‘ਅਜੀਤ’ ਸਬ-ਆਫ਼ਿਸ ਮੋਗਾ ਵਲੋਂ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਸ਼ਲਾਘਾਯੋਗ ਕਦਮ-ਵਿਧਾਇਕ ਬਿਲਾਸਪੁਰ
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਸਬ-ਆਫ਼ਿਸ ਮੋਗਾ ਵਲੋਂ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਅੱਜ 20 ਅਗਸਤ ਨੂੰ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਮਨੁੱਖਤਾ ਦੀ ਸੇਵਾ ਲਈ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਸਬ-ਆਫ਼ਿਸ ਮੋਗਾ ਵਲੋਂ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਅੱਜ 20 ਅਗਸਤ ਨੂੰ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਮਨੁੱਖਤਾ ਦੀ ਸੇਵਾ ਲਈ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ ਅਤੇ ਖ਼ੂਨਦਾਨ ਰਾਹੀਂ ਕਿਸੇ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ‘ਅਜੀਤ’ ਦੀ ਸਮੁੱਚੀ ਟੀਮ ਵਲੋਂ ਲਗਾਇਆ ਜਾ ਰਿਹਾ ਇਹ ਕੈਂਪ ਸਮਾਜ ਨੂੰ ਲੋਕ ਭਲਾਈ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਪੂਰੀ ਟੀਮ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜਾਂ ਵਿਚ ਹਰ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਨੌਜਵਾਨਾਂ ਅਤੇ ਸਿਹਤਮੰਦ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੂਨਦਾਨ ਕੈਂਪ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਅਤੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ।