18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੀਟਿੰਗ ਦੌਰਾਨ ਆਪਣੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ

ਕਿਸ਼ਨਪੁਰਾ ਕਲਾਂ, 18 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ਅਤੇ ਪਾਰਟੀ ਲੀਡਰਸ਼ਿਪ ‘ਤੇ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਉਠਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ, ਪਰ ਸਰਕਾਰ ਵਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬਲ ਦੀ ਵਰਤੋਂ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ।

Ad Position 21
No active advertisement
ਅਜੀਤ ਡੈਸਕ 19-08-2026
ਕਿਸ਼ਨਪੁਰਾ ਕਲਾਂ, 18 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ਅਤੇ ਪਾਰਟੀ ਲੀਡਰਸ਼ਿਪ ‘ਤੇ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਉਠਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ, ਪਰ ਸਰਕਾਰ ਵਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬਲ ਦੀ ਵਰਤੋਂ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੰਗਤ ਅਤੇ ਲੀਡਰਸ਼ਿਪ ‘ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਇਹ ਦਰਸਾਉਂਦੀ ਹੈ ਕਿ ਲੋਕਤੰਤਰੀ ਪ੍ਰਣਾਲੀ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਬੰਦੀ ਸਿੰਘਾਂ ਦੇ ਮਾਮਲੇ ਦਾ ਜਲਦ ਹੱਲ ਕਰਨ ਦੀ ਮੰਗ ਵੀ ਕੀਤੀ। ਇਸ ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਥਰਾਜ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜਿੰਦਰ ਸਿੰਘ ਮਾਨ ਕਿਸ਼ਨਪੁਰਾ, ਇਕਬਾਲ ਸਿੰਘ ਕਪੂਰੇ, ਗੁਰਮੇਲ ਸਿੰਘ ਚੂਹੜਚੱਕ, ਭੁਪਿੰਦਰ ਸਿੰਘ ਬਿਲਾਸਪੁਰ, ਭੋਲਾ ਸਿੰਘ ਧੂੜਕੋਟ, ਬਲਰਾਜ ਸਿੰਘ ਜੈਮਲ ਵਾਲਾ, ਪ੍ਰੀਤਮ ਸਿੰਘ ਧਰਮੀ ਫ਼ੌਜੀ ਸੰਤੋਖ ਸਿੰਘ ਬੱਗੇ ਲਖਵਿੰਦਰ ਸਿੰਘ ਪਦਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੂਟੇ ਵੰਡ ਕੇ ਵਾਤਾਵਰਨ ਦੀ ਸੁਰੱਖਿਆ ਲਈ ਹਰਿਆਲੀ ਦਾ ਸੁਨੇਹਾ ਦਿੱਤਾ ਅਗਲੀ ਖ਼ਬਰ ਜਗਤ ਸੇਵਕ ਖਾਲਸਾ ਕਾਲਜ ਫਾਰ ਵੋਮੈਨ ਮਹਿਣਾ ਵਿਖੇ ਤੀਆਂ ਦਾ ਵਿਰਾਸਤੀ ਮੇਲਾ ਕਰਵਾਇਆ
Ad Position 24