25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਸਟਰ ਮੱਘਰ ਸਿੰਘ ਬੁੱਟਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਕਿਸ਼ਨਪੁਰਾ ਕਲਾਂ, 24 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਉੱਘੀ ਸਿਆਸੀ ਸ਼ਖ਼ਸੀਅਤ ਅਤੇ ਅਵਤਾਰ ਸਿੰਘ ਬੁੱਟਰ, ਜਗਤਾਰ ਸਿੰਘ ਬੁੱਟਰ ਤੇ ਮਨਪ੍ਰੀਤ ਸਿੰਘ ਬੁੱਟਰ ਦੇ ਸਤਿਕਾਰਯੋਗ ਪਿਤਾ ਅਤੇ ਗੁਰਪ੍ਰੀਤ ਸਿੰਘ ਬੁੱਟਰ ਦੇ ਤਾਇਆ ਮਾਸਟਰ ਮੱਘਰ ਸਿੰਘ ਬੁੱਟਰ ਦੇ ਸਦੀਵੀ ਵਿਛੋੜੇ ‘ਤੇ ਪਰਿਵਾਰ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਧਰਮਪੁਰਾ ਸਾਹਿਬ, ਪਿੰਡ ਕੋਕਰੀ ਬੁੱਟਰਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਮਾਸਟਰ ਮੱਘਰ ਸਿੰਘ ਬੁੱਟਰ ਦੇ ਪਰਿਵਾਰ ਦੇ ਦੁੱਖ ਵੰਡਾਇਆ।

Ad Position 21
No active advertisement
ਸ਼ਰਧਾਂਜਲੀ ਸਮਾਗਮ ਦੌਰਾਨ ਮਾਸਟਰ ਮੱਘਰ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦੇ ਹੋਏ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਪ੍ਰਿੰਸੀਪਲ ਗੁਰਮੇਲ ਸਿੰਘ ਤੇ ਹਾਜ਼ਰ ਸੰਗਤਾਂ। ਤਸਵੀਰ : ਗਿੱਲ 25-08-2026
ਕਿਸ਼ਨਪੁਰਾ ਕਲਾਂ, 24 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਉੱਘੀ ਸਿਆਸੀ ਸ਼ਖ਼ਸੀਅਤ ਅਤੇ ਅਵਤਾਰ ਸਿੰਘ ਬੁੱਟਰ, ਜਗਤਾਰ ਸਿੰਘ ਬੁੱਟਰ ਤੇ ਮਨਪ੍ਰੀਤ ਸਿੰਘ ਬੁੱਟਰ ਦੇ ਸਤਿਕਾਰਯੋਗ ਪਿਤਾ ਅਤੇ ਗੁਰਪ੍ਰੀਤ ਸਿੰਘ ਬੁੱਟਰ ਦੇ ਤਾਇਆ ਮਾਸਟਰ ਮੱਘਰ ਸਿੰਘ ਬੁੱਟਰ ਦੇ ਸਦੀਵੀ ਵਿਛੋੜੇ ‘ਤੇ ਪਰਿਵਾਰ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਧਰਮਪੁਰਾ ਸਾਹਿਬ, ਪਿੰਡ ਕੋਕਰੀ ਬੁੱਟਰਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਮਾਸਟਰ ਮੱਘਰ ਸਿੰਘ ਬੁੱਟਰ ਦੇ ਪਰਿਵਾਰ ਦੇ ਦੁੱਖ ਵੰਡਾਇਆ। ਸਮਾਗਮ ਦੌਰਾਨ ਭਾਈ ਸਾਹਿਬ ਭਾਈ ਬਲਵਿੰਦਰ ਸਿੰਘ ਭਿੰਡਰਾਂ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਅੰਤਿਮ ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਪ੍ਰਿੰਸੀਪਲ ਗੁਰਮੇਲ ਸਿੰਘ ਨੇ ਮਾਸਟਰ ਮੱਘਰ ਸਿੰਘ ਬੁੱਟਰ ਦੇ ਜੀਵਨ, ਉਨ੍ਹਾਂ ਦੀਆਂ ਸਮਾਜਿਕ ਤੇ ਰਾਜਨੀਤਕ ਸੇਵਾਵਾਂ ਅਤੇ ਪਰਿਵਾਰਕ ਪਿਛੋਕੜ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਉਪਰੰਤ ਉਨ੍ਹਾਂ ਦੀ ਪੋਤਰੀ ਅਨਮੋਲ ਕੌਰ ਨੇ ਆਪਣੇ ਦਾਦਾ ਜੀ ਨਾਲ ਬਿਤਾਏ ਯਾਦਗਾਰੀ ਪਲਾਂ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਭਾਵੁਕ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮਾਸਟਰ ਮੱਘਰ ਸਿੰਘ ਬੁੱਟਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਨੇਕਦਿਲ, ਮਿਲਾਪੜੇ ਅਤੇ ਸੂਝਵਾਨ ਇਨਸਾਨ ਸਨ। ਉਨ੍ਹਾਂ ਕਿਹਾ ਕਿ ਬੁੱਟਰ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰ ਦੀ ਸਾਂਝ ਬਹੁਤ ਪੁਰਾਣੀ ਹੈ। ਪਹਿਲਾਂ ਉਨ੍ਹਾਂ ਦੇ ਦਾਦਾ ਜੀ ਅਤੇ ਫਿਰ ਪਿਤਾ ਜੀ ਨਾਲ ਮਾਸਟਰ ਮੱਘਰ ਸਿੰਘ ਬੁੱਟਰ ਦੇ ਗੂੜ੍ਹੇ ਸਬੰਧ ਰਹੇ ਅਤੇ ਹੁਣ ਉਹ ਖ਼ੁਦ ਵੀ ਉਨ੍ਹਾਂ ਨੂੰ ਪਿਤਾ ਸਮਾਨ ਸਤਿਕਾਰ ਦਿੰਦੇ ਸਨ। ਉਨ੍ਹਾਂ ਕਿਹਾ ਕਿ ਮਾਸਟਰ ਮੱਘਰ ਸਿੰਘ ਬੁੱਟਰ ਤੋਂ ਉਹ ਸਮੇਂ-ਸਮੇਂ ‘ਤੇ ਸਲਾਹ-ਮਸ਼ਵਰਾ ਵੀ ਲੈਂਦੇ ਰਹੇ ਹਨ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਇਲਾਕੇ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਦੀ ਅਰਦਾਸ ਕੀਤੀ। ਪਰਿਵਾਰ ਵਲੋਂ ਮਾਸਟਰ ਮੱਘਰ ਸਿੰਘ ਬੁੱਟਰ ਦੀ ਯਾਦ ਵਿਚ ਪਿੰਡ ਦੀਆਂ ਧਾਰਮਿਕ ਅਤੇ ਸਿੱਖਿਆ ਸੰਸਥਾਵਾਂ ਨੂੰ ਦਾਨ ਵੀ ਦਿੱਤਾ ਗਿਆ। ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਣ ਵਾਲਿਆਂ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਰਵਿੰਦਰ ਸਿੰਘ ਰਵੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਰਜਿੰਦਰ ਸਿੰਘ ਕੋਕਰੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਨਾਮ ਸਿੰਘ ਭੁੱਲਰ ਚੇਅਰਮੈਨ, ਯੂਥ ਕਾਂਗਰਸੀ ਆਗੂ ਸੋਹਣ ਸਿੰਘ ਖੇਲਾ, ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਮਾਸਟਰ ਭਜਨ ਸਿੰਘ ਤੂਰ, ਸਾਬਕਾ ਖੇਤੀਬਾੜੀ ਅਫ਼ਸਰ ਕੁਲਦੀਪ ਸਿੰਘ ਬੁੱਟਰ, ਹਰਜੀਤ ਸਿੰਘ ਗਿੱਲ ਪ੍ਰਧਾਨ ਸਹਿਕਾਰੀ ਸਭਾ ਤਲਵੰਡੀ ਮੱਲ੍ਹੀਆਂ, ਕੁਲਵਿੰਦਰ ਕੌਰ ਬੈਂਸ, ਤਮਨਜੀਤ ਸਿੰਘ ਬੈਂਸ, ਲਵਨਿੰਦਰ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਬੁੱਟਰ ਸਾਬਕਾ ਸਰਪੰਚ ਜਗਸੀਰ ਸਿੰਘ ਭਿੰਡਰ ਖ਼ੁਰਦ, ਜਗਰਾਜ ਸਿੰਘ ਗਿੱਲ ਮਾਰਕੀਟ ਕਮੇਟੀ ਮੋਗਾ, ਮਨਦੀਪ ਸਿੰਘ ਸਰਪੰਚ ਕੋਕਰੀ ਬੁੱਟਰਾਂ, ਮਾਸਟਰ ਪ੍ਰੇਮ ਸਿੰਘ ਮੋਗਾ, ਬੰਤ ਸਿੰਘ ਬੁੱਟਰ, ਚਮਕੌਰ ਸਿੰਘ ਸੰਗਤਪੁਰਾ, ਜਗਦੇਵ ਸਿੰਘ ਕਾਉਕੇਂ, ਰਜਿੰਦਰ ਸਿੰਘ ਸੰਧੂ ਦਾਤਾ, ਹਰਨੇਕ ਸਿੰਘ ਬੁੱਟਰ, ਜਸਵੀਰ ਸਿੰਘ ਸੰਧੂ ਦਾਤਾ, ਪਰਮਪ੍ਰੀਤ ਸਿੰਘ ਜੌਹਲ ਧੱਲੇਕੇ, ਅਮਰਿੰਦਰ ਸਿੰਘ ਬਰਾੜ, ਅਪਜਿੰਦਰ ਸਿੰਘ ਬਰਾੜ ਮੱਲਕੇ, ਗੁਰਵਿੰਦਰ ਸਿੰਘ ਜਵੰਦਾ, ਕੁਲਦੀਪ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਕੈਪਟਨ ਅਜੈਬ ਸਿੰਘ, ਪ੍ਰਕਾਸ਼ ਸਿੰਘ ਮੈਂਬਰ ਪੰਚਾਇਤ, ਰਘਬੀਰ ਸਿੰਘ ਮੀਤ ਪ੍ਰਧਾਨ ਸਹਿਕਾਰੀ ਸਭਾ ਬੁੱਟਰ, ਮਾਸਟਰ ਪ੍ਰੀਤਮ ਸਿੰਘ, ਨਾਜ਼ਰ ਸਿੰਘ ਸਾਬਕਾ ਪੰਚ, ਜਗਮੋਹਨ ਸਿੰਘ ਕੋਕਰੀ ਕਲਾਂ, ਗੁਰਮੇਲ ਸਿੰਘ ਕੋਕਰੀ, ਡਾ. ਭਜਨ ਸਿੰਘ, ਡਾ. ਦਰਸ਼ਨ ਸਿੰਘ, ਨਾਇਬ ਸਿੰਘ ਸਾਬਕਾ ਕੈਸ਼ੀਅਰ, ਕੈਪਟਨ ਸਰਜੀਤ ਸਿੰਘ, ਹਰਜਿੰਦਰ ਸਿੰਘ ਬੁੱਟਰ, ਅਵਤਾਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਚ ਯੂਥ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ ਅਗਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ
Ad Position 24