25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਨਿਹਾਲ ਸਿੰਘ ਵਾਲਾ ਵਿਚ ਯੂਥ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ

ਮੋਗਾ, ਨਿਹਾਲ ਸਿੰਘ ਵਾਲਾ, 24 ਅਗਸਤ (ਸੁਰਿੰਦਰਪਾਲ ਸਿੰਘ, ਟਿਵਾਣਾ, ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿਚ ਕਰਵਾਈ ਗਈ ਯੂਥ ਮਿਲਣੀ ਨੇ ਇਕ ਵੱਡੀ ਰੈਲੀ ਦਾ ਰੂਪ ਧਾਰ ਲਿਆ। ਮੀਟਿੰਗ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਨਿਹਾਲ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਯੂਥ ਮਿਲਣੀ ’ਚ ਮੰਚ ’ਤੇ ਬਿਰਾਜਮਾਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤੇ ਹੋਰ। ਅਜੀਤ ਤਸਵੀਰ 25-08-2026
ਮੋਗਾ, ਨਿਹਾਲ ਸਿੰਘ ਵਾਲਾ, 24 ਅਗਸਤ (ਸੁਰਿੰਦਰਪਾਲ ਸਿੰਘ, ਟਿਵਾਣਾ, ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿਚ ਕਰਵਾਈ ਗਈ ਯੂਥ ਮਿਲਣੀ ਨੇ ਇਕ ਵੱਡੀ ਰੈਲੀ ਦਾ ਰੂਪ ਧਾਰ ਲਿਆ। ਮੀਟਿੰਗ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਾਇਸ ਪ੍ਰਧਾਨ ਪਰਮਿੰਦਰ ਸਿੰਘ ਸੰਧੂ, ਰਵੀਇੰਦਰ ਸਿੰਘ ਗਿੱਲ ਜ਼ੋਨ ਇੰਚਾਰਜ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਬਰਿੰਦਰ ਕੁਮਾਰ ਮਧੇਕੇ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸਰਪੰਚ ਮਨਜੀਤ ਸਿੰਘ ਬੁੱਘੀਪੁਰਾ ਨੇ ਸੰਬੋਧਨ ਕੀਤਾ। ਆਗੂਆਂ ਨੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤ ਦੇ ਕੰਮਾਂ ਨਾਲ ਜੋੜਨ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਯੂਥ ਮਿਲਣੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਇਹ ਜੋਸ਼ ਅਤੇ ਉਤਸ਼ਾਹ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਨਵੀਂ ਊਰਜਾ ਪ੍ਰਦਾਨ ਕਰਦਾ ਹੈ। ਯੂਥ ਮਿਲਣੀ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਕੇ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਾਰਟੀ ਦੀ ਮਜ਼ਬੂਤ ਜਥੇਬੰਦਕ ਮੌਜੂਦਗੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਯੂਥ ਵਿੰਗ ਦੇ ਜ਼ਿਲ੍ਹਾ ਸੈਕਟਰੀ ਸਰਪੰਚ ਏਕਮ ਸਿੰਘ, ਪਵਨਪ੍ਰੀਤ ਸਿੰਘ, ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਹਲਕਾ ਕੋਆਰਡੀਨੇਟਰ ਗੁਰਜੰਟ ਸਿੰਘ ਮਾਣੂੰਕੇ, ਜਗਦੀਪ ਸਿੰਘ ਜੈਮਲ ਵਾਲਾ ਮੀਡੀਆ ਸੈਕੰਡਰੀ ਜ਼ੋਨ ਮਾਲਵਾ ਸੈਂਟਰਲ, ਚੇਅਰਮੈਨ ਮਾਰਕੀਟ ਕਮੇਟੀ ਗੁਰਮੇਲ ਸਿੰਘ ਮੱਦੋਕੇ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਭੁੱਲਰ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਚੇਅਰਮੈਨ ਬਲਾਕ ਸੰਮਤੀ ਹਰਜਿੰਦਰ ਸਿੰਘ ਕੋਕਰੀ, ਵਾਇਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਸਦੀਪ ਗੈਰੀ ਢੁੱਡੀਕੇ, ਆਕਾਸ਼ਦੀਪ ਸਿੰਘ ਜ਼ਿਲ੍ਹਾ ਸੈਕਟਰੀ ਯੂਥ, ਹਰਪ੍ਰੀਤ ਸਿੰਘ ਹਲਕਾ ਸੈਕਟਰੀ ਯੂਥ, ਦਵਿੰਦਰ ਸਿੰਘ ਤਖ਼ਤੂਪੁਰਾ ਸੰਗਠਨ ਇੰਚਾਰਜ ਮੈਂਬਰ ਡਾਇਰੀ ਡਿਵੈਲਪਮੈਂਟ ਬੋਰਡ ਤੋਂ ਇਲਾਵਾ ਯੂਥ ਵਿੰਗ ਦੇ ਬਲਾਕ ਇੰਚਾਰਜ ਸਰਪੰਚ ਪੰਚ, ਐਮ.ਸੀ. ਸਾਹਿਬਾਨ ਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਕੀਤੀ ਹਾਰਡੀਜ਼ ਵਰਲਡ (ਲੁਧਿਆਣਾ) ਦੀ ਸੈਰ ਅਗਲੀ ਖ਼ਬਰ ਮਾਸਟਰ ਮੱਘਰ ਸਿੰਘ ਬੁੱਟਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24