27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਿਸ਼ਨਪੁਰਾ ਕਲਾਂ ਵਿਖੇ ਹੋਈ ਭਾਕਿਯੂ ਏਕਤਾ ਆਜ਼ਾਦ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 26 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ ਹੋਈ। ਜਿਸ ਵਿਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਉਚੇਚੇ ਤੌਰ ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 27-08-2026
ਕਿਸ਼ਨਪੁਰਾ ਕਲਾਂ, 26 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ ਹੋਈ। ਜਿਸ ਵਿਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਉਚੇਚੇ ਤੌਰ ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਲਖਵੀਰ ਸਿੰਘ ਜੰਗ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਅੱਜ ਤੋ ਪਿੰਡ ਪਿੰਡ ਵੱਡੇ ਪੋਸਟਰ ਲਗਾਏ ਜਾ ਰਹੇ ਹਨ। ਇਨ੍ਹਾਂ ਪੋਸਟਰਾਂ ਤੇ ਲੋਗੋ ਹੋਵੇਗਾ ਕਿ ‘’ਟਰਾਲੀ ਚੋਰੋ, ਸੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ’’ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਵੀ ਐਡ ਕੀਤੀ ਗਈ ਹੈ। ਕਿਉਂਕਿ ਸੰਭੂ ਖਨੌਰੀ ਮੋਰਚੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਹੋਏ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ਵਿਚੋਂ ਟਰਾਲੀਆਂ ਤੋ ਇਲਾਵਾ ਲੋੜੀਦਾ ਸਾਰਾ ਸਾਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੁੱਟਿਆ ਗਿਆ ਸੀ। ਇਕੱਲੇ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ। ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ । ਜਿਸ ਦੇ ਰੋਸ ਵਜੋਂ ਇਹ ਪੋਸਟਰ ਸਾਰੇ ਪੰਜਾਬ ਦੇ ਪਿੰਡਾਂ ਅੰਦਰ ਲਗਾਏ ਜਾਣਗੇ। ਇਸ ਤੋਂ ਇਲਾਵਾ 31 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਕਿਸਾਨੀ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ 14 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ। ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾਂ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਸ਼ਹੀਦੀ ਦਿਵਸ ਮੰਡੇਰ ਕਲਾਂ ਦੀ ਅਨਾਜ ਮੰਡੀ ਵਿਚ ਮਨਾਇਆ ਜਾਵੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਨਿਰਮਲ ਸਿੰਘ ਸੰਘਾ ਪੇਂਟਰ, ਦਰਸ਼ਨ ਬਾਵਾ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਅਮਨ ਗਰੇਵਾਲ, ਅੰਗਰੇਜ਼ ਸਿੰਘ ਮਾਣੀਆਂ, ਹਿੰਮਤ ਮੋਬਾਈਲ ਰਿਪੇਅਰ, ਗੋਰਾ ਮਾਣੀਆਂ, ਦਰਸ਼ਨ ਮੁਨੀਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਸਿੰਘ ਡੱਲਾ ਅਤੇ ਰਾਜਿੰਦਰ ਸਿੰਘ ਕਪੂਰੇ ਨੂੰ ਪੀ.ਏ.ਸੀ. ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ ਅਗਲੀ ਖ਼ਬਰ ਗੁਰਰਹਿਮਤ ਕੌਰ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਜਿੱਤਿਆ ਸੋਨ ਤਗ਼ਮਾ
Ad Position 24