19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਇਲੈਕਟ੍ਰੋਹੋਮਿਓਪੈਥਿਕ ਡਾਕਟਰਾਂ ਦੁਆਰਾ ਰਾਸ਼ਟਰੀ ਗੀਤ ਗਾ ਕੇ ਮਨਾਇਆ ਆਜ਼ਾਦੀ ਦਿਹਾੜਾ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਅਗਸਤ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫਲਤਾ ਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗ-ਪਗ 100 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ।

Ad Position 21
No active advertisement
ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਮਹਿਲਾ ਵਿੰਗ ਮਨਾਏ ਗਏ ਤੀਆਂ ਦੇ ਤਿਉਹਾਰ ਸਮੇਂ ਵੱਖ ਵੱਖ ਮੁਕਾਬਲਿਆਂ ਦੀਆਂ ਜੇਤੂ ਔਰਤਾਂ ਦਾ ਸਨਮਾਨ ਪ੍ਰਾਪਤ ਕਰਦੀਆਂ ਹੋਈਆਂ| ਅਜੀਤ ਤਸਵੀਰ 19-08-2026
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਅਗਸਤ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫਲਤਾ ਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗ-ਪਗ 100 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ। ਮੀਟਿੰਗ ਦੀ ਸ਼ੁਰੂਆਤ ਵਿਚ ਭਾਰਤ ਦੇ 80ਵੇਂ ਆਜ਼ਾਦੀ ਦਿਵਸ ‘ਤੇ ਰਾਸ਼ਟਰੀ ਗੀਤ ਗਾ ਕੇ ਅਤੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰ ਕੇ ਆਜ਼ਾਦੀ ਦਿਨ ਮਨਾਇਆ ਗਿਆ। ਇਸ ਸਮੇਂ ਡਾ. ਜਗਜੀਤ ਸਿੰਘ ਗਿੱਲ ਦੁਆਰਾ ਦੱਸਿਆ ਕਿ ਹਿਮਾਚਲ ਪ੍ਰਦੇਸ਼ ਚੰਬਾ ਵਿਖੇ ਪੰਜ ਰੋਜ਼ਾ ਨੈਸ਼ਨਲ ਸੈਮੀਨਾਰ 23 ਸਤੰਬਰ ਤੋਂ 27 ਸਤੰਬਰ ਤੱਕ ਹੋ ਰਿਹਾ ਹੈ ਜਿਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸੈਮੀਨਾਰ ਵਿਚ ਵੱਖ-ਵੱਖ ਵਿਸ਼ਿਆਂ ‘ਤੇ ਲੈਕਚਰ ਅਤੇ ਦਵਾਈਆਂ ਬਣਾਉਣ ਤੇ ਵਰਤੋਂ ਕਰਨ ਦੀ ਵਿਧੀ ਨੂੰ ਸਮਝਾਇਆ ਜਾਵੇਗਾ। ਮੀਟਿੰਗ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਨੇ ਇਲੈਕਟਰੋਹੋਮਿਓਪੈਥੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਜਗਤਾਰ ਸਿੰਘ ਸੇਖੋਂ ਮੋਗਾ ਨੇ ਨਿਊਰੋਪੈਥੀ ਦੇ ਕਾਰਨ ਅਤੇ ਇਲਾਜ ਬਾਰੇ ਚਾਨਣਾ ਪਾਇਆ। ਡਾ. ਪਰਮਿੰਦਰ ਪਾਠਕ ਨੇ ਦਵਾਈਆਂ ਦੀ ਬਾਹਰੀ ਵਰਤੋਂ ਦੇ ਵਿਗਿਆਨਕ ਤਰੀਕਿਆਂ ਬਾਰੇ ਵਿਸਥਾਰ ਵਿਚ ਦੱਸਿਆ। ਡਾ. ਅਵਤਾਰ ਸਿੰਘ ਦੇਵਗਨ ਮੋਗਾ ਨੇ ਲਿਵਰ ਦੇ ਟੈਸਟ ਰਿਪੋਰਟ ਦੀਆਂ ਬਰੀਕੀਆਂ, ਡਾ. ਅੰਮ੍ਰਿਤਪਾਲ ਸਿੰਘ ਗੋਨਿਆਨਾ ਨੇ ਵਿਟਾਮਿਨ ਬੀ ਦੀ ਸਰੀਰ ਨੂੰ ਜ਼ਰੂਰ ਤੇ ਇਸ ਦੀ ਖੋਜ ਬਾਰੇ, ਡਾ. ਜਗਪ੍ਰੀਤ ਸਿੰਘ ਖੋਖਰ ਨੇ ਤੰਤੂ ਨਾੜੀ (ਨਰਵਸ ਸਿਸਟਮ) ਦੇ ਕੰਮਾਂ ਸਬੰਧੀ ਅਤੇ ਡਾ. ਕਿਸ਼ੋਰ ਚੰਦ ਨੇ ਦਿਲ ਦੇ ਰੋਗਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਮੀਟਿੰਗ ਵਿਚ ਡਾਕਟਰਾਂ ਨੇ ਆਪਣੇ ਕਲੀਨੀਕਲ ਤਜਰਬੇ ਸਾਂਝੇ ਕੀਤੇ ਜਿਸ ਵਿਚ ਡਾ ਮਨਦੀਪ ਸਿੰਘ ਗਦੂਦਾਂ ਦਾ ਵੱਧ ਜਾਣਾ ਅਤੇ ਜਨੇਊ, ਡਾ. ਪਰਮਜੀਤ ਸਿੰਘ ਨੇ ਸੀ.ਆਰ.ਪੀ. ਅਤੇ ਈ.ਐਸ.ਆਰ. ਦਾ ਵੱਧ ਜਾਣਾ, ਡਾ. ਸੰਜੀਵ ਜੁਨੇਜਾ ਨੇ ਐਲਰਜੀ, ਡਾ. ਸ਼ਿੰਦਰ ਸਿੰਘ ਕਲੇਰ ਨੇ ਥਾਈਰਡ, ਡਾ. ਐਸ.ਕੇ. ਕਟਾਰੀਆ ਨੇ ਗਠੀਆ, ਡਾ. ਕੰਚਨ ਸਾਹਨੀ ਚਮੜੀ ਰੋਗ, ਇਲਾਜ ਸਬ ੰਧੀ ਆਪਣੇ ਸਫਲ ਤਜਰਬੇ ਸਾਂਝੇ ਕੀਤੇ। ਡਾ. ਜਸਵਿੰਦਰ ਸਿੰਘ ਸਮਾਧ ਭਾਈ, ਡਾ. ਜਗਮੋਹਨ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਸੁਰੇਸ਼ ਸ਼ਰਮਾ, ਡਾ. ਰੌਬਿਨ ਅਰੋੜਾ, ਡਾ. ਮਨਜੀਤ ਸਿੰਘ, ਡਾ. ਗੁਰਕਮਲ ਸਿੰਘ, ਡਾ. ਲਖਵੀਰ ਕੌਰ, ਡਾ. ਨਵਦੀਪ ਸਿੰਘ, ਡਾ. ਸੁਖਮੰਦਰ ਸਿੰਘ, ਡਾ. ਹਰਿਮੰਦਰ ਸਿੰਘ, ਡਾ . ਗੁਰਦੀਪ ਕੌਰ, ਡਾ. ਦਲਗੀਰ ਸਿੰਘ, ਡਾ. ਐਚ.ਕੇ. ਖੋਖਰ, ਡਾ. ਅਰਚਨਾ ਸ਼ਰਮਾ, ਡਾ. ਹਰਪ੍ਰੀਤ ਕੌਰ, ਡਾ. ਜੈਰੀਨਾ ਖਾਤੂਨ, ਡਾ. ਕਿਰਨ ਖ਼ਾਨ, ਡਾ. ਜਤਿੰਦਰਪਾਲ ਸ਼ਰਮਾ, ਡਾ. ਸਵਰੀਨਾ ਰਾਣੀ, ਡਾ. ਰਜਿੰਦਰ ਅਰੋੜਾ, ਡਾ. ਸੁਖਵਿੰਦਰ ਸਿੰਘ, ਡਾ. ਜਗਜੀਤ ਸਿੰਘ, ਡਾ. ਜੇ.ਐਸ. ਘਾਲੀ, ਡਾ. ਸ਼ਿਵਮ ਸ਼ਰਮਾ ਆਦਿ ਹਾਜ਼ਰ ਸਨ। ਅੰਤ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ ਨੇ ਆਏ ਹੋਏ ਡਾਕਟਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਅਜੀਤ’ ਸਬ-ਆਫ਼ਿਸ ਮੋਗਾ ਵਲੋਂ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਮਨੁੱਖਤਾ ਦੀ ਭਲਾਈ ਲਈ ਵਰਦਾਨ-ਚੇਅਰਮੈਨ ਬਰਿੰਦਰ ਕੁਮਾਰ, ਚ... ਅਗਲੀ ਖ਼ਬਰ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ’ਚੋਂ ਚੋਰੀ ਹੋਣ ਤੋਂ ਰੋਕਣ ਲਈ ਦਿੱਤਾ ਮੰਗ ਪੱਤਰ
Ad Position 24