25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰਦੁਆਰਿਆਂ ਅੰਦਰ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ’ਤੇ ਹਮਲੇ ਕਰਨਾ ਘਟੀਆ ਮਾਨਸਿਕਤਾ ਦੀ ਨਿਸ਼ਾਨੀ-ਬਲਜੀਤ ਸਿੰਘ ਖ਼ਾਲਸਾ

ਠੱਠੀ ਭਾਈ, 24 ਅਗਸਤ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਸਾਹਿਬਾਨ ਅੰਦਰ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ‘ਤੇ ਹਮਲੇ ਕਰਨਾ ਬੇਹੱਦ ਮੰਦਭਾਗਾ ਅਤੇ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ। ਇਹ ਪ੍ਰਗਟਾਵਾ ਅਕਾਲੀ ਆਗੂ ਬਲਜੀਤ ਸਿੰਘ ਖ਼ਾਲਸਾ ਲਧਾਈ ਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਠੱਠੀ ਭਾਈ, 24 ਅਗਸਤ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਸਾਹਿਬਾਨ ਅੰਦਰ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ‘ਤੇ ਹਮਲੇ ਕਰਨਾ ਬੇਹੱਦ ਮੰਦਭਾਗਾ ਅਤੇ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ। ਇਹ ਪ੍ਰਗਟਾਵਾ ਅਕਾਲੀ ਆਗੂ ਬਲਜੀਤ ਸਿੰਘ ਖ਼ਾਲਸਾ ਲਧਾਈ ਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਧਰਮ ਦੇ ਪਵਿੱਤਰ ਅਸਥਾਨ ਹਨ, ਜਿੱਥੇ ਹਰ ਵਿਅਕਤੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੋਣ ਲਈ ਪਹੁੰਚਦਾ ਹੈ। ਅਜਿਹੇ ਪਵਿੱਤਰ ਅਸਥਾਨਾਂ ‘ਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ, ਹਿੰਸਾ ਜਾਂ ਸ਼ਰਧਾਲੂਆਂ ਨਾਲ ਬਦਸਲੂਕੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਬਲਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਅਤੇ ਸ਼ਾਂਤਮਈ ਮਾਹੌਲ ਨੂੰ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਦੁਆਰਿਆਂ ਅੰਦਰ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਧਾਰਮਿਕ ਸਥਾਨਾਂ ‘ਤੇ ਹਿੰਸਕ ਜਾਂ ਅਸਮਾਜਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਾਨੂੰ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਹਰ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਦਿਆਂ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹੁੱਡਾ ਵਲੋਂ 84 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਸਿੱਖ ਵਿਰੋਧੀ ਅਗਲੀ ਖ਼ਬਰ ਐਸ.ਬੀ.ਬੀ.ਐਸ.ਪਬਲਿਕ ਸਕੂਲ ਸੁਖਾਨੰਦ ਦੀਆਂ ਲੜਕੀਆਂ ਨੇ ਯੋਗਾ ਮੁਕਾਬਲੇ ’ਚ ਜਿੱਤੇ ਗੋਲਡ ਮੈਡਲ
Ad Position 24