23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਵਿਚ ਜਥੇਦਾਰ ਮਾਹਲਾ ਸਮੇਤ ਬਾਘਾ ਪੁਰਾਣਾ ਹਲਕੇ ਦੇ ਕਈ ਵੱਡੇ ਆਗੂ ਸ਼ਾਮਿਲ ਨਵਨਿਯੁਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ, ਉਤਸ਼ਾਹ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ-ਰੰਗ, ਰਵਾਇਤੀ ਪਹਿਰਾਵਿਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਨਾਲ ਰੰਗਿਆ ਹੋਇਆ ਨਜ਼ਰ ਆਇਆ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਵਿਚ ਸ਼ਾਮਿਲ ਕੀਤੇ ਗਏ ਬਾਘਾ ਪੁਰਾਣਾ ਦੇ ਸੀਨੀਅਰ ਆਗੂ। ਤਸਵੀਰਾਂ : ਜਗਰੂਪ ਸਿੰਘ ਮਠਾੜੂ 24-08-2026
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ, ਉਤਸ਼ਾਹ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ-ਰੰਗ, ਰਵਾਇਤੀ ਪਹਿਰਾਵਿਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬੱਚਿਆਂ ਵਲੋਂ ਵੱਖ-ਵੱਖ ਰਵਾਇਤੀ ਪਹਿਰਾਵੇ ਪਹਿਨ ਕੇ ਗਿੱਧਾ, ਲੋਕ-ਨਾਚ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਨੰਨ੍ਹੇ-ਮੁੰਨੇ ਬੱਚਿਆਂ ਨੇ ਵੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਆਪਣੀਆਂ ਖ਼ੂਬਸੂਰਤ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਤੀਆਂ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੀ ਜੱਜ ਦੀ ਭੂਮਿਕਾ ਹਰਪ੍ਰੀਤ ਕੌਰ ਸਹਿਗਲ ਅਤੇ ਅਕੈਡਮਿਕ ਤੇ ਐਕਟੀਵਿਟੀ ਇੰਚਾਰਜ ਹਰਪ੍ਰੀਤ ਕੌਰ ਨੇ ਬੜੇ ਹੀ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਨਿਭਾਈ। ਉਨ੍ਹਾਂ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ, ਪਹਿਰਾਵੇ, ਪੇਸ਼ਕਾਰੀ ਅਤੇ ਸਭਿਆਚਾਰਕ ਪ੍ਰਤੀਨਿਧਤਾ ਦੇ ਆਧਾਰ ‘’ਤੇ ਪਰਖਿਆ। ਇਸ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਜੇਤੂ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਇਨਾਮ ਅਤੇ ਸਨਮਾਨ ਦਿੱਤਾ ਗਿਆ। ਅਧਿਆਪਕਾਵਾਂ ਅਤੇ ਸਕੂਲ ਸਟਾਫ਼ ਨੇ ਵੀ ਪੰਜਾਬੀ ਪਹਿਰਾਵਿਆਂ ਵਿਚ ਸ਼ਾਮਿਲ ਹੋ ਕੇ ਸਮਾਗਮ ਦੀ ਰੌਣਕ ਨੂੰ ਹੋਰ ਵਧਾਇਆ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗੋਇਲ ਨੇ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਅਧਿਆਪਕਾਂ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਭੁੱਲਰ, ਲਖਵਿੰਦਰ ਸਿੰਘ ਭੁੱਲਰ ਅਤੇ ਲਖਵਿੰਦਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਜ਼ੋਨ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਖੇਡਾਂ ’ਚ ਜ...
Ad Position 24