ਐਸ.ਬੀ.ਬੀ.ਐਸ.ਪਬਲਿਕ ਸਕੂਲ ਸੁਖਾਨੰਦ ਦੀਆਂ
ਲੜਕੀਆਂ ਨੇ ਯੋਗਾ ਮੁਕਾਬਲੇ ’ਚ ਜਿੱਤੇ ਗੋਲਡ ਮੈਡਲ
ਠੱਠੀ ਭਾਈ, 24 ਅਗਸਤ (ਜਗਰੂਪ ਸਿੰਘ ਮਠਾੜੂ)-ਜੋਨ ਪੱਧਰ ‘ਤੇ ਚੱਲ ਰਹੇ ਖੇਡ ਟੂਰਨਾਮੈਂਟ ਵਿਚ ਐਸ. ਬੀ.
ਠੱਠੀ ਭਾਈ, 24 ਅਗਸਤ (ਜਗਰੂਪ ਸਿੰਘ ਮਠਾੜੂ)-ਜੋਨ ਪੱਧਰ ‘ਤੇ ਚੱਲ ਰਹੇ ਖੇਡ ਟੂਰਨਾਮੈਂਟ ਵਿਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਲੜਕੀਆਂ ਨੇ ਯੋਗਾ ਮੁਕਾਬਲੇ ਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਵਰਗਾਂ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-14 ਅਤੇ ਅੰਡਰ-17 ਵਰਗ ਦੀਆਂ ਦੋਵੇਂ ਟੀਮਾਂ ਨੇ ਮੁਕਾਬਲੇ ਦੌਰਾਨ ਵੱਖ-ਵੱਖ ਟੀਮਾਂ ਨੂੰ ਮਾਤ ਦਿੰਦਿਆਂ ਯੋਗਾ ਆਸਣਾਂ ਵਿਚ ਆਪਣੀ ਸ਼ਾਨਦਾਰ ਲਚਕ, ਸੰਤੁਲਨ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ ਅਤੇ ਚਰਨਜੀਤ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਵਲੋਂ ਹਾਸਲ ਕੀਤੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਸਕੂਲ ਸਟਾਫ਼ ਵਲੋਂ ਜੇਤੂ ਟੀਮਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਉਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।