25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਕੀਤੀ ਹਾਰਡੀਜ਼ ਵਰਲਡ (ਲੁਧਿਆਣਾ) ਦੀ ਸੈਰ

ਫ਼ਤਿਹਗੜ੍ਹ ਪੰਜਤੂਰ, 24 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਲੋਂ ਸਕੂਲ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਤੀਸਰੀ ਕਲਾਸ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਹਾਰਡੀਜ਼ ਵਰਲਡ (ਲੁਧਿਆਣਾ) ਦਾ ਇਕ ਦਿਨਾ ਟੂਰ ਕਰਵਾਇਆ ਗਿਆ। ਇਸ ਸਮੇਂ ਜਿੱਥੇ ਬੱਚਿਆਂ ਵਲੋਂ ਹਾਰਡੀਜ਼ ਵਰਲਡ ਵਿਚ ਵੱਖ-ਵੱਖ ਤਰ੍ਹਾਂ ਦੇ ਝੂਲਿਆਂ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 25-08-2026
ਫ਼ਤਿਹਗੜ੍ਹ ਪੰਜਤੂਰ, 24 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਲੋਂ ਸਕੂਲ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਤੀਸਰੀ ਕਲਾਸ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਹਾਰਡੀਜ਼ ਵਰਲਡ (ਲੁਧਿਆਣਾ) ਦਾ ਇਕ ਦਿਨਾ ਟੂਰ ਕਰਵਾਇਆ ਗਿਆ। ਇਸ ਸਮੇਂ ਜਿੱਥੇ ਬੱਚਿਆਂ ਵਲੋਂ ਹਾਰਡੀਜ਼ ਵਰਲਡ ਵਿਚ ਵੱਖ-ਵੱਖ ਤਰ੍ਹਾਂ ਦੇ ਝੂਲਿਆਂ ਦਾ ਆਨੰਦ ਮਾਣਿਆ। ਉੱਥੇ ਹੀ ਬੱਚਿਆਂ ਨੇ ਵਾਟਰ ਪਾਰਕ ਵਿਚ ਮੌਜੂਦ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ ਰੇਨ ਡਾਂਸ, ਤੈਰਾਕੀ ਸਲਾਈਡ ਆਦਿ ਦਾ ਵੀ ਭਰਪੂਰ ਆਨੰਦ ਮਾਣਿਆ ਇਸ ਤੋਂ ਬਿਨਾਂ ਬੱਚਿਆਂ ਨੇ ਡਿਸਕੋ ਵਿਚ ਗੀਤਾਂ ਦੇ ਮਾਧਿਅਮ ਨਾਲ ਡਾਂਸ ਕਰਕੇ ਖੂਬ ਮਨੋਰੰਜਨ ਵੀ ਕੀਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਹੋ ਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਵਿਕਾਸ ਵਿਚ ਵਾਧਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਤਣਾਅ-ਮੁਕਤ ਕਰਦੀਆਂ ਹਨ। ਇਸ ਮੌਕੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ, ਸਟਾਫ਼ ਮੈਂਬਰ ਅਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੀਆਂ ਕਰਾਟੇ ਖਿਡਾਰਨਾਂ ਨੇ ਜ਼ੋਨ ਪੱਧਰੀ ਖੇਡਾਂ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਚ ਯੂਥ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ
Ad Position 24