25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਮੌਕੇ ਸੰਕੀਰਤਨ ਕਰਵਾਇਆ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਦੇ ਪਾਵਨ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਪਰਮ ਹੰਸ ਯੋਗੀਰਾਜ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਦੇ ਪਾਵਨ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਪਰਮ ਹੰਸ ਯੋਗੀਰਾਜ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਜੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਧਾਰਮਿਕ ਭਜਨਾਂ ਦਾ ਗਾਇਣ ਕਰ ਕੇ ਹਾਜ਼ਰ ਸ਼ਰਧਾਲੂਆਂ ਨੂੰ ਭਗਤੀ ਰਸ ਵਿਚ ਰੰਗ ਦਿੱਤਾ। ਭਜਨਾਂ ਦੌਰਾਨ ਪੂਰਾ ਮੰਦਰ ਪਰਿਸਰ ਗੁਰੂ ਮਹਿਮਾ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸ਼ਹਿਰ ਵਾਸੀਆਂ ਨੂੰ ਮੰਦਰ ਵਿਚ ਹੋਣ ਵਾਲੇ ਸੰਕੀਰਤਨ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੌਬਿਨ ਕੁਮਾਰ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਵਿਸ਼ਵ ਫ਼ੋਟੋਗਰਾਫ਼ੀ ਦਿਵਸ ਮਨਾਇਆ ਅਗਲੀ ਖ਼ਬਰ ਮੋਗਾ ਹਲਕੇ ਤੋਂ ਇਲਾਵਾ ਧਰਮਕੋਟ ਹਲਕੇ ਵਿਚ ਵੀ ਚੰਗੀ ਪਕੜ ਰੱਖਦੇ ਹਨ ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ
Ad Position 24