19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਨ.ਆਈ.ਏ. ਤੋਂ ਜਾਂਚ ਕਰਵਾਈ ਜਾਵੇ-ਕੁਲਦੀਪ ਸਿੰਘ ਜੋਗੇਵਾਲਾ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਕੁਲਦੀਪ ਸਿੰਘ ਜੋਗੇਵਾਲਾ ਸਾਬਕਾ ਸਰਕਲ ਪ੍ਰਧਾਨ ਘੱਲ ਕਲ੍ਹਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਹਮਲੇ ਦੀ ਐਨ. ਆਈ.

Ad Position 21
No active advertisement
ਕੁਲਦੀਪ ਸਿੰਘ ਜੋਗੇਵਾਲਾ ਸਾਬਕਾ ਸਰਕਲ ਪ੍ਰਧਾਨ। ਯੂਨੀਕ ਸਕੂਲ ਸਮਾਲਸਰ ‘ਚ ਤੀਆਂ ਦਾ ਤਿਉਹਾਰ ਮਨਾਏ ਜਾਣ ਦੀ ਤਸਵੀਰ। ਤਸਵੀਰ : ਗੁਰਜੰਟ ਕਲਸੀ ਲੰਡੇ 20-08-2026
ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਕੁਲਦੀਪ ਸਿੰਘ ਜੋਗੇਵਾਲਾ ਸਾਬਕਾ ਸਰਕਲ ਪ੍ਰਧਾਨ ਘੱਲ ਕਲ੍ਹਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਹਮਲੇ ਦੀ ਐਨ.ਆਈ.ਏ. ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਹਮਲੇ ਪਿੱਛੇ ਕਾਰਨਾ ਅਤੇ ਮਕਸਦ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਹਮਲਾ ਕਰਨ ਵਾਲੇ ਖ਼ਿਲਾਫ਼ ਬਣਨੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀ ਹੈ ਅਤੇ ਅਜਿਹਿਆਂ ਕਾਰਵਾਈਆਂ ਸਮਾਜਿਕ ਸਾਝ ਲਈ ਘਾਤਕ ਹਨ। ਕੁਲਦੀਪ ਸਿੰਘ ਜੋਗੇਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਦਾ ਹਰ ਵਰਕਰ ਤੇ ਆਗੂ ਪਾਰਟੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜਾ ਹੈ । ਉਨ੍ਹਾਂ ਆਸ ਜਤਾਈ ਕਿ ਆਉਂਦੀਆਂ ਵਿਧਾਨ ਸਭਾ ਚੋਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਜਿੱਤ ਹਾਸਲ ਕਰਨਗੇ ਤੇ ਪੰਜਾਬ ਦੇ ਸੂਝਵਾਨ ਵੋਟਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲਿਆਉਣਗੇ। ਜਿੰਨਾਂ ਵਿਕਾਸ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਹੋਇਆ ਹੈ, ਉਹ ਆਪਣੇ ਆਪ ਵਿਚ ਮਿਸਾਲ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ-ਮਾਲਵਿਕਾ ਸੂਦ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਸਤੀਸ਼ ਪੂਨੀਆ ਦੀ ਨਿਯੁਕਤੀ ਦਾ ਮੁਖ਼ਤਿਆਰ ਸਿੰਘ ਸੰਧੂ ਵਲੋਂ ਸਵਾਗਤ
Ad Position 24