25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਧੀਆਂ ਦਾ ਮਨ ਭਾਉਂਦਾ ਤਿਉਹਾਰ ਤੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਪੁਰਾਤਨ ਪੰਜਾਬੀ ਪਹਿਰਾਵੇ (ਸੂਟ, ਪੰਜਾਬੀ ਜੁੱਤੀ, ਟਿੱਕਾ, ਪਰਾਂਦੇ, ਝੂਮਰ ਸੂਈ ਆਦਿ) ਵਿਚ ਸਕੂਲ ਆਈਆਂ।

Ad Position 21
No active advertisement
ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਧੀਆਂ ਦਾ ਮਨ ਭਾਉਂਦਾ ਤਿਉਹਾਰ ਤੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਪੁਰਾਤਨ ਪੰਜਾਬੀ ਪਹਿਰਾਵੇ (ਸੂਟ, ਪੰਜਾਬੀ ਜੁੱਤੀ, ਟਿੱਕਾ, ਪਰਾਂਦੇ, ਝੂਮਰ ਸੂਈ ਆਦਿ) ਵਿਚ ਸਕੂਲ ਆਈਆਂ। ਵਿਦਿਆਰਥਣਾਂ ਲਈ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਦਿਆਰਥਣਾਂ ਨੇ ਵੱਖ-ਵੱਖ ਪੰਜਾਬੀ ਗੀਤਾਂ ‘ਤੇ ਮਨਮੋਹਕ ਡਾਂਸ ਪੇਸ਼ ਕੀਤਾ। ਇਸ ਮੌਕੇ ਵਿਦਿਆਰਥਣਾਂ ਨੇ ਨਾਨਕੇ ਅਤੇ ਦਾਦਕੇ ਦੀਆਂ ਟੋਲੀਆਂ ਵਿਚ ਇਕ ਦੂਜੇ ਨੂੰ ਸਿੱਠਣੀਆਂ ਦਿੱਤੀਆਂ ਅਤੇ ਪੁਰਾਣੇ ਮਾਹੌਲ ਨੂੰ ਫਿਰ ਤੋਂ ਸੁਰਜੀਤ ਕਰ ਦਿੱਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵੀ ਬੋਲੀਆਂ ਰਾਹੀਂ ਆਪਣੇ ਮਨ ਦੇ ਭਾਵਾਂ ਨੂੰ ਪ੍ਰਗਟ ਕੀਤਾ। ਸਕੂਲ ਵਲੋਂ ਵਿਦਿਆਰਥਣਾਂ ਅਤੇ ਅਧਿਆਪਕਾਂ ਲਈ ਖਾਣ ਪੀਣ ਦੀਆਂ ਵੱਖ-ਵੱਖ ਸਟਾਲਾਂ ਦਾ ਵੀ ਪ੍ਰਬੰਧ ਕੀਤਾ ਗਿਆ। ਸਾਰੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੂੰ ਇਸ ਪ੍ਰੋਗਰਾਮ ਨੂੰ ਆਯੋਜਿਤ ਕਰਨ ‘ਤੇ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਿਹਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਤੇ ਚੇਅਰਮੈਨ ਰਾਘਵ ਸ਼... ਅਗਲੀ ਖ਼ਬਰ ਸ਼ਿਆਮ ਮੰਦਰ ’ਚ ਇਕਾਦਸ਼ੀ ਮੌਕੇ ਇਕ ਸ਼ਾਮ ਖਾਟੂ ਵਾਲੇ ਦੇ ਨਾਮ ਸੰਕੀਰਤਨ ਕਰਵਾਇਆ
Ad Position 24