਹਿ ਰਹੇ ਲੋਕਾਂ ਵਲੋਂ ਚੋਰੀ ਕਰ ਲਿਆ ਜਾਂਦਾ ਹੈ। ਉਨ੍ਹਾਂ ਆਖਿਆ ਕਿ ਇਹ ਝੁੱਗੀ ਝੌਂਪੜੀ ਵਾਲੇ ਲੋਕ ਨਵੇਂ-ਨਵੇਂ ਤਰੀਕੇ ਕੱਢ ਕੇ ਕਿਸਾਨਾਂ ਦੀ ਫ਼ਸਲ ਨੂੰ ਚੋਰੀ ਕਰ ਲੈਂਦੇ ਹਾਂ ਇਸ ਨੂੰ ਰੋਕਣ ਲਈ ਕੋਈ ਉਪਰਾਲਾ ਹੋਣਾ ਚਾਹੀਦਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਜੋ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ઠ ਜਗ੍ਹਾ ਵਿਚ ਨਜਾਇਜ਼ ਤੌਰ ‘ਤੇ ਕਬਜ਼ਾ ਕਰਕੇ ਬੈਠੇ ਲੋਕਾਂ ਨੂੰ ਮਾਰਕੀਟ ਕਮੇਟੀ ਦੀ ਜਗ੍ਹਾ ਵਿਚੋਂ ਪਾਸੇ ਕੀਤਾ ਜਾਵੇ ਤਾਂ ਕਿ ਕਿਸਾਨਾਂ ਦੀ ਫ਼ਸਲ ਦੀ ਚੋਰੀ ਹੋਣ ਤੋਂ ਇਸ ਨਾਲ ਮਦਦ ਹੋ ਸਕੇ। ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਫ਼ਸਲ ਆਉਣ ਤੋਂ ਪਹਿਲਾਂ ਤੁਰੰਤ ਇਸ ਵੱਲ ਧਿਆਨ ਦਿੱਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੱਤ ਦਿਨ ਪਹਿਲਾਂ ਹੀ ਇੱਥੇ ਨਜਾਇਜ਼ ਤੌਰ ‘ਤੇ ਰਹਿ ਰਹੇ ਝੁੱਗੀ ਝੌਂਪੜੀ ਵਾਲੇ ਲੋਕਾਂ ਨੂੰ ਇਥੋਂ ਜਗ੍ਹਾ ਖਾਲੀ ਕਰਨ ਲਈ ਕਿਹਾ ਗਿਆ ਹੈ ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਮੋਗਾ ਦੇ ਸਕੱਤਰ ਜਸ਼ਨਦੀਪ ਸਿੰਘ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਾਜ਼ਰ ਸਨ।