19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਤੌਜ ਵਿਖੇ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਘਰ ਦਾ ਘਿਰਾਓ-ਬੀ.ਐਡ ਫ਼ਰੰਟ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮ ਵਰਗ ਦੀ ਸਭ ਤੋਂ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਟਾਲ ਮਟੋਲ ਨੀਤੀ ਤੋਂ ਤੰਗ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਬੀ.

Ad Position 21
No active advertisement
ਅਜੀਤ ਡੈਸਕ 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮ ਵਰਗ ਦੀ ਸਭ ਤੋਂ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਟਾਲ ਮਟੋਲ ਨੀਤੀ ਤੋਂ ਤੰਗ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਬੀ.ਐਡ. ਅਧਿਆਪਕ ਫ਼ਰੰਟ ਦੇ ਪੰਜਾਬ ਪ੍ਰਧਾਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਰੈਲੀ ਸਬੰਧੀ ਜਥੇਬੰਦੀ ਵਲੋਂ ਵੱਖ-ਵੱਖ ਆਗੂਆਂ ਦੀ ਅਗਵਾਈ ਵਿਚ ਸਕੂਲਾਂ ਵਿਚ ਜਾ ਕੇ ਅਧਿਆਪਕ ਸਾਥੀਆਂ ਨੂੰ ਰੈਲੀ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਤੱਕ ਸੰਘਰਸ਼ ਕਰਨ ਜਾਰੀ ਰੱਖਣ ਦਾ ਅਹਿਦ ਲਿਆ ਜਾ ਰਿਹਾ ਹੈ। ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡਦੇ ਹੋਏ ਸੰਘਰਸ਼ਾਂ ਦੇ ਰਾਹ ਮੱਲ੍ਹੀ ਬੈਠੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰੀ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਾਉਣਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਬੰਦ ਕੀਤੇ ਗਏ ਭੱਤੇ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਹੋਰ ਅਹਿਮ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਬਜਾਏ ਮੁਲਾਜ਼ਮਾਂ ਨੂੰ ਐਂਟੀ ਸਟੇਟ ਦੱਸ ਰਹੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਸ਼ਾਦੀਵਾਲ, ਗੁਰਮੇਲ ਸਿੰਘ ਰੇੜ੍ਹਵਾਂ, ਬਲਦੇਵ ਸਿੰਘ ਕਿਸ਼ਨਪੁਰਾ, ਜਗਦੀਪ ਸਿੰਘ, ਪਵਨ ਕੁਮਾਰ, ਸੁਰੇਸ਼ ਕੁਮਾਰ, ਗੁਰਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਪੰਕਜ ਸੇਤੀਆ, ਮਨੂ, ਗੁਰਮੇਲ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਦੁਸਹਿਰਾ ਕਮੇਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ-ਮਾਲਵਿਕਾ ਸੂਦ
Ad Position 24