ਵਾਤਾਵਰਨ ਦੀ ਸੰਭਾਲ ਲਈ ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਬੂਟਿਆਂ ਦਾ ਲੰਗਰ
ਕਰੀਬ 500 ਬੂਟੇ ਵੰਡ ਕੇ ਘਰ-ਘਰ ਬੂਟੇ ਲਗਾਉਣ ਦਾ ਦਿੱਤਾ ਸੰਦੇਸ਼
ਅਜੀਤਵਾਲ, 23 ਅਗਸਤ (ਹਰਦੇਵ ਸਿੰਘ ਮਾਨ)-ਵਾਤਾਵਰਨ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘’ਇਕ ਰੁੱਖ ਮਾਂ ਦੇ ਨਾਮ’’ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ. ਈ.
ਵ
ਵਾਤਾਵਰਨ ਦੀ ਸੰਭਾਲ ਲਈ ਪ੍ਰਭ ਆਸਰਾ ਵੈਲਫੇਅਰ ਕਲੱਬ ਵਲੋਂ ਬੂਟਿਆਂ ਦਾ ਲੰਗਰ
24-08-2026
ਅਜੀਤਵਾਲ, 23 ਅਗਸਤ (ਹਰਦੇਵ ਸਿੰਘ ਮਾਨ)-ਵਾਤਾਵਰਨ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘’ਇਕ ਰੁੱਖ ਮਾਂ ਦੇ ਨਾਮ’’ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਦੀ ਅਗਵਾਈ ਹੇਠ ਚੱਲ ਰਹੀ ‘’ਇਕ ਰੁੱਖ ਮਾਂ ਦੇ ਨਾਮ’’ ਮੁਹਿੰਮ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ, ਪਲਵਿੰਦਰ ਸਿੰਘ ਸਰਾਂ, ਰੁਪਿੰਦਰਜੀਤ ਕੌਰ ਸਿੱਖਿਆ ਅਧਿਕਾਰੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਵੰਡੇ ਗਏ, ਤਾਂ ਜੋ ਇਲਾਕੇ ਨੂੰ ਹਰਾ-ਭਰਾ ਬਣਾਇਆ ਜਾ ਸਕੇ। ਇਹ ਸਾਰੇ ਬੂਟਿਆਂ ਦੀ ਡਾ. ਦਿਨੇਸ਼ ਜੈਨ ਹੈੱਡ ਆਫ਼ ਡਿਪਾਰਟਮੈਂਟ ਮੈਡੀਸਨ ਵਿਭਾਗ ਡੀ.ਐਮ.ਸੀ. ਲੁਧਿਆਣਾ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਪਲਾਂਟੇਸ਼ਨ ਡਰਾਈਵ ਕਰਵਾਈ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਹੋਲੀ ਹਾਰਟ ਸਕੂਲ ਅਜੀਤਵਾਲ ਦੀ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਵਲੋਂ ਬੂਟੇ ਸਕੂਲ ਦੇ ਵਿਹੜੇ ਅਤੇ ਆਲੇ-ਦੁਆਲੇ ਲਗਾਏ ਗਏ। ਸਕੂਲ ਪ੍ਰਬੰਧਕਾਂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਵਾਤਾਵਰਨ ਨੂੰ ਬਚਾਉਣ ਲਈ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਨੇ ਕਿਹਾ ਕਿ ‘’ਇਕ ਰੁੱਖ ਮਾਂ ਦੇ ਨਾਮ’’ ਮੁਹਿੰਮ ਨਾ ਕੇਵਲ ਧਰਤੀ ਨੂੰ ਹਰਾ-ਭਰਾ ਬਣਾਉਣ ਦਾ ਜਰੀਆ ਹੈ, ਸਗੋਂ ਇਹ ਸਾਡੀ ਆਪਣੀ ਮਾਂ ਪ੍ਰਤੀ ਆਦਰ ਅਤੇ ਸਤਿਕਾਰ ਪ੍ਰਗਟਾਉਣ ਦਾ ਵੀ ਇਕ ਬਹੁਤ ਹੀ ਪਵਿੱਤਰ ਤਰੀਕਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵੱਧ ਰਹੀ ਪ੍ਰਦੂਸ਼ਣ ਸਮੱਸਿਆ ਨਾਲ ਨਜਿੱਠਣ ਲਈ ਹਰ ਇਨਸਾਨ ਨੂੰ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨਾ ਵੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ। ਹੋਲੀ ਹਾਰਟ ਸਕੂਲ ਅਜੀਤਵਾਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਪ੍ਰਣ ਲਿਆ।