21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 20 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਦਾਤਾ, ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-08-2026
ਕਿਸ਼ਨਪੁਰਾ ਕਲਾਂ, 20 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਦਾਤਾ, ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਵਲੋਂ ਕੀਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਗੀਤ, ਲੋਕ ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਖੂਬ ਰੌਣਕਾਂ ਲਾਈਆਂ ਗਈਆਂ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਵਿਚ ਸਜ-ਧਜ ਕੇ ਪੰਜਾਬੀ ਸਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਬੱਚੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਤੀਆਂ ਸਿਰਫ਼ ਰੌਣਕਾਂ ਭਰਿਆ ਤਿਉਹਾਰ ਹੀ ਨਹੀਂ, ਸਗੋਂ ਪੰਜਾਬੀ ਵਿਰਸੇ, ਸਭਿਆਚਾਰ ਅਤੇ ਪੁਰਖਿਆਂ ਦੀਆਂ ਪਰੰਪਰਾਵਾਂ ਨਾਲ ਜੁੜੀ ਸਾਡੀ ਸਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੁਰਾਤਨ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ, ਪ੍ਰਬੰਧਕ ਕਮੇਟੀ ਦੇ ਮੈਂਬਰ, ਸਮੂਹ ਅਧਿਆਪਕ ਅਤੇ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ਵਲੋਂ ਸੀਨੀ. ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਕਮੇਟੀ ’ਚ ਸ਼ਾਮਿਲ ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਰੋਡੇ ਵਿਖੇ ‘ਇੰਡਕਸ਼ਨ ਕਮ ਓਰੀਐਂਟੇਸ਼ਨ’ ਸੈਸ਼ਨ ਦੌਰਾਨ ਵਿਦਿਆਰਥਣਾਂ ਨੂੰ ਮਿਲੀ ਗਿਆਨ, ਕਰੀਅਰ ਤੇ ਤਕਨਾਲ...
Ad Position 24