ਹੁੱਡਾ ਵਲੋਂ 84 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਸਿੱਖ ਵਿਰੋਧੀ
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਕਾਂਗਰਸ ਦੇ ਸੰਸਦ ਮੈਂਬਰ ਦੀਪਿੰਦਰ ਸਿੰਘ ਹੁੱਡਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਮੌਤ ‘ਤੇ ਉਸ ਨੂੰ ਆਪਣਾ ਰੋਲ ਮਾਡਲ ਦੱਸਿਆ ਹੈ ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਪਾਰਟੀ ਸਿੱਖ ਵਿਰੋਧੀ ਹੈ ਅਤੇ ਉਨ੍ਹਾਂ ਨੂੰ ਸੰਨ ਚੁਰਾਸੀ ਵਿਚ ਮਾਰੇ ਗਏ ਬੇਗੁਨਾਹ ਸਿੱਖਾਂ ਦਾ ਕੋਈ ਦੁੱਖ ਨਹੀਂ ਅਤੇ ਪੀੜਤ ਪਰਿਵਾਰਾਂ ਦੇ ਦੁੱਖ ਅਜੇ ਵੀ ਅੱਲੇ ਹਨ ਅਤੇ ਹੁੱਡਾ ਵਲੋਂ ਦਿੱਤਾ ਗਿਆ ਬਿਆਨ ਸਿੱਖ ਵਿਰੋਧੀ ਮਾਨਸਿਕਤਾ ਨੂੰ ਬਿਆਨ ਕਰਦਾ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪੁੱਜੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਕਾਂਗਰਸ ਦੇ ਸੰਸਦ ਮੈਂਬਰ ਦੀਪਿੰਦਰ ਸਿੰਘ ਹੁੱਡਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਮੌਤ ‘ਤੇ ਉਸ ਨੂੰ ਆਪਣਾ ਰੋਲ ਮਾਡਲ ਦੱਸਿਆ ਹੈ ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਪਾਰਟੀ ਸਿੱਖ ਵਿਰੋਧੀ ਹੈ ਅਤੇ ਉਨ੍ਹਾਂ ਨੂੰ ਸੰਨ ਚੁਰਾਸੀ ਵਿਚ ਮਾਰੇ ਗਏ ਬੇਗੁਨਾਹ ਸਿੱਖਾਂ ਦਾ ਕੋਈ ਦੁੱਖ ਨਹੀਂ ਅਤੇ ਪੀੜਤ ਪਰਿਵਾਰਾਂ ਦੇ ਦੁੱਖ ਅਜੇ ਵੀ ਅੱਲੇ ਹਨ ਅਤੇ ਹੁੱਡਾ ਵਲੋਂ ਦਿੱਤਾ ਗਿਆ ਬਿਆਨ ਸਿੱਖ ਵਿਰੋਧੀ ਮਾਨਸਿਕਤਾ ਨੂੰ ਬਿਆਨ ਕਰਦਾ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪੁੱਜੀ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹੁੱਡਾ ਦੇ ਇਸ ਬਿਆਨ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਸਿੱਖ ਵਿਰੋਧੀ ਬਿਆਨ ਨੂੰ ਕਿਵੇਂ ਲੈਂਦੇ ਹਨ ਅਤੇ ਪੂਰਾ ਸਿੱਖ ਭਾਈਚਾਰਾ ਇਸ ਦਾ ਸਪਸ਼ਟੀਕਰਨ ਮੰਗਦਾ ਹੈ। ਸੰਧੂ ਨੇ ਕਿਹਾ ਕਿ 1984 ਦੇ ਦੰਗਾ ਪੀੜਤਾਂ ਨੂੰ ਉਦੋਂ ਤੱਕ ਇਨਸਾਫ਼ ਨਹੀਂ ਮਿਲਿਆ ਜਦੋਂ ਤੱਕ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਰਹੀ ਪਰ ਜਿਉਂ ਹੀ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੀ ਤਾਂ ਜਾ ਕੇ ਦੰਗਾ ਪੀੜਤਾਂ ਨੂੰ ਇਨਸਾਫ਼ ਹੀ ਨਹੀਂ ਮਿਲਿਆ ਸਗੋਂ ਪੀੜਤ ਪਰਿਵਾਰਾਂ ਦੇ ਹਰ ਘਰ ਵਿਚ ਸਰਕਾਰੀ ਨੌਕਰੀ ਦਿੱਤੀ ਗਈ ਅਤੇ ਅੱਜ ਦੰਗਿਆਂ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਮੌਤ ਜੇਲ੍ਹ ਵਿਚ ਹੋਈ ਅਤੇ ਇਸ ਤੋਂ ਵੱਡੀ ਹੋਰ ਕੋਈ ਸਜ਼ਾ ਨਹੀਂ ਹੋ ਸਕਦੀ। ਸੰਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਸਤਿਕਾਰ ਤੇ ਮਾਣ ਸਿੱਖਾਂ ਨੂੰ ਦਿੱਤਾ ਹੈ ਇਸ ਦੀਆਂ ਮਿਸਾਲਾਂ ਦੇਣ ਦੀ ਲੋੜ ਨਹੀਂ ਕਿਉਂਕਿ ਉਹ ਸਭ ਦੇ ਸਾਹਮਣੇ ਹੈ।