20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਵ: ਕੁਲਦੀਪ ਸਿੰਘ ਬਰਾੜ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ, 19 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸਰਗਰਮ ਵਰਕਰ ਪਰਮਜੀਤ ਸਿੰਘ ਬਰਾੜ ਦੇ ਹੋਣਹਾਰ ਸਪੁੱਤਰ ਕੁਲਦੀਪ ਸਿੰਘ ਬਰਾੜ ਜੋ ਕਿ ਅਚਾਨਕ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਕੇ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਗੁਰੂਸਰ (ਵੱਡਾ ਗੁਰਦੁਆਰਾ ਸਾਹਿਬ) ਪਿੰਡ ਪੱਤੋ ਹੀਰਾ ਸਿੰਘ (ਮੋਗਾ) ਵਿਖੇ ਹੋਇਆ।

Ad Position 21
No active advertisement
ਸਵ: ਕੁਲਦੀਪ ਸਿੰਘ ਬਰਾੜ ਪੱਤੋ ਦੇ ਨਮਿਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬੁਲਾਰੇ ਤੇ (ਹੇਠਾਂ) ਹਾਜ਼ਰ ਸੰਗਤਾਂ। ਤਸਵੀਰਾਂ: ਸੁਖਦੇਵ ਸਿੰਘ ਖ਼ਾਲਸਾ 20-08-2026
ਨਿਹਾਲ ਸਿੰਘ ਵਾਲਾ, 19 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸਰਗਰਮ ਵਰਕਰ ਪਰਮਜੀਤ ਸਿੰਘ ਬਰਾੜ ਦੇ ਹੋਣਹਾਰ ਸਪੁੱਤਰ ਕੁਲਦੀਪ ਸਿੰਘ ਬਰਾੜ ਜੋ ਕਿ ਅਚਾਨਕ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਕੇ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਗੁਰੂਸਰ (ਵੱਡਾ ਗੁਰਦੁਆਰਾ ਸਾਹਿਬ) ਪਿੰਡ ਪੱਤੋ ਹੀਰਾ ਸਿੰਘ (ਮੋਗਾ) ਵਿਖੇ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਧਰਮਦਾਸ ਸੈਦੋਕੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਕਮਲਜੀਤ ਸਿੰਘ ਬਰਾੜ ਖੋਟੇ ਨੇ ਕਿਹਾ ਕਿ ਕੁਲਦੀਪ ਸਿੰਘ ਬਰਾੜ ਨੇ ਆਪਣੇ ਜੀਵਨ ਦੌਰਾਨ ਜਿੱਥੇ ਆਪਣੇ ਪਿਤਾ ਪੁਰਖੀ ਕਿੱਤੇ ਖੇਤੀਬਾੜੀ ਦੇ ਧੰਦੇ ਨੂੰ ਮਿਹਨਤ ਨਾਲ ਨਿਭਾਇਆ ਉੱਥੇ ਪੱਤੋ ਹੀਰਾ ਸਿੰਘ ਦੀ ਕ੍ਰਿਕਟ ਖੇਡ ਟੀਮ ‘ਚ ਖੇਡਦਿਆਂ ਪਿੰਡ ਦਾ ਨਾਂਅ ਰੌਸ਼ਨ ਕੀਤਾ ਅਤੇ ਕ੍ਰਿਕਟ ਖੇਡ ਕਲੱਬ ਪੱਤੋ ਹੀਰਾ ਸਿੰਘ ਦਾ ਪ੍ਰਧਾਨ ਹੁੰਦੇ ਹੋਏ ਅਨੇਕਾਂ ਨੌਜਵਾਨਾਂ ਨੂੰ ਇਸ ਖੇਡ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਰਾਮ ਲਾਲ ਦਰਵੇਸ਼ ਆਸ਼ਰਮ ਪੱਤੋ, ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਬਰਜਿੰਦਰ ਸਿੰਘ ਮੱਖਣ ਬਰਾੜ, ਸਾਬਕਾ ਚੇਅਰਮੈਨ ਪ੍ਰੀਤਮ ਸਿੰਘ ਕੁੱਸਾ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਬਲਾਕ ਪ੍ਰਧਾਨ ਜਸਵੀਰ ਸਿੰਘ ਖੋਟੇ, ਪ੍ਰਧਾਨ ਰੁਪਿੰਦਰ ਸਿੰਘ ਦੀਨਾ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਸਾਬਕਾ ਸਰਪੰਚ ਸੁਖਦੇਵ ਸਿੰਘ ਪੱਤੋ , ਸਾਬਕਾ ਸਰਪੰਚ ਦਰਸ਼ਨ ਸਿੰਘ ਬਾਰੇਵਾਲਾ, ਸਰਪੰਚ ਗੁਰਤੇਜ ਸਿੰਘ ਕਾਕਾ, ਪ੍ਰਧਾਨ ਹਰਨੇਕ ਸਿੰਘ, ਗੁਰਪ੍ਰੀਤ ਸਿੰਘ ਪੱਤੋ, ਬਲਵੀਰ ਸਿੰਘ, ਪ੍ਰਧਾਨ ਰਾਮ ਸਿੰਘ ਪੱਤੋ, ਕਿਸਾਨ ਆਗੂ ਮੁਖ਼ਤਿਆਰ ਸਿੰਘ ਦੀਨਾ, ਸਰਪੰਚ ਕੁਲਦੀਪ ਸਿੰਘ ਮਧੇਕੇ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਹਿੰਦਰੀ ਬਰਾੜ ਪੱਤੋ, ਦਵਿੰਦਰ ਸਿੰਘ ਹਿਤਕਾਰੀ ਮੈਡੀਕਲ ਪੱਤੋ, ਇਕਬਾਲ ਸਿੰਘ ਗਾਜੀਆਣਾ, ਜੋਗਿੰਦਰ ਸਿੰਘ ਬਰਾੜ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਰਵਿੰਦਰ ਸਿੰਘ, ਪ੍ਰਧਾਨ ਪੂਰਨ ਪੱਤੋ, ਪ੍ਰਿੰਸੀਪਲ ਗੁਰਸੇਵਕ ਸਿੰਘ, ਅਮਰਿੰਦਰ ਸਿੰਘ ਸੈਦੋਕੇ, ਬੱਬੀ ਪੱਤੋ, ਨਛੱਤਰ ਸਿੰਘ ਛੱਤੀ ਢੁੱਡੀਕੇ, ਹਰਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਹਰਭਜਨ ਸਿੰਘ ਸੋਨੀ ਧੂੜਕੋਟ, ਪ੍ਰਧਾਨ ਗੁਰਮੇਲ ਸਿੰਘ ਤੋਂ ਇਲਾਵਾ ਸਮੂਹ ਕ੍ਰਿਕਟ ਕਮੈਂਟਟਰ, ਗਰਾਮ ਪੰਚਾਇਤ ਪੱਤੋ, ਸਮਾਜ ਸੇਵੀ ਅਤੇ ਖੇਡ ਕਲੱਬਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਹਾਜ਼ਰੀ ਭਰੀ ਗਈ।
Ad Position 22
No active advertisement
ਪਿਛਲੀ ਖ਼ਬਰ ਮਿਡਲ ਸਕੂਲ ਭੇਖਾ ਵਿਖੇ ‘ਇਕ ਬੂਟਾ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਵੰਡੇ ਅਗਲੀ ਖ਼ਬਰ ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ ’ਚ ਸ਼ਾਨਦਾਰ ਨਤੀਜਿਆਂ ਨਾਲ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾ...
Ad Position 24