19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

15 ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਤੇ ਸਿੱਖ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਨਿਖੇਧੀ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-15 ਅਗਸਤ 2026 ਨੂੰ ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਕਿਸਾਨ ਅਤੇ ਸਿੱਖ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫ. ਆਈ.

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁੱਖ ਗਿੱਲ ਤੇ ਹੋਰ ਦਰਜ ਐਫ.ਆਈ.ਆਰ. ਦੀ ਨਿਖੇਧੀ ਕਰਦੇ ਹੋਏ। ਅਜੀਤ ਤਸਵੀਰ 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-15 ਅਗਸਤ 2026 ਨੂੰ ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਕਿਸਾਨ ਅਤੇ ਸਿੱਖ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੇ ਜਾਣ ਦੀ ਕੌਮੀ ਇਨਸਾਫ਼ ਮੋਰਚੇ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਮੋਰਚੇ ਨਾਲ ਜੁੜੇ ਆਗੂਆਂ ਅਨੁਸਾਰ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਕਿਸਾਨ ਆਗੂ ਸੁੱਖ ਗਿੱਲ ਮੋਗਾ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਕਿਸਾਨ ਆਗੂ ਸੁਖਜਿੰਦਰ ਸਿੰਘ ਖੋਸਾ, ਭਾਨਾ ਸਿੱਧੂ, ਲੱਖਾ ਸਿਧਾਣਾ, ਅਮਿਤੋਜ ਮਾਨ, ਬਾਬਾ ਰਾਜਾ ਰਾਜ ਸਿੰਘ, ਪਾਲ ਸਿੰਘ ਫਰਾਂਸ, ਬਲਜੀਤ ਸਿੰਘ ਖ਼ਾਲਸਾ, ਨਵਦੀਪ ਸਿੰਘ ਜਲਬੇੜਾ ਸਮੇਤ ਕਈ ਹੋਰ ਸਿੰਘਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨਾ ਅਤੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨਾ ਲੋਕਤੰਤਰਿਕ ਹੱਕ ਹੈ। ਇਸ ਤਰ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਲਗਾ ਕੇ ਪੰਜ ਕਕਾਰਾਂ ਵਿਚ ਸ਼ਾਮਿਲ ਸ੍ਰੀ ਸਾਹਿਬ ਨੂੰ ਆਰਮ ਐਕਟ ‘ਚ ਲਿਆ ਕੇ ਮੁਕੱਦਮਾ ਦਰਜ ਕਰਨਾ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਮੋਰਚੇ ਵਲੋਂ ਦੋਸ਼ ਲਗਾਇਆ ਗਿਆ ਕਿ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਆਗੂਆਂ ਨੇ ਮੰਗ ਕੀਤੀ ਕਿ ਦਰਜ ਕੀਤੀਆਂ ਐਫ.ਆਈ.ਆਰ. ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਗ਼ਲਤ ਜਾਂ ਬੇਬੁਨਿਆਦ ਧਾਰਾਵਾਂ ਲਗਾਈਆਂ ਗਈਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਜਥੇਬੰਦੀ ਦਾ ਨਹੀਂ, ਸਗੋਂ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਨਾਲ ਜੁੜਿਆ ਮਸਲਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਦਬਾਅ ਦੀ ਨੀਤੀ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ। ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 15 ਅਗਸਤ ਦੇ ਸ਼ਾਂਤਮਈ ਪ੍ਰਦਰਸ਼ਨ ਨਾਲ ਸਬੰਧਿਤ ਦਰਜ ਕੀਤੀਆਂ ਐਫ.ਆਈ.ਆਰ. ਦੀ ਸਮੀਖਿਆ ਕਰ ਕੇ ਬੇਕਸੂਰ ਲੋਕਾਂ ਖ਼ਿਲਾਫ਼ ਕਾਰਵਾਈ ਵਾਪਸ ਲਈ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਵਿਚ ਆਮ ਆਦਮੀ ਪਾਰਟੀ ਨੂੰ ਮਿਲਿਆ ਮਜ਼ਬੂਤ ਸਮਰਥਨ, ਕਈ ਸਾਥੀ ‘ਆਪ’ ਪਰਿਵਾਰ ਵਿਚ ਸ਼ਾਮਿਲ ਅਗਲੀ ਖ਼ਬਰ ਠੱਠੀ ਭਾਈ ਤੋਂ ਰਵਾਨਾ ਹੋਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਭਾਈ ਸ਼ਮਸ਼ੇਰ ਸਿੰਘ ਖੋਖਰ ਨੇ ਝੰਡੀ ਦੇ ਕੇ ਕੀ...
Ad Position 24