21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵੀਰਪਾਲ ਸਿੰਘ ਸਮਾਲਸਰ ਨੂੰ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦਾ ਮੈਂਬਰ ਬਣਾਏ ਜਾਣ ’ਤੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਠੱਠੀ ਭਾਈ, 20 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਵੀਰਪਾਲ ਸਿੰਘ ਸਮਾਲਸਰ ਪ੍ਰੇਮਾ ਨੰਦ ਪ੍ਰਧਾਨ ਜਥੇਬੰਦੀ ਮਨੁੱਖੀ ਅਧਿਕਾਰ ਅਤੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਮੀਟਿੰਗ ਦੌਰਾਨ। ਤਸਵੀਰ : ਕਾਠਪਾਲ 21-08-2026
ਠੱਠੀ ਭਾਈ, 20 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕੀਤਾ ਗਿਆ ਹੈ। ਇਸ ਅਹਿਮ ਕਮੇਟੀ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀਅਰ ਯੂਥ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਸਾਬਕਾ ਪ੍ਰਧਾਨ ਵੀਰਪਾਲ ਸਿੰਘ ਸਮਾਲਸਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਵੀਰਪਾਲ ਸਿੰਘ ਸਮਾਲਸਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੇ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਅਹਿਮ ਅਹੁਦਿਆਂ ‘’ਤੇ ਰਹਿੰਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਪਾਰਟੀ ਦੇ ਨੌਜਵਾਨ ਵਰਗ ਵਿਚ ਉਨ੍ਹਾਂ ਦੀ ਸਰਗਰਮ ਪਹੁੰਚ ਅਤੇ ਜਥੇਬੰਦਕ ਤਜਰਬੇ ਨੂੰ ਦੇਖਦਿਆਂ ਉਨ੍ਹਾਂ ਨੂੰ ਪੀ.ਏ.ਸੀ. ਵਿਚ ਜ਼ਿੰਮੇਵਾਰੀ ਮਿਲਣਾ ਹਲਕੇ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ। ਵੀਰਪਾਲ ਸਿੰਘ ਸਮਾਲਸਰ ਦੀ ਇਸ ਨਿਯੁਕਤੀ ਨਾਲ ਬਾਘਾ ਪੁਰਾਣਾ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ, ਖ਼ਾਸ ਕਰਕੇ ਯੂਥ ਅਕਾਲੀ ਦਲ ਨਾਲ ਜੁੜੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੀਰਪਾਲ ਸਿੰਘ ਸਮਾਲਸਰ ਨੂੰ ਪੀ.ਏ.ਸੀ. ਵਿਚ ਸ਼ਾਮਲ ਕਰਨ ਨਾਲ ਬਾਘਾ ਪੁਰਾਣਾ ਹਲਕੇ ਦੀ ਆਵਾਜ਼ ਪਾਰਟੀ ਦੀ ਅਹਿਮ ਫ਼ੈਸਲਾ ਲੈਣ ਵਾਲੀ ਕਮੇਟੀ ਵਿਚ ਹੋਰ ਮਜ਼ਬੂਤੀ ਨਾਲ ਉਠਾਈ ਜਾ ਸਕੇਗੀ। ਅਕਾਲੀ ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਵੀਰਪਾਲ ਸਿੰਘ ਸਮਾਲਸਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ, ਵਰਕਰਾਂ ਦੀਆਂ ਮੁਸ਼ਕਲਾਂ ਅਤੇ ਜਥੇਬੰਦਕ ਪਸਾਰ ਲਈ ਹੋਰ ਸਰਗਰਮੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸਾਫ਼ ਅਤੇ ਗਰਮੀ ਤੋਂ ਬਚਣਾ ਲਈ ਵੱਧ ਤੋਂ ਵੱਧ ਬੂਟੇ ਲਾਓ ਅਗਲੀ ਖ਼ਬਰ ਰਣਜੀਤ ਸਿੰਘ ਭਾਊ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
Ad Position 24