24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਅਜੀਤਵਾਲ, 23 ਅਗਸਤ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਰਾਜਿੰਦਰ ਸਿੰਘ ਕਪੂਰੇ, ਮੁੱਖ ਸੰਚਾਲਕ ਡਾ. ਗੁਰਪ੍ਰੀਤ ਸਿੰਘ ਢਿੱਲੋਂ 24-08-2026
ਅਜੀਤਵਾਲ, 23 ਅਗਸਤ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿਚ ਸ਼ਾਮਲ ਕਰਨ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਪ੍ਰਗਟ ਕੀਤੀ ਜਾ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਕਰੀਬੀ ਸਾਥੀ ਸਵ: ਗੁਰਬਖ਼ਸ਼ ਸਿੰਘ ਕਪੂਰੇ ਦੇ ਸਪੁੱਤਰ ਸਾਬਕਾ ਡਾਇਰੈਕਟਰ ਰਜਿੰਦਰ ਸਿੰਘ ਕਪੂਰੇ ਵੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਵਿਚ ਸਮਰਪਿਤ ਹਨ, ਸਾਬਕਾ ਚੇਅਰਮੈਨ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਯਤਨ ਸਦਕਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਇਹ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ ਰਜਿੰਦਰ ਸਿੰਘ ਕਪੂਰੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਇਸ ਨਿਯੁਕਤੀ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਵਿਚ ਹੋਰ ਵੀ ਵਾਧਾ ਹੋ ਗਿਆ ਹੈ ਤੇ ਉਹ ਪਹਿਲਾਂ ਨਾਲੋਂ ਵੀ ਵਧ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਯਤਨ ਕਰਨਗੇ। ਰਜਿੰਦਰ ਸਿੰਘ ਕਪੂਰੇ ਦੀ ਇਸ ਨਿਯੁਕਤੀ ਤੇ ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਸੋਹਣ ਸਿੰਘ, ਆੜ੍ਹਤੀ ਚਰਨਜੀਤ ਸਿੰਘ, ਨੰਬਰਦਾਰ ਹਰਪਾਲ ਸਿੰਘ, ਯੂਥ ਆਗੂ ਜਗਦੇਵ ਸਿੰਘ, ਪ੍ਰਧਾਨ ਮਲਕੀਤ ਸਿੰਘ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਬਖ਼ਸ਼ ਸਿੰਘ ਜੌਹਲ, ਅਮਰਜੀਤ ਸਿੰਘ, ਨਾਹਰ ਸਿੰਘ, ਨੇਕ ਸਿੰਘ, ਮੱਸਾ ਸਿੰਘ, ਤੇਜਾ ਸਿੰਘ, ਨਛੱਤਰ ਸਿੰਘ ਗਰੇਵਾਲ, ਸੰਦੀਪ ਸਿੰਘ, ਹਰਬੰਸ ਸਿੰਘ ਆਦਿ ਪਾਰਟੀ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਮੇਹਰਬਾਨ ਸਿੰਘ ਸੋਢੀ ਦੀ ਹੈੱਡ ਬੁਆਏ ਲਈ ਚੋਣ ਅੱਗੇ ਵਧਣ ਵਾਲੇ ਵਿਦਿਆਰਥੀ ਸਕੂਲ... ਅਗਲੀ ਖ਼ਬਰ ਸਮਾਜ ਸੇਵਾ ਸੁਸਾਇਟੀ ਨੂੰ ਰੋਟਰੀ ਕਲੱਬ ਮੋਗਾ ਰਾਇਲ ਨੇ ਭੇਟ ਕੀਤੇ ਗਲਵਜ਼, ਮਾਸਿਕ, ਪਰਫਿਊਮ ਤੇ ਸੈਨੀਟਾਈਜ਼ਰ
Ad Position 24