19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਬੀ.ਕਾਮ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਐਸ. ਡੀ.

Ad Position 21
No active advertisement
ਅਜੀਤ ਡੈਸਕ 20-08-2026
ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਬੀ. ਕਾਮ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੀ ਗਈ ਮੈਰਿਟ ਸੂਚੀ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਮੋਗਾ ਜ਼ਿਲ੍ਹੇ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਵਿਚੋਂ 14 ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਕਾਮਰਸ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ। ਉਨ੍ਹਾਂ ਦੱਸਿਆ ਕਿ ਅੰਜਲੀ ਨੇ 8.58 ਐਸ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਅੱਠਵਾਂ ਤੇ ਕਾਲਜ ਵਿਚ ਪਹਿਲਾਂ ਸਥਾਨ, ਭੂਮਿਕਾ ਮੁੰਜਾਲ ਨੇ 8.25 ਐਸ.ਜੀ.ਪੀ.ਏ. ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਬਾਰ੍ਹਵਾਂ ਸਥਾਨ ਤੇ ਕਾਲਜ ਵਿਚ ਦੂਜਾ ਅਤੇ ਵੰਸ਼ਿਕਾ ਨੇ 8.17 ਐਸ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਤੇਰ੍ਹਵਾਂ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਦੀਪਿਕਾ ਗੋਇਲ , ਦੀਕਸ਼ਾ ਅਗਰਵਾਲ, ਦੀਆ, ਦੀਆ ਸਲੂਜਾ ਅਤੇ ਸਿਮਰਨ ਅਨੇਜਾ ਨੇ 8.00 ਐਸ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਪੰਦ੍ਹਰਵਾਂ ਸਥਾਨ ਪ੍ਰਾਪਤ ਕੀਤਾ। ਥਰਮਨਜੋਤ ਕੌਰ ਨੇ 7.83 ਐਸ.ਜੀ.ਪੀ.ਏ. ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਸਤਾਰ੍ਹਵਾਂ, ਗੁਰਜੋਤ ਕੌਰ ਨੇ 7.75 ਐਸ.ਜੀ.ਪੀ.ਏ. ਲੈ ਕੇ ਅਠਾਰ੍ਹਵਾਂ ਸਥਾਨ, ਅਮਾਨਤ ਕੌਰ ਬਰਾੜ ਨੇ 7.67 ਐਸ.ਜੀ.ਪੀ.ਏ. ਲੈ ਕੇ ਉੱਨ੍ਹੀਵਾਂ ਸਥਾਨ ਹਾਸਲ ਕੀਤਾ। ਗਰਿਮਾ ਸੈਣੀ, ਜਸਨੂਰ ਅਤੇ ਪਲਕ ਨੇ 7.58 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਵੀਹਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਅਤੇ ਸਕੱਤਰ ਡਾ. ਅਸ਼ੋਕ ਗਰਗ ਨੇ ਕਾਲਜ ਪ੍ਰਬੰਧਕੀ ਕਮੇਟੀ ਵਲੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਭਾਗ ਮੁਖੀ ਸੁਸ਼ਮਾ ਗੁਪਤਾ, ਸਹਾਇਕ ਪ੍ਰੋ. ਗਗਨਦੀਪ ਕੌਰ, ਡਾ. ਸਵਾਤੀ ਮਿੱਤਲ, ਮੈਡਮ ਮਨਪ੍ਰੀਤ ਕੌਰ, ਮੈਡਮ ਪ੍ਰਿਅੰਕਾ ਗਰੋਵਰ, ਮੈਡਮ ਕਿਸ਼ਤਾ ਅਤੇ ਮੈਡਮ ਲਵਪ੍ਰੀਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਦੇ ਦਿਹਾਂਤ ’ਤੇ ਛਤਰਪਾਲ ਸਿੰਘ ਚੀਮਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ‘ਅਜੀਤ’ ਸਬ-ਆਫ਼ਿਸ ਮੋਗਾ ਵਲੋਂ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਸ਼ਲਾਘਾਯੋਗ ਕਦਮ-ਵਿਧਾਇਕ ਬਿਲਾਸਪੁਰ
Ad Position 24