19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰਾਜ ਪੱਧਰੀ ਐਨ.ਐਸ.ਐਸ. ਵਰਕਸ਼ਾਪ ’ਚ ਸਰਕਾਰੀ ਕੰਨਿਆ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੇ ਲਿਆ ਭਾਗ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਆਦੇਸ਼ਾਂ ਅਨੁਸਾਰ ਸਟੈਨੋ ਤਰਨਜੀਤ ਕੌਰ ਅਤੇ ਪ੍ਰੋਗਰਾਮ ਅਫ਼ਸਰ ਸੰਦੀਪ ਸੇਠੀ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਪੰਜ ਵਿਦਿਆਰਥਣਾਂ ਦੁਆਰਾ ਕੌਮੀ ਸੇਵਾ ਯੋਜਨਾ ਦੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਚੰਡੀਗੜ੍ਹ ਵਿਚ ਭਾਗ ਲਿਆ ਗਿਆ। ਪ੍ਰੋਗਰਾਮ ਅਫ਼ਸਰ ਸੰਦੀਪ ਕੁਮਾਰ ਸੇਠੀ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਵਿਚ ਬਾਰ੍ਹਵੀਂ ਜਮਾਤ ਦੀਆਂ ਪੰਜ ਵਿਦਿਆਰਥਣਾਂ ਰਾਜਦੀਪ, ਸਾਕਸ਼ੀ, ਦੀਕਸ਼ਾ, ਰਾਧਿਕਾ ਅਤੇ ਸਤਵਿੰਦਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਨ.

Ad Position 21
No active advertisement
ਸਵਿੱਚ ਤੋੜ ਕੇ ਵੀ ਕੀਤਾ ਕਿਸਾਨਾਂ ਦਾ ਨੁਕਸਾਨ 20-08-2026
ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਆਦੇਸ਼ਾਂ ਅਨੁਸਾਰ ਸਟੈਨੋ ਤਰਨਜੀਤ ਕੌਰ ਅਤੇ ਪ੍ਰੋਗਰਾਮ ਅਫ਼ਸਰ ਸੰਦੀਪ ਸੇਠੀ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਪੰਜ ਵਿਦਿਆਰਥਣਾਂ ਦੁਆਰਾ ਕੌਮੀ ਸੇਵਾ ਯੋਜਨਾ ਦੇ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਚੰਡੀਗੜ੍ਹ ਵਿਚ ਭਾਗ ਲਿਆ ਗਿਆ। ਪ੍ਰੋਗਰਾਮ ਅਫ਼ਸਰ ਸੰਦੀਪ ਕੁਮਾਰ ਸੇਠੀ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਵਿਚ ਬਾਰ੍ਹਵੀਂ ਜਮਾਤ ਦੀਆਂ ਪੰਜ ਵਿਦਿਆਰਥਣਾਂ ਰਾਜਦੀਪ, ਸਾਕਸ਼ੀ, ਦੀਕਸ਼ਾ, ਰਾਧਿਕਾ ਅਤੇ ਸਤਵਿੰਦਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਨ.ਐਸ.ਐਸ. ਦੀ ਰਾਜ ਪੱਧਰੀ ਵਰਕਸ਼ਾਪ ਵਿਚ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ। ਵਿਦਿਆਰਥਣਾਂ ਦੁਆਰਾ ਯੂਨੀਵਰਸਿਟੀ ਵਿੱਚ ਪੜ੍ਹਾਈ ਬਾਰੇ ਜਾਣਕਾਰੀ ਲਈ ਗਈ ਅਤੇ ਸੁਖਨਾ ਝੀਲ ਦਾ ਟੂਰ ਲਗਾਇਆ ਗਿਆ। ਇਨ੍ਹਾਂ ਵਿਦਿਆਰਥਣਾਂ ਨੇ ਦੱਸਿਆ ਕਿ ਅਸੀਂ ਚੰਡੀਗੜ੍ਹ ਵਿਖੇ ਪਹਿਲੀ ਵਾਰ ਯਾਤਰਾ ਕੀਤੀ ਹੈ ਜੋ ਸਿਰਫ਼ ਕੌਮੀ ਸੇਵਾ ਯੋਜਨਾ ਦੇ ਕੈਂਪ ਕਰਕੇ ਹੀ ਸਾਨੂੰ ਮੌਕਾ ਮਿਲਿਆ ਹੈ। ਇਨ੍ਹਾਂ ਵਿਦਿਆਰਥਣਾਂ ਨੂੰ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਕੁਲਵਿੰਦਰ ਸਿੰਘ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡੀ.ਈ.ਓ. ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਨੇ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਦੁਆਰਾ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਅਮਰਪ੍ਰੀਤ ਕੌਰ ਸੰਘਾ, ਦਵਿੰਦਰ ਕੁਮਾਰ, ਯਾਦਵਿੰਦਰ ਸਿੰਘ ਅਤੇ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਸਤੀਸ਼ ਪੂਨੀਆ ਦੀ ਨਿਯੁਕਤੀ ਦਾ ਮੁਖ਼ਤਿਆਰ ਸਿੰਘ ਸੰਧੂ ਵਲੋਂ ਸਵਾਗਤ ਅਗਲੀ ਖ਼ਬਰ ਰੱਸਾਕਸ਼ੀ ’ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਨੇ ਜਿੱਤਿਆ ਗੋਲਡ ਮੈਡਲ-ਚੇਅਰਮੈਨ ਐਡਵੋਕੇਟ ਸੁਨੀਲ ਗਰਗ
Ad Position 24