23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਜ਼ੋਨ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਖੇਡਾਂ ’ਚ ਜਗ੍ਹਾ ਬਣਾਈ 30 ਅਗਸਤ ਤੋਂ ਡੀ.ਸੀ. ਦਫ਼ਤਰ ਮੋਗਾ ਸਾਹਮਣੇ ਅਣਮਿਥੇ ਸਮੇਂ ਲਈ ਧਰਨੇ ਦਾ ਐਲਾਨ-ਬਲੌਰ ਸਿੰਘ ਘੱਲ ਕਲਾਂ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਮੇਟੀ ਦੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਅਮਰੀਕਾ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਇਹ ਭਾਰਤ ਦੀ ਆਰਥਿਕਤਾ ‘ਤੇ ਬਹੁਤ ਵੱਡਾ ਹਮਲਾ ਹੈ।

Ad Position 21
No active advertisement
ਕਿਸ਼ਨਪੁਰਾ ਕਲਾਂ ਦੀ ਧਰਮਸ਼ਾਲਾ ਦਾ ਢੋਸ ਵਲੋਂ ਉਦਘਾਟਨ 24-08-2026
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਮੇਟੀ ਦੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਅਮਰੀਕਾ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਇਹ ਭਾਰਤ ਦੀ ਆਰਥਿਕਤਾ ‘ਤੇ ਬਹੁਤ ਵੱਡਾ ਹਮਲਾ ਹੈ। ਇਹ ਸਮਝੌਤਾ ਕਾਰਪੋਰੇਟ ਪੱਖੀ ਹੈ ਇਸ ਨਾਲ ਸਾਡੀਆਂ ਫ਼ਸਲਾਂ ਦੀ ਬੇਕਦਰੀ ਹੋਵੇਗੀ, ਬੇਰੁਜ਼ਗਾਰੀ ਵਧੇਗੀ, ਇੰਡਸਟਰੀ ਫ਼ੇਲ੍ਹ ਹੋਵੇਗੀ, ਡੇਅਰੀ ਫਾਰਮ ਤੇ ਮੱਛੀ ਪਾਲਣ ਦਾ ਧੰਦਾ ਖ਼ਤਮ ਹੋ ਜਾਵੇਗਾ, ਮਹਿੰਗਾਈ ਵਿਚ ਅੰਤਾਂ ਦਾ ਵਾਧਾ ਹੋਵੇਗਾ। ਇਹ ਸਮਝੌਤਾ ਭਾਰਤ ਦੀ ਸਾਰੀ ਮਨੁੱਖਤਾ ਨੂੰ ਪ੍ਰਭਾਵਿਤ ਕਰੇਗਾ। ਇਹ ਸਮਝੌਤਾ ਪਹਿਲਾਂ ਰੱਦ ਕਰਵਾਏ ਗਏ ਤਿੰਨ ਕਾਲੇ ਕਾਨੂੰਨਾਂ ਦਾ ਹੀ ਬਦਲਵਾ ਰੂਪ ਹੈ। ਪਹਿਲਾਂ ਵੀ ਪੈਪਸੀ ਤੇ ਕਾਰਗਿਲ ਵਰਗੀਆਂ ਵੱਡੀਆਂ ਅਮਰੀਕੀ ਕੰਪਨੀਆਂ ਸਾਡੇ ਰੁਜ਼ਗਾਰ ਦਾ ਉਜਾੜਾ ਕਰ ਰਹੀਆਂ ਹਨ। ਇਹ ਸਾਡੇ ਦੇਸ਼ ਦੀ ਪੂੰਜੀ ਲੁੱਟ ਕੇ ਆਪਣੇ ਦੇਸ਼ ਅਮਰੀਕਾ ਲਿਜਾ ਰਹੀਆਂ ਹਨ। ਕਿਸਾਨਾਂ ਦੀ ਮੰਗ ਹੈ ਕਿ ਭਾਰਤ ਅਮਰੀਕਾ ਵਿਚ ਵਪਾਰ ਸਮਝੌਤਾ ਵਾਰਤਾ ਰੱਦ ਕੀਤਾ ਜਾਵੇ, ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕੀਤੀ ਜਾਵੇ, ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ‘ਤੇ ਪਾਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ, ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਅਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨ ਰੱਦ ਕੀਤੇ ਜਾਣ, ਤੇਲ ਗੈਸ ਤੇ ਹੋਰਨਾਂ ਚੀਜ਼ਾਂ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ, ਸਾਰੀਆਂ ਫ਼ਸਲਾਂ ‘ਤੇ ਸੀ ਟੂ ਪਲੱਸ 50 ਫ਼ੀਸਦੀ ਦੇ ਫ਼ਾਰਮੂਲੇ ਨਾਲ ਐਮ.ਐਸ.ਪੀ. ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ ਲਾਗੂ ਕੀਤੀ ਜਾਵੇ, ਦਰਿਆਈ ਪਾਣੀਆਂ ਦੀ ਵੰਡ ਦਾ ਰੱਟਾ ਕੌਮਾਂਤਰੀ ਅਸੂਲਾਂ ਅਨੁਸਾਰ ਅਤੇ ਲੋਕਾਂ ਦੀ ਸਦਭਾਵਨਾ ਕਾਇਮ ਰੱਖਣ ਦੀ ਪਹੁੰਚ ਨਾਲ ਹੱਲ ਕੀਤਾ ਜਾਵੇ, ਦੇਸ਼ ਭਰ ਅੰਦਰ ਪਾਣੀ ਦੇ ਸੋਮਿਆਂ ਨੂੰ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਕੁਦਰਤੀ ਦਾਤ ਦੀ ਸੰਭਾਲ ਲਈ ਬਜਟ ਰੱਖਿਆ ਜਾਵੇ। ਅੱਜ ਦੀ ਮੀਟਿੰਗ ਵਿਚ ਉਪਰੋਕਤ ਤੋਂ ਬਿਨਾਂ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ ਮੱਲੀਆਂ , ਸਿੰਦਰ ਕੌਰ ਕੋਕਰੀ ਕਲਾਂ, ਬੂਟਾ ਸਿੰਘ ਭਾਗੀਕੇ, ਕੇਵਲ ਕ੍ਰਿਸ਼ਨ ਬੱਧਨੀ, ਜਗਜੀਤ ਸਿੰਘ ਬੱਧਨੀ, ਗੁਰਚਰਨ ਸਿੰਘ ਰਾਮਾ, ਨਛੱਤਰ ਸਿੰਘ ਝੰਡੇਵਾਲਾ, ਹਰਮੇਲ ਸਿੰਘ ਘਾਲੀ ਸਮਾਲਸਰ, ਇਕਬਾਲ ਸਿੰਘ ਕੋਕਰੀ, ਗੁਰਦੇਵ ਸਿੰਘ ਡੇਮਰੂ, ਰਸਪਾਲ ਸਿੰਘ ਡੇਮਰੂ, ਕਾਕਾ ਸਿੰਘ ਮਾਛੀਕੇ, ਰੇਸ਼ਮ ਸਿੰਘ ਮਾਣੂੰਕੇ, ਗੁਰਦੇਵ ਸਿੰਘ ਚੜਿੱਕ, ਸੁਖਦੇਵ ਸਿੰਘ ਲੁਹਾਰਾ, ਬਲਜੀਤ ਸਿੰਘ, ਭਾਨ ਸਿੰਘ ਸੁਖਾਨੰਦ, ਜਸਵਿੰਦਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਜਗਜੀਤ ਸਿੰਘ ਕੋਕਰੀ, ਲਖਵੀਰ ਸਿੰਘ ਚੜਿੱਕ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਵਿਚ ਜਥੇਦਾਰ ਮਾਹਲਾ ਸਮੇਤ ਬਾਘਾ ਪੁਰਾਣਾ ਹਲਕੇ ਦੇ ਕਈ ਵੱਡੇ ਆਗੂ ਸ਼ਾਮਿਲ ਨਵਨਿਯ... ਅਗਲੀ ਖ਼ਬਰ ਪਾਣੀ ਬਚਾਓ ਜੀਵਨ ਬਚਾਓ
Ad Position 24