ਸਮਾਜ ਸੇਵਾ ਸੁਸਾਇਟੀ ਨੂੰ ਰੋਟਰੀ ਕਲੱਬ ਮੋਗਾ ਰਾਇਲ ਨੇ ਭੇਟ ਕੀਤੇ ਗਲਵਜ਼, ਮਾਸਿਕ, ਪਰਫਿਊਮ ਤੇ ਸੈਨੀਟਾਈਜ਼ਰ
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਜਿੱਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੋਗਾ ਹਲਕੇ ਅੰਦਰ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਉੱਥੇ ਉਨ੍ਹਾਂ ਹਲਕਾ ਮੋਗਾ ਤੋਂ ਚੋਣ ਲੜਨ ਦਾ ਮੁੱਢ ਵੀ ਬੰਨ੍ਹ ਦਿੱਤਾ ਹੈ ਅਤੇ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੱਧ ਕਰਦੇ ਨਜ਼ਰ ਆ ਰਹੇ ਹਨ। ਉਸੇ ਕੜੀ ਤਹਿਤ ਉਨ੍ਹਾਂ ਹਲਕਾ ਮੋਗਾ ਦੇ ਵੱਡੇ ਪਿੰਡ ਡਰੋਲੀ ਭਾਈ ਵਿਖੇ ਕਾਂਗਰਸੀ ਆਗੂ ਡਾ .
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਜਿੱਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੋਗਾ ਹਲਕੇ ਅੰਦਰ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਉੱਥੇ ਉਨ੍ਹਾਂ ਹਲਕਾ ਮੋਗਾ ਤੋਂ ਚੋਣ ਲੜਨ ਦਾ ਮੁੱਢ ਵੀ ਬੰਨ੍ਹ ਦਿੱਤਾ ਹੈ ਅਤੇ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੱਧ ਕਰਦੇ ਨਜ਼ਰ ਆ ਰਹੇ ਹਨ। ਉਸੇ ਕੜੀ ਤਹਿਤ ਉਨ੍ਹਾਂ ਹਲਕਾ ਮੋਗਾ ਦੇ ਵੱਡੇ ਪਿੰਡ ਡਰੋਲੀ ਭਾਈ ਵਿਖੇ ਕਾਂਗਰਸੀ ਆਗੂ ਡਾ . ਸਾਹਿਬ ਸਿੰਘ ਦੇ ਘਰ ਵਰਕਰਾਂ ਨਾਲ ਇਕ ਮੀਟਿੰਗ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਬੋਲਦਿਆਂ ਵਿਨੋਦ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕੋ ਇਕ ਪਾਰਟੀ ਹੈ ਜਿਸ ਨੇ ਹਰ ਮਜ਼੍ਹਬ ਹਰ ਵਰਗ ਨੂੰ ਇਕ ਮਾਲਾ ਵਿਚ ਪਰੋ ਕੇ ਰੱਖਿਆ ਹੈ ਅਤੇ ਕਾਂਗਰਸ ਪਾਰਟੀ ਨੇ ਦੇਸ ਨੂੰ ਜੋੜਨ ਦਾ ਕੰਮ ਕੀਤਾ ਹੈ, ਪਰ ਹੁਣ ਸਤਾ ‘ਤੇ ਕਾਬਜ਼ ਭਾਜਪਾ ਦੀ ਮੋਦੀ ਸਰਕਾਰ ਦੇਸ਼ ਨੂੰ ਤੋੜਨ ਦਾ ਯਤਨ ਕਰ ਰਹੀ ਹੈ ਅਤੇ ਦੇਸ ਨੂੰ ਭਗਵਾਂ ਕਰਨ ਦੇ ਰਹੀ ਹੈ ਜਦ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਭਾਰਤ ਦੇਸ਼ ਵਿਚ ਬਹੁਤ ਸਾਰੇ ਧਰਮਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਤੋਂ ਅੱਕੇ ਲੋਕ ਆਪ ਨੂੰ ਨਕਾਰ ਕੇ ਕਾਂਗਰਸ ਪਾਰਟੀ ਨੂੰ ਅੱਗੇ ਲੈ ਕੇ ਆਉਣਗੇ ਅਤੇ ਇਹ ਤਹਿ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਵਿਚ ਮੋਗਾ ਹਲਕੇ ਤੋਂ ਉਨ੍ਹਾਂ ਦਾ ਸਾਥ ਦੇਣ ਤਾਂ ਕਿ ਮੋਗਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਵਰਕਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਵਿਨੋਦ ਬਾਂਸਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਹਨ ਤੇ ਚੋਣਾਂ ਵਿਚ ਹਰ ਪੱਖੋਂ ਮਦਦ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਬੀਰ ਸਿੰਘ ਗੋਲਡੀ, ਇਕਬਾਲ ਸਿੰਘ ਸੰਘਾ, ਸੁਖਦੇਵ ਸਿੰਘ ਫ਼ੌਜੀ, ਰਵਿੰਦਰ ਸਿੰਘ ਸੰਘਾ, ਗੁਰਜੰਟ ਸਿੰਘ ਹੈਪੀ, ਰਵਿੰਦਰ ਰਵੀ, ਪ੍ਰਦੀਪ ਸਿੰਘ, ਅਮਰਦੀਪ ਸਿੰਘ, ਅਮਿਤ ਕੁਮਾਰ, ਜੰਗੀਰ ਸਿੰਘ ਸੰਘਾ, ਸੁਨੀਲ ਕੁਮਾਰ ਬਾਬੂ, ਬਾਵਾ ਸਿੰਘ, ਸੁਖਮੰਦਰ ਸਿੰਘ ਕੁੱਕੂ, ਸੁਖਮਨ ਗਿੱਲ, ਰਮਨਦੀਪ ਸਿੰਘ, ਜੋਬਨਪ੍ਰੀਤ ਸਿੰਘ ਅਤੇ ਹਿੰਦਾ ਬਰਾੜ ਸੱਦੇ ਵਾਲਾ ਹਾਜ਼ਰ ਸਨ।